09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਲਈ ਵਚਨਬੱਧ-ਗਿਆਸਪੁਰਾ

Ad Position 21
No active advertisement
ਪਿੰਡ ਰਾੜਾ ਸਾਹਿਬ ਵਿਖੇ ਹਲਕਾ ਪਾਇਲ ਦੇ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਵਿਕਾਸ-ਕਾਰਜਾਂ ਦਾ ਉਦਘਾਟਨ ਕਰਦੇ ਹੋਏ ਉਨ੍ਹਾਂ ਨਾਲ ਸਰਪੰਚ ਜਗਜੀਤ ਸਿੰਘ, ਸਰਪੰਚ ਮਨਦੀਪ ਸਿੰਘ ਕਟਾਹਰੀ ਅਤੇ ਹੋਰ | ਤਸਵੀਰ : ਚਣਕੋਈਆਂ <br/> 12-06-2026
ਰਾੜਾ ਸਾਹਿਬ, 11 ਜੂਨ (ਸੁਖਵੀਰ ਸਿੰਘ ਚਣਕੋਈਆਂ)-ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਗ੍ਰਾਮ ਪੰਚਾਇਤ ਪਿੰਡ ਰਾੜਾ ਸਾਹਿਬ ਵਲੋਂ ਸੀਵਰੇਜ ਪਾਈਪ ਲਾਇਨ ਅਤੇ ਇੰਟਰਲਾਕ ਟਾਈਲਾਂ ਦੁਆਰਾ ਬਣਾਈਆਂ ਗਲੀਆਂ-ਨਾਲੀਆਂ ਦੇ ਮੁਕੰਮਲ ਕੀਤੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਵਰਗ ਅਤੇ ਹਰ ਖੇਤਰ ਦੇ ਵਿਕਾਸ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ | ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਦੇ ਟੀਚੇ ਨਾਲ ਸਰਕਾਰ ਲਗਾਤਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਰਹੀ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਪਿੰਡਾਂ ਦੇ ਵਿਕਾਸ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ, ਜਿਸ ਕਾਰਨ ਕਈ ਪਿੰਡ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰਹਿ ਗਏ ਸਨ | ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੱਤਾ ਸੰਭਾਲਣ ਤੋਂ ਬਾਅਦ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦੇ ਕੇ ਵੱਡੇ ਪੱਧਰ 'ਤੇ ਫ਼ੰਡ ਜਾਰੀ ਕੀਤੇ ਹਨ | ਇਸੇ ਦਾ ਨਤੀਜਾ ਹੈ ਕਿ ਅੱਜ ਪਾਇਲ ਹਲਕੇ ਦੇ ਪਿੰਡਾਂ ਵਿੱਚ ਗਲੀਆਂ-ਨਾਲੀਆਂ, ਸੜਕਾਂ, ਪੀਣ ਵਾਲੇ ਪਾਣੀ ਅਤੇ ਹੋਰ ਲੋਕ ਭਲਾਈ ਨਾਲ ਜੁੜੇ ਕੰਮ ਤੇਜ਼ੀ ਨਾਲ ਹੋ ਰਹੇ ਹਨ | ਇਸ ਮੌਕੇ ਸਰਪੰਚ ਜਗਜੀਤ ਸਿੰਘ ਜੱਗੀ, ਸਰਪੰਚ ਮਨਦੀਪ ਸਿੰਘ ਪੰਨੂੰ ਕਟਾਹਰੀ, ਸਰਪੰਚ ਗੁਰਿੰਦਰ ਸਿੰਘ ਘੁਡਾਣੀ ਕਲ੍ਹਾਂ, ਸਰਪੰਚ ਦਵਿੰਦਰ ਸਿੰਘ ਰਾੜਾ, ਸਰਪੰਚ ਹਰਵਿੰਦਰ ਸਿੰਘ ਘਣਗਸ ਆਦਿ ਤੋਂ ਇਲਾਵਾ ਵੱਡੀ ਗਿਣਤੀ ਪਿੰਡ ਵਾਸੀ ਸਨ |
Ad Position 22
No active advertisement
ਪਿਛਲੀ ਖ਼ਬਰ ਸਹੌਲੀ ਵਿਖੇ ਖਿਡਾਰੀਆਂ ਲਈ ਵਿਸ਼ੇਸ਼ ਵੈੱਲ-ਬੀਇੰਗ ਸੈਸ਼ਨ ਦੀ ਸ਼ੁਰੂਆਤ ਅਗਲੀ ਖ਼ਬਰ ਜਨਗਣਨਾ ਟੀਮ ਦਾ ਐਸ. ਡੀ. ਐਮ. ਸਵਾਤੀ ਟਿਵਾਣਾ ਵਲੋਂ ਸਨਮਾਨ
Ad Position 24