13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪੁਲਿਸ ਨੇ 23 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕੀਤਾ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 09-06-2026
ਹਠੂਰ, 8 ਜੂਨ (ਜਸਵਿੰਦਰ ਸਿੰਘ ਛਿੰਦਾ)-ਪੁਲਿਸ ਥਾਣਾ ਹਠੂਰ ਦੇ ਮੁਖੀ ਐੱਸ. ਆਈ. ਗੁਰਸੇਵਕ ਸਿੰਘ ਦੀ ਅਗਵਾਈ ਹੇਠ ਏ.ਐੱਸ.ਆਈ. ਸੁਲੱਖਣ ਸਿੰਘ ਨੇ ਮੁਖਬਰ ਦੀ ਖਾਸ ਇਤਲਾਹ 'ਤੇ ਅਮਲ ਕਰਦਿਆਂ ਇਕ ਵਿਅਕਤੀ ਨੂੰ 23 ਪੇਟੀਆਂ ਸ਼ਰਾਬ ਠੇਕਾ ਦੇਸੀ ਮਾਰਕਾ ਪੰਜਾਬ ਰਾਣੋ ਸੌਫੀ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਐੱਸ. ਆਈ. ਗੁਰਸੇਵ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਇਤਲਾਹ ਮਿਲੀ ਸੀ ਕਿ ਹਰਜਿੰਦਰ ਸਿੰਘ ਉਰਫ਼ ਰਾਜੂ ਪੁੱਤਰ ਚਰਨ ਸਿੰਘ ਵਾਸੀ ਚਕਰ ਦੇਸੀ ਸ਼ਰਾਬ ਦਾ ਨਜ਼ਾਇਜ਼ ਧੰਦਾ ਕਰਦਾ ਹੈ | ਸਸਤੇ ਭਾਅ 'ਤੇ ਸ਼ਰਾਬ ਲਿਆ ਕੇ ਅੱਗੇ ਮਹਿੰਗੇ ਭਾਅ ਵੇਚਦਾ ਹੈ | ਇਸ 'ਤੇ ਏ. ਐੱਸ. ਆਈ. ਸੁਲੱਖਣ ਸਿੰਘ ਨੇ ਕਾਰਵਾਈ ਕਰਦਿਆਂ ਹਰਜਿੰਦਰ ਸਿੰਘ ਨੂੰ ਉਸਦੇ ਇਕ ਜੁਗਾੜੂ ਰੇਹੜਾ ਮੋਟਰਸਾਇਕਲ ਨੰਬਰੀ ਪੀ.ਬੀ. 30ਯੂ 1241, ਜਿਸ 'ਤੇ 23 ਪੇਟੀਆ ਸਰਾਬ ਮਾਰਕਾ ਪੰਜਾਬ ਰਾਣੋ ਸੌਫੀ ਸਮੇਤ ਉਸਨੂੰ ਗਿ੍ਫਤਾਰ ਕੀਤਾ ਹੈ | ਜਿਸ ਖ਼ਿਲਾਫ਼ ਮੁਕੱਦਮਾ ਨੰਬਰ 94 ਅ/ਧ 61,78(2),-1-14 ਆਬਕਾਰੀ ਐਕਟ ਥਾਣਾ ਹਠੂਰ ਦਰਜ ਰਜਿਸਟਰ ਕੀਤਾ ਗਿਆ ਹੈ | ਇਸੇ ਤਰ੍ਹਾਂ ਹੀ ਇਕ ਹੋਰ ਮਾਮਲੇ ਸਬੰਧੀ ਚਾਨਣਾ ਪਾਉਂਦਿਆਂ ਪੁਲਿਸ ਥਾਣਾ ਹਠੂਰ ਦੇ ਇੰਚਾਰਜ ਗੁਰਸੇਵਕ ਸਿੰਘ ਨੇ ਦੱਸਿਆ ਕਿ ਮੁਦਈ ਤਰਸੇਮ ਸਿੰਘ ਪੁੱਤਰ ਕੀਰਤ ਸਿੰਘ ਵਾਸੀ ਪਿੰਡ ਭੰਮੀਪੁਰਾ ਕਲਾਂ ਦੇ ਬਿਆਨਾਂ 'ਤੇ ਉਸਦੀ ਲੜਕੀ ਨਾਬਾਲਿਗ ਲੜਕੀ ਨੂੰ ਪਿੰਡ ਦੇ ਹੀ ਰਸ਼ਨਦੀਪ ਸਿੰਘ ਪੁੱਤਰ ਨਿੰਦਾ ਸਿੰਘ ਵਾਸੀ ਭੰਮੀਪੁਰਾ ਵਰਗਲਾ ਕੇ ਕਿਧਰੇ ਲੈ ਗਿਆ ਹੈ | ਇਸ ਸਬੰਧ ਵਿਚ ਪੁਲਿਸ ਨੇ ਮੁਕੱਦਮਾ ਨੰਬਰ 95 ਅ/ਧ 137(2) 96 ਬੀ. ਐੱਨ. ਐੱਸ. ਤਹਿਤ ਮਾਮਲਾ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ 'ਤੇ ਕੀਤੇ ਲਾਠੀਚਾਰਜ ਖ਼ਿਲਾਫ਼ ਪਾਵਰਕਾਮ ਜਥੇਬੰਦੀਆਂ ਵਲੋਂ ਰਾਏਕੋਟ ਵਿਖੇ ਅਰਥੀ ਫੂਕ ਮੁਜ਼ਾਹਰਾ ਅਗਲੀ ਖ਼ਬਰ ਬੇਰੁਜ਼ਗਾਰਾਂ 'ਤੇ ਲਾਠੀਚਾਰਜ ਵਿਰੁੱਧ ਬਿਜਲੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
Ad Position 24