28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਇਯਾਲੀ ਦੀ ਸ਼ਮੂਲੀਅਤ ਨਾਲ 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੂੰ ਮਿਲੀ ਵੱਡੀ ਮਜ਼ਬੂਤੀ-ਹਾਂਸ/ਭੁਮਾਲ/ਤੱਤਲਾ

Ad Position 21
No active advertisement
ਅਜੀਤ ਡੈਸਕ 11-06-2026
ਭੂੰਦੜੀ, 10 ਜੂਨ (ਕੁਲਦੀਪ ਸਿੰਘ ਮਾਨ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੀਤ ਸਿੰਘ ਹਾਂਸ, ਸਾਬਕਾ ਚੇਅਰਮੈਨ ਮਨਜਿੰਦਰ ਸਿੰਘ ਬਿੰਦਾ ਭੁਮਾਲ ਅਤੇ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਤੱਤਲਾ ਭਰੋਵਾਲ ਨੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਿਚ ਸ਼ਾਮਿਲ ਹੋਣ ਦਾ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੀ ਸਿਆਸਤ ਲਈ ਇਕ ਮਹੱਤਵਪੂਰਨ ਕਰਾਰ ਦਿੱਤਾ ਹੈ | ਆਗੂਆਂ ਨੇ ਕਿਹਾ ਕਿ ਮਨਪ੍ਰੀਤ ਸਿੰਘ ਇਯਾਲੀ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਸਿਆਸੀ ਅਤੇ ਸੰਗਠਨਾਤਮਕ ਪੱਧਰ 'ਤੇ ਵੱਡੀ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਇਯਾਲੀ ਲੰਮੇ ਸਮੇਂ ਤੋਂ ਲੋਕਾਂ ਦੇ ਹੱਕਾਂ ਅਤੇ ਪੰਜਾਬ ਦੇ ਮੁੱਦਿਆਂ ਲਈ ਸੰਘਰਸ਼ ਕਰਦੇ ਆ ਰਹੇ ਹਨ ਅਤੇ ਦਾਖਾ ਹਲਕੇ ਸਮੇਤ ਪੂਰੇ ਪੰਜਾਬ ਵਿਚ ਉਨ੍ਹਾਂ ਦੀ ਪਛਾਣ ਇਕ ਇਮਾਨਦਾਰ, ਲੋਕਪੱਖੀ ਅਤੇ ਸੰਘਰਸ਼ਸ਼ੀਲ ਆਗੂ ਵਜੋਂ ਬਣੀ ਹੋਈ ਹੈ | ਉਨ੍ਹਾਂ ਕਿਹਾ ਕਿ ਦਾਖਾ ਹਲਕੇ ਦੇ ਲੋਕ ਮਨਪ੍ਰੀਤ ਸਿੰਘ ਇਯਾਲੀ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸਿਹਤਮੰਦ ਨੌਜਵਾਨ ਬਣਨਗੇ 'ਵਾਰਿਸ ਪੰਜਾਬ ਦੇ'-ਬਾਪੂ ਤਰਸੇਮ ਸਿੰਘ ਅਗਲੀ ਖ਼ਬਰ ਹੱਕਾਂ ਲਈ ਸੰਘਰਸ਼ ਕਰ ਰਹੇ ਨੌਜਵਾਨਾਂ 'ਤੇ ਡੰਡਾ ਚਲਾਉਣਾ ਲੋਕਤੰਤਰ ਦੇ ਖ਼ਿਲਾਫ਼-ਸੰਧੂ/ਈਸੇਵਾਲ/ਸੇਖੋਂ <br/>
Ad Position 24