20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਕਾਂਗਰਸੀ ਆਗੂ ਵਿਨੀਤ ਝੜੌਦੀ ਵਲੋਂ ਪਟਿਆਲਾ ਲਾਠੀਚਾਰਜ ਦੀ ਨਿੰਦਾ

Ad Position 21
No active advertisement
ਵਿਨੀਤ ਕੁਮਾਰ ਝੜੌਦੀ <br/> 10-06-2026
ਮਾਛੀਵਾੜਾ ਸਾਹਿਬ, 9 ਜੂਨ (ਰਾਜਦੀਪ ਸਿੰਘ ਅਲਬੇਲਾ)-ਪਟਿਆਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਧਰਨੇ ਲਗਾ ਰਹੇ ਬੇਰੁਜ਼ਗਾਰ ਲਾਈਨਮੈਨ ਨੌਜਵਾਨਾਂ ਉੱਤੇ ਸੂਬਾ ਸਰਕਾਰ ਦੀ ਸ਼ਹਿ 'ਤੇ ਪੰਜਾਬ ਪੁਲਿਸ ਵਲੋਂ ਕੀਤਾ ਗਿਆ ਲਾਠੀਚਾਰਜ ਨਿੰਦਣਯੋਗ ਹੈ, ਜਿਸ ਦਾ ਪੰਜਾਬੀਆਂ ਨੂੰ ਇੱਕਮੁੱਠ ਹੋ ਕੇ ਸਰਕਾਰ ਦੀ ਘਟੀਆ ਕਾਰਵਾਈ ਦਾ ਮੂੰਹ ਤੋੜਵਾਂ ਜਵਾਬ ਦੇਣਾ ਚਾਹੀਦਾ ਹੈ | ਇਹ ਪ੍ਰਗਟਾਵਾ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਬਲਾਕ ਪ੍ਰਧਾਨ ਵਿਨੀਤ ਕੁਮਾਰ ਝੜੌਦੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ 'ਚੋਂ ਬੇਰੁਜ਼ਗਾਰੀ ਅਤੇ ਨਸ਼ਾ ਖਤਮ ਕਰਨ ਦੀ ਗੱਲ ਆਖ ਕੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਬੇਰੁਜ਼ਗਾਰਾਂ ਨੂੰ ਹੀ ਖਤਮ ਕਰਨ 'ਤੇ ਲੱਗੀ ਹੋਈ ਹੈ | ਇਨ੍ਹਾਂ ਤੋਂ ਨਾ ਨਸ਼ਿਆਂ ਤੇ ਰੋਕ ਲੱਗੀ, ਨਾ ਰੁਜ਼ਗਾਰ ਦਿੱਤੇ ਗਏ, ਨਾ ਗੈਂਗਸਟਰ ਖਤਮ ਹੋਏ ਬਲਕਿ ਅੱਜ ਨਸ਼ਾ ਘਰ-ਘਰ ਪੁੱਜ ਗਿਆ ਹੈ |


Ad Position 22
No active advertisement
ਪਿਛਲੀ ਖ਼ਬਰ ਬਿਜਲੀ ਕਰਮਚਾਰੀਆਂ ਦੇ ਨੇਤਾਵਾਂ ਦੀ ਵਧੀਕ ਨਿਗਰਾਨ ਇੰਜੀਨੀਅਰ ਨਾਲ ਮੀਟਿੰਗ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਦੇ 10 ਸਾਲ ਪੂਰੇ ਹੋਣ ਦੇ ਮੌਕੇ ਵਿਸ਼ੇਸ਼ ਸਮਾਗਮ <br/>
Ad Position 24