ਚੌਂਕੀਮਾਨ, 6 ਜੂਨ (ਤੇਜਿੰਦਰ ਸਿੰਘ ਚੱਢਾ)-ਪਿੰਡ ਮੰਡਿਆਣੀ ਦੇ ਨੌਜਵਾਨ ਵੀਰਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਲਗਾਈ ਗਈ | ਇਸ ਮੌਕੇ ਛਬੀਲ ਦੀ ਸ਼ੁਰੂਆਤ ਗਿਆਨੀ ਕੁਲਵਿੰਦਰ ਸਿੰਘ ਮੰਡਿਆਣੀ ਵਲੋਂ ਗੁਰੂ ਸਾਹਿਬਾਨਾਂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਉਪਰੰਤ ਕੀਤੀ ਗਈ | ਇਸ ਮੌਕੇ ਨੌਜਵਾਨ ਵੀਰਾਂ ਨੇ ਅੱਤ ਦੀ ਗਰਮੀ 'ਚ ਵਾਹਿਗੁਰੂ-ਵਾਹਿਗੁਰੂ ਦਾ ਜਾਪ ਕਰਦਿਆਂ ਰਾਹਗੀਰਾਂ ਨੂੰ ਠੰਢਾ ਮਿੱਠਾ ਜਲ ਛਕਾਇਆ | ਇਸ ਮੌਕੇ ਗੁਰਮੁੱਖ ਸਿੰਘ, ਕਰਮਜੀਤ ਸਿੰਘ ਕੰਮਾ, ਹਰਕੋਮਲ ਸਿੰਘ, ਗੁਰਚਰਨ ਸਿੰਘ ਜੌਹਲ, ਸੁਖਪਾਲ ਸਿੰਘ, ਤੇਜਿੰਦਰ ਸਿੰਘ, ਰਾਜਨਦੀਪ ਸਿੰਘ, ਤਰਨਪ੍ਰੀਤ ਸਿੰਘ, ਗੁਰਵੀਰ ਸਿੰਘ, ਮਨਜਿੰਦਰ ਸਿੰਘ, ਹਰਦੀਪ ਸਿੰਘ, ਜਸਵੀਰ ਸਿੰਘ, ਹਰਜੋਤ ਸਿੰਘ, ਕੁਲਵਿੰਦਰ ਸਿੰਘ, ਗੁਰਜੋਤ ਸਿੰਘ, ਸੁਖਦੇਵ ਸਿੰਘ ਸੁੱਖਾ ਸਮੇਤ ਸਮੁੱਚੇ ਨੌਜਵਾਨ ਵੀਰਾਂ ਵਲੋਂ ਸੇਵਾ ਕੀਤੀ ਗਈ | ਇਸ ਮੌਕੇ ਨੌਜਵਾਨ ਵੀਰਾਂ ਨੇ ਛਬੀਲ ਲਗਾਉਣ ਵਿਚ ਯੋਗਦਾਨ ਦੇਣ ਵਾਲੇ ਸਹਿਯੋਗੀ ਸੱਜਣਾ ਦਾ ਧੰਨਵਾਦ ਕੀਤਾ |