19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਕਿਰਤੀ ਕਿਸਾਨ ਯੂਨੀਅਨ ਬਲਾਕ ਰਾਏਕੋਟ ਦਾ ਇਜਲਾਸ

Ad Position 21
No active advertisement
ਅਜੀਤ ਡੈਸਕ 07-06-2026
ਰਾਏਕੋਟ, 6 ਜੂਨ (ਬਲਵਿੰਦਰ ਸਿੰਘ ਲਿੱਤਰ)-ਕਿਰਤੀ ਕਿਸਾਨ ਯੂਨੀਅਨ ਬਲਾਕ ਰਾਏਕੋਟ ਦਾ ਇਜਲਾਸ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੀ ਪ੍ਰਧਾਨਗੀ ਹੇਠ ਹੋਇਆ | ਜਿਸ ਵਿਚ ਰਾਏਕੋਟ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚੋਂ ਡੈਲੀਗੇਟ ਪੁੱਜੇ ਅਤੇ 7 ਮੈਂਬਰੀ ਬਲਾਕ ਕਮੇਟੀ ਚੁਣੀ ਗਈ, ਜਿਸ ਵਿਚ ਰਮਨਜੀਤ ਸਿੰਘ ਝੋਰੜਾਂ ਨੂੰ ਬਲਾਕ ਪ੍ਰਧਾਨ ਚੁਣਿਆ ਗਿਆ | ਇਜਲਾਸ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਕਿਹਾ ਕਿ ਸਾਡੇ ਦੇਸ਼ ਦੀ ਭਾਜਪਾ ਸਰਕਾਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦਬਾਅ ਹੇਠ ਬਹੁਤ ਗ਼ਲਤ ਫ਼ੈਸਲੇ ਕਰ ਰਹੀ ਹੈ, ਜਿਸ ਦਾ ਕਿਸਾਨਾਂ 'ਤੇ ਬੁਰਾ ਪ੍ਰਭਾਵ ਪਵੇਗਾ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਸੂਬੇ ਦੀਆਂ ਸਾਰੀਆਂ ਨਹਿਰਾਂ ਵਿਚ ਪਾਣੀ ਛੱਡਿਆ ਜਾਵੇ ਅਤੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਦਾ ਯਕੀਨੀ ਬਣਾਇਆ ਜਾਵੇ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਨੇ ਪਿਛਲੇ ਸਾਲ ਕੀਤੇ ਕੰਮਾਂ ਦੀ ਰਿਪੋਰਟ ਪੇਸ਼ ਕੀਤੀ | ਇਸ ਮੌਕੇ ਡੀ.ਟੀ.ਐੱਫ ਦੇ ਆਗੂ ਸੁਖਵਿੰਦਰ ਲੀਲ੍ਹ, ਰਮਨਜੀਤ ਸਿੰਘ ਸੰਧੂ, ਰੁਪਿੰਦਰਪਾਲ ਸਿੰਘ ਗਿੱਲ ਤੇ ਜੰਗਪਾਲ ਸਿੰਘ ਨੇ ਵੀ ਸੰਬੋਧਨ ਕੀਤਾ | ਇਸ ਸਮੇਂ ਚਮਕੌਰ ਸਿੰਘ ਰੋਡੇ, ਜਗਰੂਪ ਸਿੰਘ ਗਿੱਲ, ਬਲਵਿੰਦਰ ਸਿੰਘ, ਦਰਸ਼ਨ ਸਿੰਘ, ਨਿਰਮਲ ਸਿੰਘ, ਜਲੌਰ ਸਿੰਘ, ਹਰਦੇਵ ਸਿੰਘ ਬਿੰਜਲ, ਚਮਕੌਰ ਸਿੰਘ, ਗੁਰਵਿੰਦਰ ਸਿੰਘ, ਗੁਰਮੀਤ ਸਿੰਘ, ਸ਼ਿੰਦਰ ਸਿੰਘ ਆਦਿ
Ad Position 22
No active advertisement
ਪਿਛਲੀ ਖ਼ਬਰ ਆਲਮੀ ਤਪਸ਼ ਘਟਾਉਣ ਲਈ ਰੁੱਖ ਲਗਾਏ ਜਾਣ-ਦਮਨਜੀਤ ਸਿੰਘ ਮੋਹੀ ਅਗਲੀ ਖ਼ਬਰ ਪਿੰਡ ਮੰਡਿਆਣੀ ਵਿਖੇ ਸ਼ਹੀਦੀ ਦਿਹਾੜੇ ਨੂੰ ਸਪਰਪਿਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ
Ad Position 24