09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਇਯਾਲੀ ਦੀ ਸ਼ਮੂਲੀਅਤ ਨਾਲ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਮਿਲੇਗੀ ਵੱਡੀ ਮਜ਼ਬੂਤੀ-ਨੰਬਰਦਾਰ/ਵਿਰਕ

Ad Position 21
No active advertisement
ਅਜੀਤ ਡੈਸਕ 12-06-2026
ਭੂੰਦੜੀ, 11 ਜੂਨ (ਕੁਲਦੀਪ ਸਿੰਘ ਮਾਨ)-ਨੰਬਰਦਾਰ ਧਰਮ ਸਿੰਘ ਤੇ ਜਸਵੀਰ ਸਿੰਘ ਵਿਰਕ ਅਸਟ੍ਰੇਲੀਆ ਨੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਣ ਦਾ ਸਵਾਗਤ ਕਰਦਿਆਂ ਇਸ ਫ਼ੈਸਲੇ ਨੂੰ ਪੰਜਾਬ, ਪੰਥ ਅਤੇ ਪੰਜਾਬੀਅਤ ਦੇ ਹੱਕਾਂ ਲਈ ਇਕ ਅਹਿਮ ਕਦਮ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮਨਪ੍ਰੀਤ ਸਿੰਘ ਇਯਾਲੀ ਲੰਮੇ ਸਮੇਂ ਤੋਂ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਨਾ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ | ਉਨ੍ਹਾਂ ਕਿਹਾ ਕਿ ਇਯਾਲੀ ਦੀ ਸ਼ਮੂਲੀਅਤ ਨਾਲ ਪੰਥਕ ਸੋਚ ਨੂੰ ਹੋਰ ਬਲ ਮਿਲੇਗਾ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਹੋਰ ਮਜ਼ਬੂਤੀ ਨਾਲ ਉੱਠੇਗੀ | ਨੰਬਰਦਾਰ ਅਤੇ ਵਿਰਕ ਨੇ ਮਨਪ੍ਰੀਤ ਸਿੰਘ ਇਯਾਲੀ ਨੂੰ ਨਵੀਂ ਸਿਆਸੀ ਪਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੀ ਚੜ੍ਹਦੀ ਕਲਾ ਅਤੇ ਸਫ਼ਲਤਾ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਇਯਾਲੀ ਵਲੋਂ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਿਚ ਜਾਣ ਦੇ ਲਏ ਫ਼ੈਸਲੇ ਦਾ ਸਵਾਗਤ-ਜਥੇਦਾਰ ਰਤਨ/ਗਰੇਵਾਲ ਜੋਧਾਂ ਅਗਲੀ ਖ਼ਬਰ ਸਹੌਲੀ ਵਿਖੇ ਖਿਡਾਰੀਆਂ ਲਈ ਵਿਸ਼ੇਸ਼ ਵੈੱਲ-ਬੀਇੰਗ ਸੈਸ਼ਨ ਦੀ ਸ਼ੁਰੂਆਤ
Ad Position 24