ਰਾਏਕੋਟ, 11 ਜੂਨ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਹਲਕਾ ਰਾਏਕੋਟ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਬਣਾਉਣ ਲਈ ਅਕਾਲੀ ਦਲ ਦੇ ਵਰਕਰਾਂ ਵਲੋਂ ਕਿਸੇ ਜ਼ਿੰਮੇਵਾਰ ਆਗੂ ਨੂੰ ਨਿਯੁਕਤ ਕਰਨ ਦੀਆਂ ਅਪੀਲਾਂ ਤੇ ਦਲੀਲਾਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਪਾਰਟੀ ਵਰਕਰਾਂ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕੀਤੀ ਕਿ ਵਿਧਾਨ ਸਭਾ ਹਲਕਾ ਰਾਏਕੋਟ ਕਿਸੇ ਸਮੇਂ ਟਕਸਾਲੀ ਹਲਕੇ ਵਜੋਂ ਜਾਣਿਆ ਜਾਂਦਾ ਸੀ, ਪਿਛਲੇ ਸਮੇਂ ਤੋਂ ਅਕਾਲੀ ਦਲ ਦੇ ਵੋਟ ਬੈਂਕ 'ਚ ਆਈ ਕਮੀ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਕਿਸੇ ਟਕਸਾਲੀ ਪਰਿਵਾਰ ਦੇ ਆਗੂ ਦੀ ਭਾਲ ਕਰ ਰਹੇ ਹਨ ਤਾਂ ਜੋ ਰਾਏਕੋਟ ਹਲਕੇ ਅੰਦਰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ-ਪਹਿਲਾਂ ਹਲਕੇ ਵਿਚ ਨਵੀਂ ਰੂਹ ਫੂਕੀ ਜਾ ਸਕੇ, ਜਿਸ ਨਾਲ ਵੋਟ ਬੈਂਕ ਵਿਚ ਸੁਧਾਰ ਹੋਵੇਗਾ | ਬੇਸ਼ੱਕ ਸਾਬਕਾ ਸੰਸਦੀ ਸਕੱਤਰ ਬਿਕਰਮਜੀਤ ਸਿੰਘ ਖ਼ਾਲਸਾ ਇਸ ਹਲਕੇ ਨਾਲ ਪਿਛਲੇ ਇਕ ਦਹਾਕੇ ਤੋਂ ਜੁੜ੍ਹੇ ਹੋਏ ਹਨ, ਇਸ ਲਈ ਅਕਾਲੀ ਵਰਕਰਾਂ ਦੀ ਸੋਚ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਆਗੂ ਨੂੰ ਵਿਧਾਨ ਸਭਾ ਹਲਕਾ ਰਾਏਕੋਟ ਵਿਚ ਜਲਦ ਤੋਂ ਜਲਦ ਹਲਕਾ ਇੰਚਾਰਜ ਨਿਯੁਕਤ ਕਰਨ, ਜਿਸ ਨਾਲ ਲੋਕਾਂ ਨੂੰ ਲਾਮਬੰਦ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਨੂੰ ਮਜ਼ਬੂਤ ਬਣਾਇਆ ਜਾ ਸਕੇ ਕਿਉਂਕਿ ਵਿਧਾਨ ਸਭਾ ਚੋਣਾਂ ਵਿਚ ਕੁਝ ਮਹੀਨੇ ਬਾਕੀ ਰਹਿ ਗਏ ਹਨ ਤਾਂ ਜੋ ਹੁਣ ਤੋਂ ਹੀ ਪਾਰਟੀ ਵਰਕਰਾਂ ਨੂੰ ਨਵੀਂ ਸੇਧ ਦਿੱਤੀ ਜਾ ਸਕੇ | ਵਰਕਰਾਂ ਦਾ ਕਹਿਣਾ ਹੈ ਕਿ ਬਿਕਰਮਜੀਤ ਸਿੰਘ ਖ਼ਾਲਸਾ ਤੋਂ ਬਗੈਰ ਇਸ ਹਲਕੇ ਨੂੰ ਚਲਾਉਣ ਲਈ ਹੋਰ ਕੋਈ ਬਿਹਤਰ ਨਹੀਂ ਹੋਵੇਗਾ |