ਚੌਂਕੀਮਾਨ, 12 ਜੂਨ (ਤੇਜਿੰਦਰ ਸਿੰਘ ਚੱਢਾ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਮਕਸਦ ਨੂੰ ਮੁੱਖ ਰੱਖਦੇ ਹੋਏ ਸ਼ੁਰੂ ਕੀਤੀ 'ਮੁੱਖ ਮੰਤਰੀ ਤੀਰਥ ਯੋਜਨਾ' ਅੱਜ ਪਿੰਡ ਚੌਂਕੀਮਾਨ ਤੋਂ 'ਆਪ' ਦੇ ਹਲਕਾ ਦਾਖਾ ਦੇ ਇੰਚਾਰਜ ਡਾ. ਕੰਵਲਨੈਨ ਸਿੰਘ ਕੰਗ ਦੇ ਦਿਸ਼ਾ-ਨਿਰਦੇਸ਼ ਤਹਿਤ ਸਰਪੰਚ ਕੇਵਲ ਸਿੰਘ ਫੌਜੀ ਧਾਲੀਵਾਲ ਤੇ ਯੂਥ ਪ੍ਰਧਾਨ ਜਸਵੀਰ ਸਿੰਘ ਧਾਲੀਵਾਲ ਵਲੋਂ ਸੰਗਤਾਂ ਦੇ ਜਥੇ ਨੂੰ ਸ੍ਰੀ ਦਰਬਾਰ ਸਾਹਿਬ (ਸ੍ਰੀ ਅੰਮਿ੍ਤਸਰ) ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ | ਇਸ ਮੌਕੇ ਸਰਪੰਚ ਫੌਜੀ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਅਨੁਸਾਰ ਸੂਬਾ ਵਾਸੀਆਂ ਨੂੰ ਹਰ ਇਕ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰੇ ਮੁਫ਼ਤ ਕਰਵਾਏ ਜਾਂਦੇ ਹਨ | ਇਸ ਮੌਕੇ ਯੂਥ ਪ੍ਰਧਾਨ ਜਸਵੀਰ ਸਿੰਘ ਧਾਲੀਵਾਲ, ਅਵਤਾਰ ਸਿੰਘ ਤਾਰੀ ਮਾਨ, ਬੀਬੀ ਗੁਰਪ੍ਰੀਤ ਕੌਰ, ਬੀਬੀ ਜਸਵੀਰ ਕੌਰ, ਅਮਰਜੀਤ ਸਿੰਘ ਅਮਰਾ (ਤਿੰਨੋਂ ਪੰਚ), ਬੀ.ਐੱਲ.ਓ. ਸੁਖਵਿੰਦਰ ਸਿੰਘ, ਮਾ: ਪਰਮਜੀਤ ਸਿੰਘ, ਹਰਮਨ ਬੋਪਾਰਾਏ, ਸਨੀ ਜੌਹਲ ਮੰਡਿਆਣੀ ਆਦਿ ਹਾਜ਼ਰ ਸਨ |