ਮਾਛੀਵਾੜਾ ਸਾਹਿਬ, 11 ਜੂਨ (ਰਾਜਦੀਪ ਸਿੰਘ ਅਲਬੇਲਾ)-ਸੀ. ਐੈੱਚ. ਸੀ. ਮਾਛੀਵਾੜਾ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ ਮਲੇਰੀਆ ਦੀ ਰੋਕਥਾਮ ਸੰਬੰਧੀ ਜਾਗਰੂਕਤਾ ਕੈਂਪ ਲਾਏ ਜਾ ਰਹੇ ਹਨ | ਪ੍ਰਦੀਪ ਸਿੰਘ ਬਲਾਕ ਐਜੂਕੇਟਰ ਨੇ ਦੱਸਿਆ ਕਿ ਜੂਨ ਨੂੰ ਮਲੇਰੀਆ ਮਹੀਨਾ ਵਜੋਂ ਮਨਾਇਆ ਜਾਂਦਾ ਹੈ ਜਿਸ ਤਹਿਤ ਮਲੇਰੀਆ ਸਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ | ਇਸੇ ਲੜੀ ਤਹਿਤ ਸਬ ਸੈਂਟਰ ਤੱਖਰਾਂ ਵਿਖੇ ਮਲੇਰੀਆ ਬੁਖ਼ਾਰ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ | ਮਨਮੋਹਨ ਸਿੰਘ ਹੈਲਥ ਸੁਪਰਵਾਈਜ਼ਰ ਨੇ ਕਿਹਾ ਕਿ ਮਲੇਰੀਏ ਦਾ ਮੱਛਰ ਸਾਫ਼ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ ਇਸ ਸਾਨੂੰ ਆਪਣੇ ਆਲੇ ਦੁਆਲੇ ਪਾਣੀ ਜਮ੍ਹਾਂ ਨਹੀਂ ਹੋਣ ਦੇਣਾ ਚਾਹੀਦਾ ਅਤੇ ਮਲੇਰੀਏ ਦੇ ਲੱਛਣ ਦਿਖਣ 'ਤੇ ਨੇੜਲੇ ਸਿਹਤ ਕੇਂਦਰ ਵਿਚ ਖੂਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ | ਇਸ ਮੌਕੇ ਲਖਵੀਰ ਸਿੰਘ, ਪਿੰਡ ਤੱਖਰਾਂ ਦੇ ਸਰਪੰਚ ਤੋਂ ਇਲਾਵਾ ਪਤਵੰਤੇ ਹਾਜ਼ਰ ਸਨ |