ਚੌਂਕੀਮਾਨ, 11 ਜੂਨ (ਤੇਜਿੰਦਰ ਸਿੰਘ ਚੱਢਾ)-ਹਲਕਾ ਦਾਖਾ ਦੇ ਪਿੰਡ ਤਲਵੰਡੀ ਖੁਰਦ ਵਿਖੇ ਪਨਗ੍ਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ (ਗੁਰੂਸਰ ਸੁਧਾਰ) ਨੇ ਉਚੇਚੇ ਤੌਰ 'ਤੇ ਪਹੁੰਚ ਕੇ ਨੌਜਵਾਨਾਂ ਨਾਲ ਵਿਚਾਰਾਂ ਕੀਤੀਆਂ ਤੇ ਉਨ੍ਹਾਂ ਨੂੰ ਖੇਡਾਂ ਨਾਲ ਜੁੜਨ ਲਈ ਖੇਡ ਕਿੱਟਾਂ ਦਿੱਤੀਆਂ ਗਈਆਂ | ਇਸ ਮੌਕੇ ਉਨ੍ਹਾਂ ਨਾਲ ਸਰਪੰਚ ਮਨਿੰਦਰ ਸਿੰਘ ਸੁਧਾਰ, ਬਲਾਕ ਪ੍ਰਧਾਨ ਸਤਵਿੰਦਰ ਸਿੰਘ ਕੋਨੀ ਸਵੱਦੀ ਤੇ ਸਮਾਜ ਸੇਵੀ ਗੁਰਸੇਵਕ ਸਿੰਘ ਤੂਰ ਸਵੱਦੀ ਉਚੇਚੇ ਤੌਰ 'ਤੇ ਪਹੁੰਚੇ | ਇਸ ਮੌਕੇ ਡਾ. ਗਿੱਲ ਦਾ ਪਿੰਡ ਪੁੱਜਣ 'ਤੇ ਭਰਵਾਂ ਸਵਾਗਤ ਕਰਦਿਆਂ ਸਰਪੰਚ ਇੰਸਪੈਕਟਰ ਹਰਮਿੰਦਰ ਸਿੰਘ ਸਰਾਂ, 'ਆਪ' ਆਗੂ ਨੰਬਰਦਾਰ ਹਰਪ੍ਰੀਤ ਸਿੰਘ ਸਰਾਂ ਤਲਵੰਡੀ, ਮਨਪ੍ਰੀਤ ਸਿੰਘ ਮਾਟਾ ਸਰਾਂ ਤੇ ਗਿਆਨੀ ਜਸਮਿੰਦਰ ਸਿੰਘ ਖ਼ਾਲਸਾ ਦੀ ਅਗਵਾਈ 'ਚ ਗ੍ਰਾਮ ਪੰਚਾਇਤ ਤੇ ਪਤਵੰਤੇ ਸੱਜਣਾਂ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆਂ ਕਿਹਾ | ਡਾ. ਗਿੱਲ ਨੇ ਕਿਹਾ ਕਿ ਮੇਰਾ ਮੁੱਖ ਮਕਸਦ ਸਾਡੀ ਨੌਜਵਾਨੀ ਨੂੰ ਸਹੀ ਸੇਧ ਦੇਣਾ ਹੈ ਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜ ਕੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕਰਦਿਆਂ ਮਿੱਥੇ ਟੀਚੇ ਨੂੰ ਪ੍ਰਾਪਤ ਕਰਨ ਲਈ ਉਤਸ਼ਾਹਿਤ ਕਰਨਾ ਹੈ | ਇਸ ਮੌਕੇ 'ਆਪ' ਆਗੂ ਨੰਬਰਦਾਰ ਹਰਪ੍ਰੀਤ ਸਿੰਘ ਸਰਾਂ ਤਲਵੰਡੀ ਨੇ ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ ਦਾ ਧੰਨਵਾਦ ਕੀਤਾ | ਇਸ ਮੌਕੇ ਬਾਰਾ ਸਿੰਘ, ਜਗਦੀਪ ਸਿੰਘ, ਰੁਪਿੰਦਰ ਸਿੰਘ, ਪਰਮਿੰਦਰ ਸਿੰਘ ਧਨੋਆ, ਕੁਲਦੀਪ ਸਿੰਘ, ਕੁਲਵੰਤ ਸਿੰਘ, ਜੁਗਰਾਜ ਸਿੰਘ (ਸਾਰੇ ਪੰਚ), ਸੁਰਜੀਤ ਸਿੰਘ, ਜਸਵੀਰ ਸਿੰਘ ਜੱਸੀ, ਹੌਲਦਾਰ ਸੁਖਵਿੰਦਰ ਸਿੰਘ ਸਰਾਂ, ਗੁਰਵੀਰ ਸਿੰਘ ਸਰਾਂ ਆਦਿ ਹਾਜ਼ਰ ਸਨ |