28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸਿੱਧਵਾਂ ਕਾਲਜ ਦੇ ਐੱਨ.ਐੱਸ.ਐੱਸ ਵਲੰਟੀਅਰਾਂ ਨੇ 'ਵਿਸ਼ਵ ਵਾਤਾਵਰਨ ਦਿਵਸ' ਮਨਾਇਆ

Ad Position 21
No active advertisement
ਅਜੀਤ ਡੈਸਕ 11-06-2026
ਚੌਂਕੀਮਾਨ, 10 ਜੂਨ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵੁਮੈਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ. ਸਤਿੰਦਰ ਕੌਰ ਦੀ ਯੋਗ ਅਗਵਾਈ ਅਧੀਨ ਐੱਨ.ਐੱਸ.ਐੱਸ ਯੂਨਿਟ ਵੱਲੋਂ ਕਮਿਊਨਟੀ ਆਊਟ ਰੀਚ ਪ੍ਰੋਗਰਾਮ ਰਾਹੀਂ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਕਾਲਜ ਦੇ ਐੱਨ.ਐੱਸ.ਐੱਸ ਵਲੰਟੀਅਰਾਂ ਨੇ ਪਿੰਡ ਸਿੱਧਵਾਂ ਖੁਰਦ ਵਿਖੇ ਜਾ ਕੇ ਵਾਤਾਵਰਨ ਸੁਰੱਖਿਆ, ਹਰਿਆਲੀ, ਪ੍ਰਦੂਸ਼ਣ ਨੂੰ ਘਟਾਉਣ, ਕੁਦਰਤੀ ਸਰੋਤਾਂ ਦੀ ਸੰਭਾਲ, ਪਲਾਸਟਿਕ ਦੀ ਵਰਤੋਂ' ਤੇ ਮਨਾਹੀ ਅਤੇ ਆਉਣ ਵਾਲੀਆਂ ਪੀੜੀਆਂ ਦੀ ਸੁਰੱਖਿਆ ਹਿਤ ਸ਼ੁੱਧ ਵਾਤਾਵਰਨ ਦੀ ਲੋੜ 'ਤੇ ਜ਼ੋਰ ਦਿੱਤਾ | ਇਸ ਜਾਗਰੂਕਤਾ ਮੁਹਿੰਮ ਵਿਚ ਵਲੰਟਰੀਆਂ ਨੇ ਵਾਤਾਵਰਨ ਦੀ ਸੰਭਾਲ ਹਿਤ ਵਿਭਿੰਨ ਵੀਡੀਓ ਬਣਾ ਕੇ ਜਾਗਰੂਕਤਾ ਫੈਲਾਈ | ਉਨ੍ਹਾਂ ਕਾਲਜ ਵਿੱਚ ਵਾਤਾਵਰਨ ਦੀ ਸ਼ੁੱਧਤਾ ਲਈ ਬਣਾਏ ਹਰਬਲ ਗਾਰਡਨ, ਪੰਛੀਆਂ ਲਈ ਆਲਣਿਆਂ ਅਤੇ ਪਾਣੀ ਦਾ ਪ੍ਰਬੰਧ ਅਤੇ ਫ਼ਲਾਂ ਵਾਲੇ ਬੂਟਿਆਂ ਬਾਰੇ ਜਾਣਕਾਰੀ ਦਿੱਤੀ | ਇਸ ਮੁਹਿੰੰਮ ਤਹਿਤ ਉਨ੍ਹਾਂ ਸੰਸਥਾ ਅਤੇ ਆਪਣੇ ਘਰਾਂ ਵਿੱਚ ਬੂਟੇ ਲਗਾਏ ਅਤੇ ਇਹਨਾਂ ਬੂਟਿਆਂ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਲਈ ਪ੍ਰਣ ਲਿਆ ਅਤੇ ਉਨ੍ਹਾਂ ਸਮੂਹਕ ਰੂਪ ਵਿਚ ਸਮੂਹ ਇਲਾਕੇ ਦੇ ਲੋਕਾਂ ਨੂੰ ਵੀ ਵਾਤਾਵਰਨ ਦੀ ਸ਼ੁੱਧਤਾ ਵਿਚ ਹਿੱਸਾ ਪਾਉਣ ਲਈ ਪ੍ਰੇਰਿਤ ਕੀਤਾ | ਐੱਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਡਾ. ਇੰਦਰਜੀਤ ਕੌਰ ਅਤੇ ਡਾ. ਅਮਨਦੀਪ ਕੌਰ ਨੇ ਪ੍ਰੋਗਰਾਮ ਦੌਰਾਨ ਵਲੰਟੀਅਰਾ ਦਾ ਮਾਰਗ ਦਰਸ਼ਨ ਕੀਤਾ ਅਤੇ ਵਾਤਾਵਰਨ ਸੰਭਾਲ ਪ੍ਰਤੀ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਜੈਵ-ਵਿਭਿੰਨਤਾ ਨੂੰ ਸੁਰੱਖਿਅਤ ਰੱਖਣ ਵਿੱਚ ਨੌਜਵਾਨਾਂ ਦੀ ਭੂਮਿਕਾਂ 'ਤੇ ਚਾਨਣਾ ਪਾਇਆ | ਸੰਸਥਾ ਦੇ ਪਿ੍ੰਸੀਪਲ ਡਾ. ਸਤਿੰਦਰ ਕੌਰ ਨੇ ਵਲੰਟੀਅਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਨੌਜਵਾਨ ਦੇਸ਼ ਦਾ ਉੱਜਵਲ ਭਵਿੱਖ ਹਨ ਜਿਹੜੇ ਸਮਾਜ ਨੂੰ ਸੇਧ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ |
Ad Position 22
No active advertisement
ਪਿਛਲੀ ਖ਼ਬਰ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਾਂ ਦੀ ਹੜਤਾਲ ਕਾਰਨ ਰਾਏਕੋਟ ਬੱਸ ਅੱਡੇ 'ਚ ਘੱਟ ਨਜ਼ਰ ਆਈ ਚਹਿਲ-ਪਹਿਲ ਅਗਲੀ ਖ਼ਬਰ ਪਾਣੀ ਦੀ ਜ਼ਿਆਦਾ ਮਾਤਰਾ ਵਗਣ ਕਾਰਨ ਅਕਾਲਗੜ੍ਹ ਰਜਬਾਹੇ 'ਚ ਕਈ ਥਾਈਾ ਪਿਆ ਪਾੜ
Ad Position 24