13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਬੇਰੁਜ਼ਗਾਰਾਂ 'ਤੇ ਲਾਠੀਚਾਰਜ ਵਿਰੁੱਧ ਬਿਜਲੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 09-06-2026
ਜਗਰਾਉਂ, 8 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਬਿਜਲੀ ਵਿਭਾਗ ਦੇ ਮੁੱਖ ਦਫ਼ਤਰ ਪਟਿਆਲਾ ਦੇ ਗੇਟ ਅੱਗੇ ਸ਼ਾਂਤਮਈ ਧਰਨਾ ਦੇ ਕੇ ਰੁਜ਼ਗਾਰ ਮੰਗ ਰਹੇ 2600 ਅਪ੍ਰੈਂਟਿਸ ਲਾਈਨਮੈਨਾਂ ਉੱਪਰ ਹੋਏ ਪੁਲਿਸ ਲਾਠੀਚਾਰਜ ਕਾਰਨ ਬਿਜਲੀ ਮੁਲਾਜ਼ਮਾਂ ਦਾ ਗੁੱਸਾ ਸੱਤਵੇਂ ਅਸਮਾਨ 'ਤੇ ਜਾ ਚੜਿ੍ਹਆ ਹੈ | ਜਿਸ ਦੇ ਵਿਰੋਧ ਵਿਚ ਅੱਜ ਬਿਜਲੀ ਮੁਲਾਜ਼ਮਾਂ ਨੇ ਟੈਕਨੀਕਲ ਸਰਵਿਸ ਯੂਨੀਅਨ ਦੀ ਅਗਵਾਈ ਹੇਠ ਜਗਰਾਉਂ ਮੰਡਲ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਹੋਏ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦੇ ਹੋਏ ਟੀ.ਐੱਸ.ਯੂ. ਦੇ ਜ਼ੋਨਲ ਪ੍ਰਧਾਨ ਸੁਖਵਿੰਦਰ ਸਿੰਘ ਕਾਉਂਕੇ, ਡਵੀਜ਼ਨ ਪ੍ਰਧਾਨ ਅਵਤਾਰ ਸਿੰਘ ਕਲੇਰ, ਪਰਮਜੀਤ ਸਿੰਘ ਚੀਮਾਂ, ਅਜਮੇਰ ਸਿੰਘ ਕਲੇਰ, ਬੂਟਾ ਸਿੰਘ ਮਲਕ ਆਦਿ ਨੇ ਆਖਿਆ ਕਿ ਇਕ ਪਾਸੇ ਤਾਂ ਬਦਲਾਅ ਦੇ ਨਾਂਅ 'ਤੇ ਬਣੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਹੱਕਾਂ 'ਤੇ ਡਾਕੇ ਮਾਰ ਰਹੀ ਹੈ ਅਤੇ ਮੁਲਾਜ਼ਮਾਂ ਦਾ 28 ਫ਼ੀਸਦੀ ਮਹਿੰਗਾਈ ਭੱਤਾ ਤੇ ਬਕਾਇਆ ਜਾਰੀ ਨਹੀਂ ਕਰ ਰਹੀ, ਪ੍ਰੰਤੂ ਦੂਜੇ ਪਾਸੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਕੇ ਰੁਜ਼ਗਾਰ ਮੰਗ ਰਹੇ ਅਪੈ੍ਰਟਿਸ ਲਾਈਨਮੈਨਾਂ ਉੱਪਰ ਡਾਂਗਾਂ ਵਰ੍ਹਾਕੇ ਦਬਾਉਣਾ ਚਾਹੁੰਦੀ ਹੈ | ਮੁਲਾਜ਼ਮ ਆਗੂਆਂ ਨੇ ਲਾਠੀਚਾਰਜ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਆਖਿਆ ਕਿ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਮੁਲਾਜ਼ਮਾਂ ਦਾ 18 ਪ੍ਰਤੀਸ਼ਤ ਡੀ.ਏ. ਸਮੇਤ ਬਕਾਇਆ ਜਾਰੀ ਕੀਤਾ ਜਾਵੇ | ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਆਖਿਆ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ 14 ਜੂਨ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ ਅਤੇ 16 ਤੇ 17 ਜੂਨ ਨੂੰ ਦੋ ਰੋਜ਼ਾ ਮੁਕੰਮਲ ਹੜਤਾਲ ਕੀਤੀ ਜਾਵੇਗੀ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀ ਹੋਵੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰਜਿੰਦਰ ਸਿੰਘ ਸਿੱਧੂ, ਭੁਪਿੰਦਰ ਸਿੰਘ ਸੇਖੋਂ, ਕੁਲਦੀਪ ਸਿੰਘ ਮਲਕ, ਅਪਤਿੰਦਰ ਸਿੰਘ ਸਿੱਧਵਾਂ ਬੇਟ, ਪ੍ਰਦੀਪ ਸਿੰਘ ਮਲਕ, ਅਮਨਦੀਪ ਸਿੰਘ ਡੱਲਾ, ਕਰਮਜੀਤ ਸਿੰਘ ਬਰਸਾਲ, ਮਨਦੀਪ ਸਿੰਘ ਕਮਾਲਪੁਰਾ, ਹਰਵਿੰਦਰ ਸਿੰਘ ਸਵੱਦੀ ਜੇ.ਈ., ਮਨੋਹਰ ਲਾਲ, ਅਮਨਪ੍ਰੀਤ ਸਿੰਘ ਮੱਲ੍ਹੀ, ਜਗਰੂਪ ਸਿੰਘ, ਕੁਲਵਿੰਦਰ ਸਿੰਘ ਚੀਮਨਾਂ, ਛਿੰਦਾ ਕਲੇਰ, ਧਰਮਿੰਦਰ ਸਿੰਘ ਮਹਿਰੋਂ, ਅਮਰਜੀਤ ਸਿੰਘ, ਸਿਮਰਨਜੀਤ ਸਿੰਘ, ਜਗਜੀਤ ਸਿੰਘ, ਗੁਰਿੰਦਰ ਸਿੰਘ, ਜੋਗਿੰਦਰ ਸਿੰਘ, ਰਾਮ ਸਿੰਘ, ਸੁਰਿੰਦਰ ਸਿੰਘ, ਰਾਮ ਚੰਦਰ, ਅਲੋਕ ਕੁਮਾਰ ਹਰਿਆਣਾ, ਮਾਨਵਪ੍ਰੀਤ ਸਿੰਘ ਜਲਾਲਾਬਾਦ, ਲੁਪਿੰਦਰ ਸਿੰਘ, ਅੰਮਿ੍ਤ ਸਿੰਘ, ਮਨਦੀਪ ਸਿੰਘ ਭਦੌੜ, ਅਵਤਾਰ ਸਿੰਘ ਭੀਪਾ ਆਦਿ ਨੇ ਵੀ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ 23 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕੀਤਾ ਇਕ ਗਿ੍ਫ਼ਤਾਰ ਅਗਲੀ ਖ਼ਬਰ ਲਾਠੀਚਾਰਜ ਕਰਨ ਵਾਲੇ ਡੀ. ਐੱਸ. ਪੀ. ਤੇ ਪੰਜਾਬ ਸਰਕਾਰ ਦੀ ਅਰਥੀ ਸਾੜੀ
Ad Position 24