08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪਿੰਡ ਪੱਬੀਆਂ ਵਿਖੇ 9 ਰੋਜ਼ਾ ਗੁਰਮਤਿ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 12-06-2026
ਚੌਂਕੀਮਾਨ, 11 ਜੂਨ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਸਾਹਿਬ ਪਿੰਡ ਪੱਬੀਆ ਵਿਖੇ ਹੈੱਡ ਗ੍ਰੰਥੀ ਗਿਆਨੀ ਸੰਦੀਪ ਸਿੰਘ, ਕਰਮਜੀਤ ਸਿੰਘ ਗਰੇਵਾਲ ਤੇ ਬੀਬੀ ਮਹਿੰਦਰ ਕੌਰ ਇੰਗਲੈਡ ਦੇ ਉੱਦਮ ਸਦਕਾ 9 ਰੋਜ਼ਾ ਗੁਰਮਤਿ ਕੈਂਪ ਲਗਾਇਆ ਗਿਆ, ਜਿਸ 'ਚ ਕਰੀਬ 70 ਬੱਚਿਆਂ ਨੇ ਹਿੱਸਾ ਲਿਆ ਤੇ ਕੈਂਪ ਦਾ ਮੁੱਖ ਮਕਸਦ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨਾਂ ਤੇ ਆਪਣੇ ਗੌਰਵਮਈ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਉਣਾ ਸੀ | ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਸੰਦੀਪ ਸਿੰਘ ਤੇ ਕਰਮਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਗੁਰਮਤਿ ਕੈਂਪ 'ਚ ਬੱਚਿਆਂ ਨੂੰ ਗੁਰਬਾਣੀ ਤੇ ਕਵੀਸ਼ਰੀ ਦੀ ਸਿੱਖਿਆ ਦਿੱਤੀ ਗਈ ਤੇ ਕੈਂਪ ਦੇ ਅਖਰੀਲੇ ਦਿਨ ਮੁਕਾਬਲੇ ਵੀ ਕਰਵਾਏ ਗਏ ਤੇ ਜੇਤੂ ਬੱਚਿਆਂ ਦੀ ਹੌਂਸਲਾ ਅਫਜਾਈ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਤੇ ਪਤਵੰਤੇ ਸੱਜਣਾਂ ਵਲੋਂ ਕੀਤੀ ਗਈ | ਇਸ ਮੌਕੇ ਬੀਬੀ ਮਹਿੰਦਰ ਕੌਰ ਇੰਗਲੈਂਡ ਨੇ ਦੱਸਿਆ ਕਿ ਗੁਰਮਤਿ ਕੈਂਪ ਵਿਚ ਪਿੰਡ ਦੇ ਦੋ ਕਵੀਸ਼ਰੀ ਜਥੇ ਬੀਬੀ ਨਵਦੀਪ ਕੌਰ ਨਿਰਵੈਰ ਕਵੀਸ਼ਰੀ ਜੱਥਾ ਅਤੇ ਜਸਜੀਤ ਸਿੰਘ ਆਜ਼ਾਦ ਪੱਬੀਆਂ ਕਵੀਸ਼ਰੀ ਜੱਥਾ ਤਿਆਰ ਹੋਏ ਹਨ | ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਪਿੰਡਾਂ ਵਿਚ ਬੱਚਿਆ ਨੂੰ ਗੁਰਬਾਣੀ ਨਾਲ ਜੋੜਨ ਲਈ ਅਜਿਹੇ ਗੁਰਮਤਿ ਕੈਂਪ ਲਗਾਉਣੇ ਚਾਹੀਦੇ ਹਨ ਤੇ ਬੱਚਿਆਂ ਨੂੰ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਉਣਾ ਚਾਹੀਦਾ ਹੈ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੈੱਡ ਗ੍ਰੰਥੀ ਗਿਆਨੀ ਸੰਦੀਪ ਸਿੰਘ, ਕਰਮਜੀਤ ਸਿੰਘ ਗਰੇਵਾਲ ਤੇ ਬੀਬੀ ਮਹਿੰਦਰ ਕੌਰ ਇੰਗਲੈਂਡ ਦਾ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਸਰਕਾਰ ਵਲੋਂ ਇੱਕ ਨੋਡਲ ਅਫ਼ਸਰ ਜਲਦੀ ਨਿਯੁਕਤ ਕਰਨ ਦੀ ਮੰਗ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਪਮਾਲ 'ਚ ਸਮਾਗਮ 16-17-18 ਨੂੰ
Ad Position 24