28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਰੋਡਵੇਜ਼ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ

Ad Position 21
No active advertisement
ਅਜੀਤ ਡੈਸਕ 11-06-2026
ਜਗਰਾਉਂ, 10 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਰੋਡਵੇਜ਼ ਪਨਬਸ/ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਗਈ | ਇਸ ਮੌਕੇ ਡੀਪੂ ਸੈਕਟਰੀ ਹਰਮਿੰਦਰ ਸਿੰਘ ਸਿੱਧੂ, ਡੀਪੂ ਪ੍ਰਧਾਨ ਦਵਿੰਦਰ ਸਿੰਘ ਭੀਮ ਨੇ ਦੱਸਿਆ ਕਿ ਸਰਕਾਰ ਬਣੀ ਨੂੰ 4 ਸਾਲ ਤੋਂ ਵੱਧ ਸਮਾਂ ਬੀਤ ਗਿਆ ਹੈ, ਇਕ ਵੀ ਸਰਕਾਰੀ ਵਿਭਾਗ ਦੀ ਮਾਲਕੀ ਵਾਲੀ ਬੱਸ ਨਹੀਂ ਪਾਈ ਗਈ, ਉਲਟਾ ਕਿਲੋਮੀਟਰ ਸਕੀਮ (ਪ੍ਰਾਈਵੇਟ ਬੱਸਾਂ) ਦੇ ਰਾਹੀਂ ਵਿਭਾਗਾਂ ਦਾ ਨਿੱਜੀਕਰਣ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਰੋਡਵੇਜ਼ ਯੂਨੀਅਨ ਦੇ ਵਰਕਰ ਅਤੇ ਆਗੂਆਂ 'ਤੇ ਨਾਜਾਇਜ਼ ਪਰਚੇ ਕਰਕੇ ਜੇਲ੍ਹਾਂ 'ਚ ਬੰਦ ਕਰ ਰਹੀ ਹੈ | ਜਿਸ ਦੇ ਵਿਰੋਧ 'ਚ ਪਨਬੱਸ ਦਾ ਚੱਕਾ ਜਾਮ ਕਰਕੇ ਵਿਰੋਧ ਕੀਤਾ ਅਤੇ ਮੁਕੰਮਲ ਹੜਤਾਲ ਕੀਤੀ ਗਈ ਅਤੇ ਅਗਲੇ ਦਿਨ ਤੋਂ ਪੀ.ਆਰ.ਟੀ.ਸੀ. ਬੱਸਾਂ ਦਾ ਵੀ ਮੁਕੰਮਲ ਚੱਕਾ ਜਾਮ ਕਰਕੇ ਸਖ਼ਤ ਵਿਰੋਧ ਕੀਤਾ ਜਾਵੇਗਾ | ਇਸ ਸਮੇਂ ਵਰਕਸ਼ਾਪ ਪ੍ਰਧਾਨ ਰਾਜਖ਼ਾਨ, ਮੀਤ ਪ੍ਰਧਾਨ ਸਿੰਦਰਪਾਲ ਸਿੰਘ, ਜੱਜ ਸਿੰਘ, ਡੀਪੂ ਚੇਅਰਮੈਨ ਜਸਪਾਲ ਸਿੰਘ, ਏਟਕ ਜਥੇਬੰਦੀ ਤੋਂ ਰਸਾਲ ਸਿੰਘ, ਹਰਮੀਤ ਸਿੰਘ, ਕਰਮਚਾਰੀ ਦਲ ਤੋਂ ਗੁਰਦੀਪ ਸਿੰਘ ਮੱਲ੍ਹੀ, ਜਗਵਿੰਦਰ ਸਿੰਘ ਤੇ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਇਯਾਲੀ ਦੇ 'ਵਾਰਿਸ ਪੰਜਾਬ ਦੇ' ਪਾਰਟੀ 'ਚ ਸ਼ਾਮਿਲ ਹੋਣ ਨਾਲ ਹਲਕੇ 'ਚ ਖੁਸ਼ੀ ਦੀ ਲਹਿਰ-ਧਾਲੀਵਾਲ/ਚੱਕ/ਉੱਪਲ ਅਗਲੀ ਖ਼ਬਰ 'ਨਰ ਸੇਵਾ ਨਾਰਾਇਣ ਸੇਵਾ' ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ 14 ਨੂੰ
Ad Position 24