15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਵਿਸ਼ਵ ਵਾਤਾਵਰਨ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 06-06-2026
ਮਾਛੀਵਾੜਾ ਸਾਹਿਬ, 5 ਜੂਨ (ਰਾਜਦੀਪ ਸਿੰਘ ਅਲਬੇਲਾ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵੁਮੈਨ, ਝਾੜ ਸਾਹਿਬ ਵਿਖੇ ਵਿਦਿਆਰਥਣਾਂ ਅਤੇ ਸਟਾਫ਼ ਨੇ ਪਿ੍ੰਸੀਪਲ ਡਾ. ਰਜਿੰਦਰ ਕੌਰ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਨ ਦਿਵਸ ਮਨਾਇਆ | ਇਸ ਮੌਕੇ ਕਿਰਨਜੀਤ ਕੌਰ ਵਲੰਟੀਅਰ-ਯੁਵਾ ਕੇਂਦਰ ਸੰਗਠਨ ਅੰਡਰ ਦਾ ਮਨਿਸਟਰੀ ਆਫ਼ ਯੂਥ ਅਫੇਅਰਜ਼ ਐਂਡ ਸਪੋਰਟਸ, ਗੌਰਮਿੰਟ ਆਫ਼ ਇੰਡੀਆ ਦੇ ਸਹਿਯੋਗ ਨਾਲ ਕਾਲਜ ਵਿਚ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ | ਵਲੰਟੀਅਰਜ਼ ਵਲੋਂ ਇਸ ਸਾਲ ਦੇ ਥੀਮ 'ਕੁਦਰਤ ਤੋਂ ਪ੍ਰੇਰਿਤ | ਮੌਸਮੀ ਤਬਦੀਲੀ ਲਈ | ਸਾਡੇ ਭਵਿੱਖ ਲਈ' ਦੇ ਅਨੁਸਾਰ ਸਹੁੰ ਚੁੱਕੀ ਗਈ ਕਿ ਉਹ ਵਾਤਾਵਰਨ ਨੂੰ ਸੰਭਾਲਣ ਹਿਤ ਆਪਣਾ ਪੂਰਾ ਯੋਗਦਾਨ ਦੇਣਗੇ | ਇਸ ਮੌਕੇ ਪਿ੍ੰਸੀਪਲ ਵਲੋਂ ਵਿਦਿਆਰਥਣਾਂ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦੇ ਹੋਏ ਵਾਤਾਵਰਨ ਸੰਤੁਲਨ ਬਣਾਈ ਰੱਖਣ, ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਟਿਕਾਊ ਭਵਿੱਖ ਨੂੰ ਯਕੀਨੀ ਬਣਾਉਣ ਵਿਚ ਰੁੱਖਾਂ ਦੀ ਮਹੱਤਤਾ ਉੱਤੇ ਜੋਰ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਭਜਨਗੜ੍ਹ ਸਾਹਿਬ ਵਿਖੇ ਜੀਵਨ ਜਾਚ ਤੇ ਦਸਤਾਰ ਸਿਖਲਾਈ ਕੈਂਪ ਜਾਰੀ <br/> ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਮੁੱਦਿਆਂ ਦੀ ਗੱਲ ਕੀਤੀ-ਡਾ. ਬੀਜਾ
Ad Position 24