14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਗੁਰਦੁਆਰਾ ਸਾਹਿਬ ਭਰੋਵਾਲ ਕਲਾਂ ਵਿਖੇ 20 ਕਿੱਲੋਵਾਟ ਸੋਲਰ ਸਿਸਟਮ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 09-06-2026
ਭੂੰਦੜੀ, 8 ਜੂਨ (ਕੁਲਦੀਪ ਸਿੰਘ ਮਾਨ)-ਗੁਰਦੁਆਰਾ ਸਾਹਿਬ ਭਰੋਵਾਲ ਕਲਾਂ ਵਿਖੇ ਬਿਜਲੀ ਦੇ ਵੱਧ ਰਹੇ ਖਰਚਿਆਂ ਨੂੰ ਧਿਆਨ 'ਚ ਰੱਖਦਿਆਂ 20 ਕਿਲੋਵਾਟ ਸਮਰੱਥਾ ਵਾਲਾ ਸੋਲਰ ਸਿਸਟਮ ਸਥਾਪਤ ਕੀਤਾ, ਜਿਸ ਦਾ ਉਦਘਾਟਨ ਅਰਦਾਸ ਤੇ ਪਵਿੱਤਰ ਹੁਕਮਨਾਮੇ ਉਪਰੰਤ ਕੀਤਾ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ: ਬਸੰਤ ਸਿੰਘ ਨੇ ਦੱਸਿਆ ਕਿ ਗੁਰੂ ਘਰ ਵਿਚ ਲਗਾਤਾਰ ਵੱਧ ਰਹੀਆਂ ਸੁਵਿਧਾਵਾਂ, ਏਅਰ ਕੰਡੀਸ਼ਨਰ, ਪੱਖੇ, ਭੱਠੀਆਂ ਤੇ ਹੋਰ ਬਿਜਲੀ ਨਾਲ ਚੱਲਣ ਵਾਲੇ ਉਪਕਰਨਾਂ ਕਾਰਨ ਬਿਜਲੀ ਦਾ ਖਰਚਾ ਕਾਫ਼ੀ ਵੱਧ ਗਿਆ ਸੀ | ਇਸ ਨੂੰ ਦੇਖਦਿਆਂ ਕਮੇਟੀ ਮੈਂਬਰਾਂ ਨਾਲ ਸਲਾਹ-ਮਸ਼ਵਰਾ ਕਰਕੇ ਨਗਰ ਨਿਵਾਸੀਆਂ ਅਤੇ ਐੱਨ. ਆਰ. ਆਈ. ਸੰਗਤਾਂ ਦੇ ਸਹਿਯੋਗ ਨਾਲ ਸੋਲਰ ਸਿਸਟਮ ਲਗਾਉਣ ਦਾ ਫ਼ੈਸਲਾ ਕੀਤਾ ਗਿਆ | ਸੰਗਤਾਂ ਨੇ ਇਸ ਉਪਰਾਲੇ ਨੂੰ ਭਰਪੂਰ ਸਮਰਥਨ ਦਿੱਤਾ ਅਤੇ ਖੁੱਲ੍ਹੇ ਦਿਲ ਨਾਲ ਸੇਵਾ ਕਰਕੇ 20 ਕਿੱਲੋਵਾਟ ਦਾ ਸੋਲਰ ਸਿਸਟਮ ਲਗਵਾਇਆ | ਇਸ ਨਾਲ ਗੁਰਦੁਆਰਾ ਸਾਹਿਬ ਦੇ ਬਿਜਲੀ ਖਰਚਿਆਂ ਵਿਚ ਕਮੀ ਆਵੇਗੀ ਤੇ ਬਚੀ ਹੋਈ ਰਕਮ ਨੂੰ ਗੁਰੂ ਘਰ ਦੇ ਵਿਕਾਸ ਕਾਰਜਾਂ ਲਈ ਵਰਤਿਆ ਜਾ ਸਕੇਗਾ | ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਲਈ ਵੱਖਰਾ ਟਰਾਂਸਫਾਰਮਰ ਵੀ ਸਥਾਪਿਤ ਕੀਤਾ ਗਿਆ ਹੈ | ਇਸ ਮੌਕੇ ਪ੍ਰਧਾਨ ਬਸੰਤ ਸਿੰਘ ਤੱਤਲਾ, ਸਾਬਕਾ ਪ੍ਰਧਾਨ ਭਜਨ ਸਿੰਘ, ਸਰਪੰਚ ਕੁਲਦੀਪ ਸਿੰਘ ਪੱਪਾ, ਅਜੀਤਪਾਲ ਸਿੰਘ, ਕੇਵਲ ਸਿੰਘ, ਗੁਰਮੇਲ ਸਿੰਘ, ਸੋਹਣ ਸਿੰਘ, ਪ੍ਰਦੀਪ ਸਿੰਘ, ਦਲਜੀਤ ਸਿੰਘ, ਜਸਵਿੰਦਰ ਸਿੰਘ ਤੱਤਲਾ, ਗੁਰਪ੍ਰੀਤ ਸਿੰਘ ਗੋਪੀ, ਸਤਿਨਾਮ ਸਿੰਘ, ਸੰਤੋਖ ਸਿੰਘ, ਦਰਸ਼ਨ ਸਿੰਘ, ਨੰਬਰਦਾਰ ਹਰਜੀਤ ਸਿੰਘ, ਅਜਮੇਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਤੇ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੇਰੁਜ਼ਗਾਰ ਲਾਈਨਮੈਨਾਂ 'ਤੇ ਲਾਠੀਚਾਰਜ ਖ਼ਿਲਾਫ਼ ਮੁਲਾਜ਼ਮਾਂ ਵਲੋਂ ਗੇਟ ਰੈਲੀ ਅਗਲੀ ਖ਼ਬਰ ਹੰਬੜਾਂ ਨੇੜਲੇ ਪਿੰਡਾਂ 'ਚ ਕਿਸਾਨਾਂ ਵਲੋਂ ਝੋਨਾ ਲਗਾਏ ਜਾਣ ਦੇ ਕੰਮਾਂ ਦੀ ਤੇਜ਼ੀ ਨਾਲ ਕੀਤੀ ਸ਼ੁਰੂਆਤ
Ad Position 24