ਜਗਰਾਉਂ, 6 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਹਲਕਾ ਜਗਰਾਉਂ ਵਿਖੇ ਇਕ ਅਹਿਮ ਰਿਵਿਊ ਮੀਟਿੰਗ ਹੋਈ, ਜਿਸ ਵਿਚ ਇਲਾਕੇ ਅੰਦਰ ਨਸ਼ਿਆਂ ਦੀ ਮੌਜੂਦਾ ਸਥਿਤੀ, ਨਸ਼ਾ ਤਸਕਰੀ ਨੂੰ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਅਤੇ ਲੋਕਾਂ ਦੀ ਭਾਗੀਦਾਰੀ ਬਾਰੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੀ ਅਗਵਾਈ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਕੀਤੀ ਗਈ | ਇਸ ਮੌਕੇ ਐੱਸ.ਡੀ.ਐੱਮ. ਉਪਿੰਦਰਜੀਤ ਕੌਰ ਬਰਾੜ, ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾ, ਮਾਲਵਾ ਜ਼ੋਨ ਕੋਆਰਡੀਨੇਟਰ ਮਨਜੀਤ ਸਿੰਘ ਚੀਮਾ, ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ, ਸਰਪੰਚ ਗੋਪਾਲ ਸਿੰਘ ਪਾਲੀ ਡੱਲਾ, ਐੱਸ.ਐੱਮ.ਓ. ਅਮਨ ਸ਼ਰਮਾ, ਤਹਿਸੀਲਦਾਰ ਰੇਸ਼ਮ ਸਿੰਘ ਅਤੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਾਲ ਜੁੜੇ ਵਲੰਟੀਅਰਾਂ ਤੇ ਵੱਡੀ ਗਿਣਤੀ ਵਿਚ ਪਿੰਡਾਂ ਦੇ ਸਰਪੰਚਾਂ, ਪੰਚਾਂ ਤੇ ਮੋਹਤਬਰਾਂ ਨੇ ਹਾਜ਼ਰੀ ਭਰੀ | ਇਸ ਮੌਕੇ ਵਿਧਾਇਕਾ ਬੀਬੀ ਮਾਣੂੰਕੇ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਹ ਮੁਹਿੰਮ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਵੱਲ ਪ੍ਰਭਾਵਸ਼ਾਲੀ ਕਦਮ ਸਾਬਿਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਨਾਲ ਹੀ ਇਸ ਸਮੱਸਿਆ ਦਾ ਪੱਕਾ ਹੱਲ ਸੰਭਵ ਹੈ | ਮੀਟਿੰਗ ਦੌਰਾਨ ਵਿਧਾਇਕਾ ਬੀਬੀ ਮਾਣੂੰਕੇ ਨੇ ਨਸ਼ਿਆਂ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਪੁਲਿਸ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਤੇ ਜਨਤਾ ਨੂੰ ਆਪਣਾ ਪੱਖ ਖੁੱਲ੍ਹ ਕੇ ਰੱਖਣ ਲਈ ਆਖਿਆ | ਇਸ ਦੌਰਾਨ ਲੋਕਾਂ ਨੇ ਵੀ ਖੁੱਲ੍ਹ ਕੇ ਆਪਣੇ ਵਿਚਾਰ ਅਤੇ ਸੁਝਾਅ ਪੇਸ਼ ਕੀਤੇ, ਜਿਸ ਕਾਰਨ ਬੈਠਕ ਇਕ ਤਰ੍ਹਾਂ ਨਾਲ ਪੁਲਿਸ ਅਤੇ ਜਨਤਾ ਦਰਮਿਆਨ ਸਿੱਧੇ ਸੰਵਾਦ ਦਾ ਮੰਚ ਬਣ ਗਈ | ਇਸ ਮੌਕੇ ਐੱਸ.ਡੀ.ਐੱਮ. ਉਪਿੰਦਰਜੀਤ ਕੌਰ ਬਰਾੜ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਸ ਲੜਾਈ ਵਿਚ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ | ਇਸ ਮੌਕੇ ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸ ਮੌਕੇ ਐੱਸ.ਐੱਚ.ਓ. ਅਮਰਜੀਤ ਸਿੰਘ ਗਿੱਲ, ਕੋਆਰਡੀਨੇਟਰ ਮਾ: ਪਰਮਿੰਦਰ ਸਿੰਘ ਗਿੱਦੜਵਿੰਡੀ, ਕੌਂਸਲਰ ਕਰਮਜੀਤ ਸਿੰਘ ਕੈਂਥ, ਕੌਂਸਲਰ ਕੰਵਰਪਾਲ ਸਿੰਘ, ਕੌਂਸਲਰ ਜਗਜੀਤ ਸਿੰਘ ਜੱਗੀ, ਕੌਂਸਲਰ ਗੁਰਪ੍ਰੀਤ ਸਿੰਘ ਨੋਨੀ, ਕੋਆਰਡੀਨੇਟਰ ਸ਼ਮਸ਼ੇਰ ਸਿੰਘ, ਗੁਰਪ੍ਰੀਤ ਸਿੰਘ ਡਾਂਗੀਆਂ, ਸੁਖਵੀਰ ਸਿੰਘ ਪੱਤੀ ਮੁਲਤਾਨੀ, ਪ੍ਰਹਿਲਾਦ ਸਿੰਗਲਾ, ਗੁਰਜੰਟ ਸਿੰਘ ਰਸੂਲਪੁਰ, ਪਰਮਿੰਦਰ ਸਿੰਘ ਹਠੂਰ, ਪਰਮਿੰਦਰ ਸਿੰਘ ਬੱਸੂਵਾਲ, ਪਰਦੀਪ ਸਿੰਘ ਸੇਖੋਂ, ਜਸਵਿੰਦਰ ਸਿੰਘ ਲੋਪੋ, ਕੁਲਦੀਪ ਸਿੰਘ ਅੱਬੂਪੁਰਾ, ਬਲਦੇਵ ਸਿੰਘ ਬਰਸਾਲ, ਤਰਸੇਮ ਸਿੰਘ ਅਲੀਗੜ੍ਹ, ਅਮਨਪ੍ਰੀਤ ਸਿੰਘ ਢਿੱਲੋਂ ਆਦਿ ਹਾਜ਼ਰ ਸਨ |