20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪਟਿਆਲਾ ਵਿਖੇ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਕੀਤੇ ਲਾਠੀਚਾਰਜ ਦੀ ਆਗੂਆਂ ਨੇ ਕੀਤੀ ਨਿਖੇਧੀ <br/>

Ad Position 21
No active advertisement
ਅਜੀਤ ਡੈਸਕ 10-06-2026
ਚੌਂਕੀਮਾਨ, 9 ਜੂਨ (ਤੇਜਿੰਦਰ ਸਿੰਘ ਚੱਢਾ)-ਪਟਿਆਲਾ ਵਿਖੇ ਪੰਜਾਬ ਸਟੇਟ ਪਾਵਰਕਾਮ ਕਾਰਪੋਰੇਸਨ ਲਿਮਟਿਡ ਦੇ ਦਫ਼ਤਰ ਅੱਗੇ ਆਪਣੀਆਂ ਹੱਕੀ ਮੰਗਾਂ ਨੂੰ ਮਨਾਉਣ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆ ਸਰਪੰਚ ਰੁਲਦਾ ਸਿੰਘ ਪੰਡੋਰੀ, ਪੰਚ ਅਮਰੀਕ ਸਿੰਘ ਹੈਪੀ ਸੈਖੂਪੁਰਾ ਡੁਬਈ ਤੇ ਪੰਚ ਬਾਬਾ ਗੁਰਜੀਤ ਸਿੰਘ ਕੁਲਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਤਾਂ ਕੀ ਦੇਣਾ ਹੈ, ਸਗੋ ਆਏ ਦਿਨ ਸੰਘਰਸ਼ ਕਰ ਰਹੇ ਮੁਲਾਜ਼ਮਾਂ 'ਤੇ ਲਾਠੀਚਾਰਜ ਕਰਵਾ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੀਆਂ ਜਾਇਜ਼ ਮੰਗਾਂ ਨੂੰ ਮਨਵਾਉਣ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਕੇ ਸਰਕਾਰ ਅੱਗੇ ਰੱਖਣ ਦਾ ਸੰਵਿਧਾਨਕ ਅਧਿਕਾਰ ਹੈ, ਪ੍ਰੰਤੂ ਸਰਕਾਰ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ 'ਤੇ ਲਾਠੀਚਾਰਜ ਕਰਵਾ ਰਹੀ ਹੈ ਜੋ ਕੇ ਆਪਣੇ ਹੀ ਲੋਕਾਂ ਨਾਲ ਧਰੋਹ ਹੈ |

Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਰਾਏਕੋਟ 'ਚ ਮੂੰਗੀ ਤੇ ਮੱਕੀ ਦੀ ਖ਼ਰੀਦ ਸ਼ੁਰੂ ਹੋਣ ਨਾਲ ਕਿਸਾਨ ਹੋਏ ਬਾਗੋ-ਬਾਗ <br/> ਅਗਲੀ ਖ਼ਬਰ ਵਾਰਿਸ ਪੰਜਾਬ ਦੇ ਪਾਰਟੀ 'ਚ ਸ਼ਾਮਿਲ ਹੋਣ ਤੋਂ ਪਹਿਲਾਂ ਇਆਲੀ ਅਤੇ ਸ਼ਿਵਾਲਿਕ ਗੁਰਦੁਆਰਾ ਥੜ੍ਹਾ ਸਾਹਿਬ ਇਆਲੀ ਕਲਾਂ ਵਿ...
Ad Position 24