28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਹੱਕਾਂ ਲਈ ਸੰਘਰਸ਼ ਕਰ ਰਹੇ ਨੌਜਵਾਨਾਂ 'ਤੇ ਡੰਡਾ ਚਲਾਉਣਾ ਲੋਕਤੰਤਰ ਦੇ ਖ਼ਿਲਾਫ਼-ਸੰਧੂ/ਈਸੇਵਾਲ/ਸੇਖੋਂ <br/>

Ad Position 21
No active advertisement
ਅਜੀਤ ਡੈਸਕ 11-06-2026
ਭੂੰਦੜੀ, 10 ਜੂਨ (ਕੁਲਦੀਪ ਸਿੰਘ ਮਾਨ)-ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕੈਪਟਨ ਸੰਦੀਪ ਸੰਧੂ, ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ ਅਤੇ ਪ੍ਰਧਾਨ ਪ੍ਰੇਮ ਸਿੰਘ ਸੇਖੋਂ ਬਾਸੀ ਨੇ ਪੰਜਾਬ ਸਰਕਾਰ ਵਲੋਂ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ ਦੀਆਂ ਮੰਗਾਂ ਨੂੰ ਅਣਦੇਖਾ ਕਰਨ ਅਤੇ ਉਨ੍ਹਾਂ 'ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਆਪਣੇ ਰੁਜ਼ਗਾਰ ਅਤੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਤਾਕਤ ਦਾ ਇਸਤੇਮਾਲ ਕਰ ਰਹੀ ਹੈ, ਜੋ ਕਿ ਲੋਕਤੰਤਰ ਦੇ ਮੁੱਢਲੇ ਸਿਧਾਂਤਾਂ ਦੇ ਉਲਟ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਪੜ੍ਹੇ-ਲਿਖੇ ਨੌਜਵਾਨ ਰੁਜ਼ਗਾਰ ਦੀ ਉਡੀਕ ਕਰ ਰਹੇ ਹਨ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਖਾਲੀ ਅਸਾਮੀਆਂ ਨੂੰ ਜਲਦ ਭਰੇ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰੇ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਬੇਰੁਜ਼ਗਾਰ ਨੌਜਵਾਨਾਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਪੂਰਾ ਸਮਰਥਨ ਕਰਦੀ ਹੈ | ਸਰਕਾਰ ਨੂੰ ਚੇਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਲੋਕਾਂ ਦਾ ਗੁੱਸਾ ਹੋਰ ਵਧੇਗਾ ਅਤੇ ਸਰਕਾਰ ਨੂੰ ਇਸ ਦੀ ਰਾਜਨੀਤਿਕ ਕੀਮਤ ਚੁਕਾਉਣੀ ਪਵੇਗੀ |

Ad Position 22
No active advertisement
ਪਿਛਲੀ ਖ਼ਬਰ ਇਯਾਲੀ ਦੀ ਸ਼ਮੂਲੀਅਤ ਨਾਲ 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੂੰ ਮਿਲੀ ਵੱਡੀ ਮਜ਼ਬੂਤੀ-ਹਾਂਸ/ਭੁਮਾਲ/ਤੱਤਲਾ ਅਗਲੀ ਖ਼ਬਰ ਡਾਂਗੋਂ 'ਚ ਗੁਰੂ ਰਵਿਦਾਸ ਜੀ ਦੇ ਜੋਤੀ-ਜੋਤਿ ਦਿਵਸ ਨੂੰ ਸਮਰਪਿਤ 2 ਰੋਜ਼ਾ ਧਾਰਮਿਕ ਸਮਾਗਮ 27, 28 ਨੂੰ
Ad Position 24