ਜਗਰਾਉਂ, 13 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਪਿਛਲੇ ਦਿਨੀਂ ਹੋਈਆਂ ਨਗਰ ਕੌਂਸਲ ਚੋਣਾਂ 'ਚ ਜਗਰਾਉਂ ਦੇ ਵਾਰਡ ਨੰਬਰ 5 ਤੋਂ ਜੇਤੂ ਕੌਂਸਲਰ ਬੀਬੀ ਰਵਿੰਦਰਪਾਲ ਕੌਰ ਮਾਲਵਾ ਪਤਨੀ ਸ: ਅਮਰਜੀਤ ਸਿੰਘ ਮਾਲਵਾ ਵਲੋਂ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਰਾਮਦਾਸ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਇਸ ਮੌਕੇ ਭਾਈ ਗੁਰਵਿੰਦਰ ਸਿੰਘ ਗਾਲਿਬ ਦੇ ਰਾਗੀ ਜਥੇ ਵਲੋਂ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਆਪਾਂ ਸ਼ੁਕਰਾਨਾ ਸਮਾਗਮ ਵਿਚ ਪਹੁੰਚੇ ਹਾਂ, ਆਪਾਂ ਰਲ ਕੇ ਸ਼ਹਿਰ ਦਾ ਵਿਕਾਸ ਕਰਨਾ ਹੈ, ਭਾਵੇਂ ਕੋਈ ਜਿੱਤਿਆ ਕੋਈ ਹਾਰਿਆ ਕਿਸੇ ਪਾਰਟੀ ਦਾ ਹੋਵੇ ਉਹ ਆਪਣੇ-ਆਪਣੇ ਵਾਰਡਾਂ ਨੂੰ ਅਹਿਮੀਅਤ ਦੇ ਕੇ ਵਿਕਾਸ ਕਾਰਜਾਂ ਵਿਚ ਸਾਥ ਦੇਵੇ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਮੌਸਮ ਦੌਰਾਨ ਕਮਲ ਚੌਂਕ 'ਚ ਖੜ੍ਹਦੇ ਪਾਣੀ ਦੀ ਨਿਕਾਸੀ ਲਈ ਜਲਦੀ ਹੀ ਵੱਡਾ ਪ੍ਰੋਜੈਕਟ ਸ਼ੁਰੂ ਹੋ ਰਿਹਾ ਹੈ | ਵਿਧਾਇਕਾ ਬੀਬੀ ਮਾਣੂੰਕੇ ਨੇ ਸਭ ਦੀ ਹਾਜ਼ਰੀ ਵਿਚ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਸ਼ਹਿਰ ਵੀ ਵੱਡੀ ਸਮੱਸਿਆ ਬਣੇ ਕੂੜੇ ਦਾ ਪੱਕਾ ਹੱਲ ਕੀਤਾ ਜਾਵੇਗਾ | ਸਮਾਗਮ ਦੌਰਾਨ ਇੰਦਰਦੀਪ ਸਿੰਘ ਚਾਵਲਾ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਕੌਂਸਲਰ ਰਵਿੰਦਰਪਾਲ ਕੌਰ ਮਾਲਵਾ ਅਤੇ ਉਨ੍ਹਾਂ ਦੇ ਪਤੀ ਅਮਰਜੀਤ ਸਿੰਘ ਮਾਲਵਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਵਾਰਡ ਵਾਸੀਆਂ ਦੇ ਧੰਨਵਾਦੀ ਹਨ, ਜਿੰਨ੍ਹਾਂ ਨੇ ਉਨ੍ਹਾਂ ਨੂੰ ਕੌਂਸਲਰ ਚੁਣ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ | ਇਸ ਮੌਕੇ ਐਕਸੀਅਨ ਗੁਰਪ੍ਰੀਤ ਮਹਿੰਦਰ ਸਿੰਘ ਸਿੱਧੂ, ਪ੍ਰੋ: ਸੁਖਵਿੰਦਰ ਸਿੰਘ, ਈ.ਓ. ਦਵਿੰਦਰ ਸਿੰਘ ਤੂਰ, ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ, ਕੌਂਸਲਰ ਵਰਿੰਦਰ ਸਿੰਘ ਕਲੇਰ, ਕੌਂਸਲਰ ਕਰਮਜੀਤ ਸਿੰਘ ਕੈਂਥ, ਕੋਆਰਡੀਨੇਟਰ ਧਰਮਿੰਦਰ ਸਿੰਘ ਧਾਲੀਵਾਲ, ਸਾਜਨ ਮਲਹੋਤਰਾ, ਸਰਪੰਚ ਗੋਪਾਲ ਸਿੰਘ ਡੱਲਾ, ਰਵਿੰਦਰ ਸੱਭਰਵਾਲ ਆਦਿ ਹਾਜ਼ਰ ਸਨ |