13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਲਾਠੀਚਾਰਜ ਕਰਨ ਵਾਲੇ ਡੀ. ਐੱਸ. ਪੀ. ਤੇ ਪੰਜਾਬ ਸਰਕਾਰ ਦੀ ਅਰਥੀ ਸਾੜੀ

Ad Position 21
No active advertisement
ਅਜੀਤ ਡੈਸਕ 09-06-2026
ਜਗਰਾਉਂ, 8 ਜੂਨ (ਗੁਰਦੀਪ ਸਿੰਘ ਮਲਕ)-ਪੀ. ਐੱਸ. ਪੀ. ਸੀ. ਐੱਲ. ਦੇ ਅਪਰੈਂਟਿਸ ਸਾਥੀਆਂ 'ਤੇ ਕੀਤੇ ਗਏ ਲਾਠੀਚਾਰਜ ਤੇ ਧੱਕੇਸ਼ਾਹੀ ਦੇ ਵਿਰੋਧ 'ਚ ਐਡਹਾਕ ਕਮੇਟੀ ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਡਵੀਜ਼ਨ ਪ੍ਰਧਾਨ ਜਸਪਾਲ ਸਿੰਘ ਤੇ ਸਕੱਤਰ ਜਰਨੈਲ ਸਿੰਘ ਦੀ ਅਗਵਾਈ ਹੇਠ ਮੁਲਾਜ਼ਮਾਂ ਵਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਦਮਨਕਾਰੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਡੀ. ਐੱਸ. ਪੀ. ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਗਟ ਕੀਤਾ | ਬੁਲਾਰਿਆਂ ਨੇ ਕਿਹਾ ਕਿ ਆਪਣੇ ਹੱਕਾਂ ਤੇ ਰੁਜ਼ਗਾਰ ਦੀ ਮੰਗ ਕਰ ਰਹੇ ਅਪਰੈਂਟਿਸ ਸਾਥੀਆਂ 'ਤੇ ਲਾਠੀਚਾਰਜ ਕਰਨਾ ਲੋਕਤੰਤਰਿਕ ਕਦਰਾਂ-ਕੀਮਤਾਂ ਦਾ ਘਾਣ ਹੈ | ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਪੁਲਿਸ ਤਾਕਤ ਦੀ ਵਰਤੋਂ ਕਰਨਾ ਬਹੁਤ ਹੀ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ 'ਤੇ ਲਾਠੀਆਂ ਵਰ੍ਹਾਉਣਾ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ | ਇਸ ਮੌਕੇ ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਜ਼ੋਨ ਪ੍ਰਧਾਨ ਚਰਨਜੀਤ ਸਿੰਘ ਸੋਹਲ ਤੇ ਗੁਰਵਿੰਦਰ ਸਿੰਘ ਤੱਤਲਾ ਨੇ ਤਿੱਖੇ ਸ਼ਬਦਾਂ 'ਚ ਪੀ. ਐੱਸ. ਪੀ. ਸੀ. ਐੱਲ. ਦੇ ਸੀ. ਐੱਮ. ਡੀ. ਤੇ ਬੋਰਡ ਆਫ ਡਾਇਰੈਕਟਰਜ਼ ਨੂੰ ਵੀ ਚਿਤਾਵਨੀ ਦਿੱਤੀ ਕਿ ਜੇਕਰ ਅਪਰੈਂਟਿਸ ਸਾਥੀਆਂ ਨਾਲ ਹੋਏ ਧੱਕੇਸ਼ਾਹੀ ਭਰੇ ਵਤੀਰੇ ਦਾ ਨੋਟਿਸ ਨਾ ਲਿਆ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਕੀਤਾ ਤਾਂ ਮੁਲਾਜ਼ਮ ਵਰਗ ਤੇ ਅਪਰੈਂਟਿਸ ਸਾਥੀ ਮਿਲ ਕੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜ਼ਬੂਰ ਹੋਣਗੇ | ਪਾਵਰਕਾਮ ਪੈਨਸ਼ਨ ਐਸੋਸੀਏਸ਼ਨ ਏਟਕ ਜੁਗਿੰਦਰ ਕਮਾਰ ਤੇ ਅਸ਼ੋਕ ਕੁਮਾਰ ਬੁਲਾਰਿਆਂ ਨੇ ਮੰਗ ਕੀਤੀ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਜ਼ਖ਼ਮੀ ਸਾਥੀਆਂ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਅਪਰੈਂਟਿਸ ਸਾਥੀਆਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ, ਪ੍ਰਸ਼ਾਸਨ ਤੇ ਪੀ. ਐੱਸ. ਪੀ. ਸੀ. ਐੱਲ. ਮੈਨੇਜਮੈਂਟ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਆਉਣ ਵਾਲੇ ਦਿਨਾਂ 'ਚ ਹੋਰ ਵੱਡੇ ਪੱਧਰ 'ਤੇ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਪੈਨਸ਼ਨਰ ਆਗੂ ਜਗਤਾਰ ਸਿੰਘ, ਨਿਰਮਲ ਸਿੰਘ, ਮੇਹਰ ਸਿੰਘ ਤੇ ਏਟਕ ਆਗੂ ਹਰਵਿੰਦਰ ਸਿੰਘ ਲਵਲੀ, ਸੁਖਦੇਵ ਗਰਗ, ਚੈਂਚਲ ਸਿੰਘ, ਸਤਪਾਲ ਸਿੰਘ, ਸੁਖਰਾਜ ਸਿੰਘ, ਕੁਲਜਿੰਦਰ ਸਿੰਘ, ਬੇਅੰਤ ਸਿੰਘ, ਸੁਰਜੀਤ ਕੁਮਾਰ, ਕੰਟੀਜੇਟ ਮੀਟਰ ਰੀਡਰ ਦੇ ਆਗੂ ਤੇ ਸੀ. ਐੱਚ. ਬੀ. ਕਾਮਿਆਂ ਦੇ ਆਗੂਆਂ ਨੇ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬੇਰੁਜ਼ਗਾਰਾਂ 'ਤੇ ਲਾਠੀਚਾਰਜ ਵਿਰੁੱਧ ਬਿਜਲੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਇਨਸਾਫ਼ ਨਾ ਮਿਲਣ ਦੇ ਰੋਸ ਵਜੋਂ ਡੀ. ਐੱਸ. ਪੀ. ਦਫ਼ਤਰ ਸਮਰਾਲਾ ਅੱਗੇ ਪਰਿਵਾਰ ਵਲੋਂ ਆਤਮਦਾਹ ਦੀ ਕੋਸ਼ਿਸ਼, ਸਥਿਤੀ ਸੰਭਾ...
Ad Position 24