20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਯੂਥ ਅਕਾਲੀ ਆਗੂ ਮਿੰਟੂ ਜੱਟਪੁਰਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 10-06-2026
ਰਾਏਕੋਟ, 9 ਜੂਨ (ਬਲਵਿੰਦਰ ਸਿੰਘ ਲਿੱਤਰ)-ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਮਿੰਟੂ ਜੱਟਪੁਰਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਮੌਕੇ ਬਲਜਿੰਦਰ ਸਿੰਘ ਮਿੰਟੂ ਜੱਟਪੁਰਾ ਵਲੋਂ ਪਾਰਟੀ ਪ੍ਰਧਾਨ ਤੋਂ ਆਸ਼ੀਰਵਾਦ ਲਿਆ ਅਤੇ ਹਲਕਾ ਰਾਏਕੋਟ 'ਚ ਅਕਾਲੀ ਦਲ ਦੇ ਡਿੱਗ ਚੁੱਕੇ ਗ੍ਰਾਫ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਲਜਿੰਦਰ ਸਿੰਘ ਮਿੰਟੂ ਜੱਟਪੁਰਾ ਨਾਲ ਗੱਲਬਾਤ ਕਰਨ ਉਪਰੰਤ ਭਰੋਸਾ ਦਿਵਾਇਆ ਕਿ ਉਹ ਜਲਦ ਹਲਕਾ ਰਾਏਕੋਟ ਵਿਚ ਵਰਕਰਾਂ ਨਾਲ ਮੀਟਿੰਗ ਕਰਨਗੇ, ਹਲਕੇ ਦੇ ਮਸਲੇ ਨੂੰ ਜਲਦ ਤੋਂ ਜਲਦ ਵਿਚਾਰਿਆ ਜਾਵੇਗਾ ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ-ਪਹਿਲਾਂ ਅਕਾਲੀ ਦਲ ਨੂੰ ਮੁੜ ਮਜ਼ਬੂਤ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ | ਇਸ ਮੌਕੇ ਮਿੰਟੂ ਜੱਟਪੁਰਾ ਨੇ ਪਾਰਟੀ ਪ੍ਰਧਾਨ ਵਲੋਂ ਦਿੱਤੇ ਭਰੋਸੇ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਰਾਖ਼ੀ ਲਈ ਖੜ੍ਹੀ ਹੈ |

Ad Position 22
No active advertisement
ਪਿਛਲੀ ਖ਼ਬਰ ਜਗਰਾਉਂ ਹਲਕੇ ਦੇ ਨਵੇਂ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ, ਬੂਥ ਕਮੇਟੀਆਂ ਬਣਾਉਣ ਦੀ ਮੁਹਿੰਮ ਕੱਲ੍ਹ ਤੋਂ ਸ਼ੁਰ... ਅਗਲੀ ਖ਼ਬਰ ਜਗਰਾਉਂ ਹਲਕੇ 'ਚ ਵਿਧਾਇਕਾ ਬੀਬੀ ਮਾਣੂੰਕੇ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਵਾਹਨਾਂ ਨੂੰ ਕੀਤਾ ਰਵਾਨਾ <br/>
Ad Position 24