ਚੌਂਕੀਮਾਨ, 11 ਜੂਨ (ਤੇਜਿੰਦਰ ਸਿੰਘ ਚੱਢਾ)-ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਸ਼੍ਰੋਮਣੀ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਿਚ ਸ਼ਾਮਿਲ ਹੋਣ ਨਾਲ ਹਲਕੇ ਦਾਖੇ ਵਿਚ ਹੀ ਨਹੀਂ ਸਗੋਂ ਪੰਜਾਬ ਸਮੇਤ ਵਿਦੇਸ਼ਾਂ ਵਿਚ ਵੀ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਯੂਥ ਆਗੂ ਤਨਮਨਜੋਤ ਸਿੰਘ ਸਿੱਧੂ ਪੰਡੋਰੀ, ਸਾਬਕਾ ਸਰਪੰਚ ਨਛੱਤਰ ਸਿੰਘ ਸੇਖੂਪੁਰਾ ਤੇ ਬਲਵੀਰ ਸਿੰਘ ਸੇਖੂਪੁਰਾ ਨੇ ਕੀਤਾ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਲਏ ਫ਼ੈਸਲੇ ਦਾ ਸਵਾਗਤ ਕਰਦੇ ਹਾਂ ਤੇ ਉਨ੍ਹਾਂ ਨਾਲ ਡੱਟ ਕੇ ਖੜ੍ਹੇ ਹਾਂ | ਉਕਤ ਆਗੂਆਂ ਨੇ ਕਿਹਾ ਕਿ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਪੰਥਕ ਮਸਲਿਆਂ ਨੂੰ ਸੁਲਝਾਉਣ ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ ਸੰਸਦ ਭਾਈ ਅੰਮਿ੍ਤਪਾਲ ਸਿੰਘ 'ਤੇ ਲਾਈ ਐੱਨ.ਐੱਸ.ਏ ਨੂੰ ਹਟਾਉਣ ਲਈ ਹਮੇਸ਼ਾਂ ਆਵਾਜ਼ ਬੁਲੰਦ ਕੀਤੀ ਹੈ ਤੇ ਬਿਨਾਂ ਕਿਸੇ ਲਾਲਚ ਦੇ ਇਕ ਇਮਾਨਦਾਰ ਸਿਆਸਤਦਾਨ ਵਜੋਂ ਉੱਭਰੇ ਹਨ ਜੋ ਪੰਜਾਬ ਲਈ ਸੁਭ ਸੰਕੇਤ ਹੈ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ 'ਵਾਰਿਸ ਪੰਜਾਬ ਦੇ' ਪੰਜਾਬ 'ਚੋਂ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਹਲਕੇ ਦਾਖੇ ਵਿਚ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ ਤੇ ਪੰਜਾਬੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨਗੇ |