14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਬੇਰੁਜ਼ਗਾਰ ਲਾਈਨਮੈਨਾਂ 'ਤੇ ਲਾਠੀਚਾਰਜ ਖ਼ਿਲਾਫ਼ ਮੁਲਾਜ਼ਮਾਂ ਵਲੋਂ ਗੇਟ ਰੈਲੀ

Ad Position 21
No active advertisement
ਅਜੀਤ ਡੈਸਕ 09-06-2026
ਗੁਰੂਸਰ ਸੁਧਾਰ, 8 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਪੀ. ਐੱਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਐਡਹਾਕ ਕਮੇਟੀ ਨੇ ਪਟਿਆਲਾ ਵਿਚ ਰੁਜ਼ਗਾਰ ਮੰਗਦੀ ਬੇਰੁਜ਼ਗਾਰ ਲਾਈਨਮੈਨ ਨੌਜਵਾਨੀ 'ਤੇ ਪੁਲਿਸ ਵਲੋਂ ਅੰਨ੍ਹੇ ਤਸ਼ੱਦਦ ਦੀ ਨਿੰਦਾ ਕਰਦਿਆਂ ਨੌਜਵਾਨਾਂ ਦੀ ਹਮਾਇਤ 'ਚ ਅੱਜ ਸਬ ਡਵੀਜਨ ਸੁਧਾਰ ਵਿਖੇ ਗੇਟ ਰੈਲੀ ਕੀਤੀ | ਜਥੇਬੰਦੀ ਦੇ ਸਰਕਲ ਪ੍ਰਧਾਨ ਹਰਵਿੰਦਰ ਸਿੰਘ ਲਾਲੂ ਨੇ ਕਿਹਾ ਇਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਸੱਤਾ 'ਚ ਆਉਣ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਵਾਂਗ ਨੌਜਵਾਨਾਂ 'ਤੇ ਲਾਠੀਚਾਰਜ ਤੇ ਵੀ. ਆਈ. ਪੀ. ਕਲਚਰ ਖ਼ਿਲਾਫ਼ ਵੱਡੇ-ਵੱਡੇ ਬਿਆਨ ਦਾਗ ਕੇ ਵਿਰੋਧੀਆਂ ਨੂੰ ਭੰਡਦੇ ਸਨ, ਪਰ ਅੱਜ ਅਕਾਲੀ, ਕਾਂਗਰਸੀ ਸਰਕਾਰਾਂ ਵਾਂਗ ਹੀ 'ਆਪ' ਸਰਕਾਰ ਵੀ ਹੱਕ ਮੰਗਦੇ ਹਰ ਵਰਗ ਦੇ ਲੋਕਾਂ, ਮੁਲਾਜ਼ਮਾਂ ਉਪਰ ਡਾਗਾਂ ਮਾਰਨ, ਪੁਲਿਸ ਦਾ ਬੇਰਹਿਮ ਤਸ਼ੱਦਦ ਕਰਨ ਤੇ ਜੇਲ੍ਹਾਂ 'ਚ ਡੱਕਣ ਦੇ ਫ਼ਰਮਾਨ ਜਾਰੀ ਕਰਕੇ ਆਪਣਾ ਲੋਕ ਵਿਰੋਧੀ ਚਿਹਰਾ ਨੰਗਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਆਪ ਸਰਕਾਰ ਨੂੰ ਇਸ ਦਾ ਖਮਿਆਜ਼ਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਭੁਗਤਣਾ ਪਵੇਗਾ | ਜਥੇਬੰਦੀ ਆਗੂਆਂ ਨੇ ਸੰਘਰਸ਼ ਲੜ ਰਹੇ ਬੇਰੁਜ਼ਗਾਰ ਨੌਜਵਾਨਾਂ ਦੀ ਪੂਰਨ ਹਮਾਇਤ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਤਸ਼ੱਦਦ ਕਰਨ ਵਾਲੇ ਡੀ.ਐੱਸ.ਪੀ. 'ਤੇ ਹੋਰ ਪੁਲਿਸ ਅਫ਼ਸਰਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਇਸ ਦੇ ਨਾਲ ਹੀ ਰੁਜ਼ਗਾਰ ਮੰਗ ਰਹੇ ਨੌਜਵਾਨਾਂ ਦੀਆਂ ਹੱਕੀ ਮੰਗਾਂ ਜਲਦੀ ਪੂਰੀਆਂ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਅੱਡਾ ਦਾਖਾ ਪਾਵਰਕਾਮ ਦੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਅਪ੍ਰੈਂਟਸ਼ਿਪ ਲਾਈਨਮੈਨਾਂ 'ਤੇ ਲਾਠੀਚਾਰਜ ਦੀ ਨਿੰਦਾ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਭਰੋਵਾਲ ਕਲਾਂ ਵਿਖੇ 20 ਕਿੱਲੋਵਾਟ ਸੋਲਰ ਸਿਸਟਮ ਦਾ ਉਦਘਾਟਨ
Ad Position 24