10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਆਮ ਆਦਮੀ ਪਾਰਟੀ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੇ ਉੱਜਵਲ ਭਵਿੱਖ ਲਈ ਭਰੋਸੇਯੋਗ-ਬਲਜਿੰਦਰ ਸਿੰਘ ਚੌਦਾ

Ad Position 21
No active advertisement
ਅਜੀਤ ਡੈਸਕ 12-06-2026
ਰਾਏਕੋਟ, 11 ਜੂਨ (ਬਲਵਿੰਦਰ ਸਿੰਘ ਲਿੱਤਰ)-ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐੱਸ.ਸੀ. ਵਿੰਗ ਅਤੇ ਚੇਅਰਮੈਨ ਪੰਜਾਬ ਅਨੁਸੂਚਿਤ ਜਾਤੀਆਂ, ਭੌਂ-ਵਿਕਾਸ, ਵਿੱਤ ਕਾਰਪੋਰੇਸ਼ਨ ਬਲਜਿੰਦਰ ਸਿੰਘ ਚੌਦਾ ਵਲੋਂ ਮਾਰਕੀਟ ਕਮੇਟੀ ਦਫ਼ਤਰ ਰਾਏਕੋਟ ਵਿਖੇ 'ਆਪ' ਵਲੰਟੀਅਰਾਂ ਨਾਲ ਭਰਵੀਂ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੀ ਦੇਖ-ਰੇਖ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਵਲੋਂ ਕੀਤੀ ਗਈ | ਇਸ ਮੌਕੇ ਬਲਜਿੰਦਰ ਸਿੰਘ ਚੌਦਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਖ਼ਰੀ ਉੱਤਰੀ ਹੈ | ਪਿਛਲੇ ਚਾਰ ਸਾਲਾਂ 'ਚ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ ਅਤੇ ਰੁਜ਼ਗਾਰ ਦੇ ਖੇਤਰ 'ਚ ਕੀਤੇ ਗਏ ਕੰਮ ਇਸਦੇ ਸਬੂਤ ਹਨ | ਚੌਦਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੇ ਉੱਜਵਲ ਭਵਿੱਖ ਲਈ ਭਰੋਸੇਯੋਗ ਪਾਰਟੀ ਹੈ | ਪੁਰਾਣੀਆਂ ਪਾਰਟੀਆਂ ਨੇ ਸਿਰਫ਼ ਲੋਕਾਂ ਨੂੰ ਧੋਖਾ ਦਿੱਤਾ ਹੈ | ਉਨ੍ਹਾਂ ਵਲੰਟੀਅਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਹੁਣ ਹਰ ਵਲੰਟੀਅਰ ਪਾਰਟੀ ਦਾ ਵਫ਼ਾਦਾਰ ਸਿਪਾਹੀ ਬਣ ਕੇ ਮੈਦਾਨ 'ਚ ਉੱਤਰੇ ਅਤੇ ਲੋਕਾਂ ਨੂੰ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਤੋਂ ਜਾਣੂੰ ਕਰਵਾਏ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਨੇ ਕਿਹਾ ਕਿ ਰਾਏਕੋਟ ਹਲਕੇ 'ਚ 'ਆਪ' ਦਾ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ | ਇਸ ਮੌਕੇ ਡਾ: ਗੁਰਦੀਪ ਸਿੰਘ ਜੌਹਲਾਂ ਮੈਂਬਰ ਬਲਾਕ ਸੰਮਤੀ, ਸਰਪੰਚ ਗੁਰਪਾਲ ਸਿੰਘ ਜੰਡ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਸ਼ਿੰਦਾ ਸਿੰਘ ਕਲਸੀਆਂ, ਪ੍ਰੀਤ ਸਿੰਘ ਰਾਏਕੋਟ, ਰਾਜੇਸ਼ ਰਾਜੂ ਜਲਾਲਦੀਵਾਲ, ਅਵਤਾਰ ਸਿੰਘ ਰਾਏਕੋਟ, ਰਣਧੀਰ ਸਿੰਘ ਨੱਥੋਵਾਲ ਸਮੇਤ ਹੋਰ 'ਆਪ' ਵਲੰਟੀਅਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਕਬਾ ਵਿਖੇ ਲਾਲ ਦਾਸ ਭੂਰੀ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ 3 ਰੋਜ਼ਾ ਸੰਤ ਸਮਾਗਮ 14 ਤੋਂ ਅਗਲੀ ਖ਼ਬਰ ਪਿੰਡ ਬੱਸੀਆਂ ਵਿਖੇ ਮਹਾਂਪੁਰਸ਼ਾਂ ਦੇ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਸ਼ੁਰੂ
Ad Position 24