09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਵਿਧਾਇਕ ਇਯਾਲੀ ਦਾ ਵਾਰਿਸ ਪੰਜਾਬ ਦੇ 'ਚ ਸ਼ਾਮਿਲ ਹੋਣ ਨਾਲ ਰਾਜਨੀਤਿਕ ਇਨਕਲਾਬ ਆਵੇਗਾ-ਬੱਬਲੂ ਲੋਪੋਂ

Ad Position 21
No active advertisement
ਅਜੀਤ ਡੈਸਕ 12-06-2026
ਸਮਰਾਲਾ, 11 ਜੂਨ (ਪੱਤਰ ਪ੍ਰੇਰਕ)-ਸੀਨੀਅਰ ਅਕਾਲੀ ਆਗੂ ਅਤੇ ਉੱਘੇ ਸਮਾਜ ਸੇਵਕ ਬਰਜਿੰਦਰ ਸਿੰਘ ਬੱਬਲੂ ਲੋਪੋਂ ਨੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦਾ ਸ਼ੋ੍ਰਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਿਲ ਹੋਣ ਦਾ ਸਵਾਗਤ ਕੀਤਾ ਹੈ | ਵਿਦੇਸ਼ ਤੋਂ ਅਜੀਤ ਨੂੰ ਭੇਜੇ ਇੱਕ ਪੈੱ੍ਰਸ ਬਿਆਨ ਵਿਚ ਬੱਬਲੂ ਲੋਪੋਂ ਨੇ ਕਿਹਾ ਕਿ ਪੰਥਕ ਸੋਚ ਰੱਖਣ ਵਾਲੀ ਪਾਰਟੀ ਵਿਚ ਸੂਝਵਾਨ ਸਿਆਸਤਦਾਨ ਇਯਾਲੀ ਦੇ ਸ਼ਾਮਿਲ ਹੋਣ ਨਾਲ ਪੰਜਾਬ ਦੇ ਭਵਿੱਖ ਦਾ ਪ੍ਰਤੀਕ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਨੂੰ ਹੋਰ ਵੀ ਸੰਗਠਿਤ ਕਰਨ ਕਰਨ ਲਈ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਇਹ ਇਕ ਵੱਡੀ ਰਾਜਸੀ ਤੇ ਮਹੱਤਵਪੂਰਨ ਘਟਨਾ ਹੈ ਕਿਉਂਕਿ ਇਯਾਲੀ ਨਾ ਸਿਰਫ਼ ਪੰਜਾਬ ਅਤੇ ਆਮ ਲੋਕਾਂ ਦੇ ਹੱਕਾਂ ਆਵਾਜ਼ ਬੁਲੰਦ ਕਰਨ ਵਾਲੇ ਆਗੂ ਵਜੋਂ ਜਾਣੇ ਜਾਂਦੇ ਹਨ ਬਲਕਿ ਉਨ੍ਹਾਂ ਨੇ ਹਮੇਸ਼ਾ ਪੰਜਾਬ ਦੇ ਹਿਤਾਂ ਦਾ ਪੱਖ ਲਿਆ ਹੈ | ਲੋਪੋਂ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਪੱਖ ਵਿਚ ਉਸ ਤਰ੍ਹਾਂ ਦੀ ਹਨੇਰੀ ਚੱਲਣ ਦਾ ਸਿਆਸੀ ਵਾਤਾਵਰਨ ਬਣ ਰਿਹਾ ਹੈ | ਜਿਸ ਤਰ੍ਹਾਂ 2022 ਵਿਚ ਰਵਾਇਤੀ ਪਾਰਟੀਆਂ ਨੂੰ ਨਕਾਰ ਕਿ ਪੰਜਾਬ ਦੇ ਵੋਟਰਾਂ ਨੇ ਆਮ ਆਦਮੀ ਪਾਰਟੀ ਨੂੰ 92 ਸੀਟਾਂ ਦਿੱਤੀਆਂ ਸਨ | ਉਨ੍ਹਾਂ ਕਿਹਾ ਕਿ ਮਨਪ੍ਰੀਤ ਸਿੰਘ ਇਯਾਲੀ ਵਰਗੇ ਇਮਾਨਦਾਰ ਤੇ ਹੰਡੇ ਵਰਤੇ ਸਿਆਸਤਦਾਨ ਦੀ ਸ਼ਮੂਲੀਅਤ ਨਾਲ ਪੰਜਾਬ ਵਿਚ ਵਾਰਿਸ ਪੰਜਾਬ ਦੇ ਪਾਰਟੀ ਦਾ ਮੁੱਖ ਮੰਤਰੀ ਬਣੇਗਾ ਅਤੇ ਭਾਈ ਅੰਮਿ੍ਤਪਾਲ ਸਿੰਘ ਦੀ ਅਗਵਾਈ ਵਿਚ ਰਾਜਨੀਤਿਕ ਸਮੀਕਰਨ ਬਦਲ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਮੁਨਾਫ਼ਾ ਕਮਾਉਣ ਦਾ ਝਾਂਸਾ ਦੇ ਕੇ ਕਰੋੜਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿਚ ਮਾਮਲਾ ਦਰਜ ਅਗਲੀ ਖ਼ਬਰ ਮਲੇਰੀਆ ਦੀ ਰੋਕਥਾਮ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ
Ad Position 24