12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸੂਬੇ ਦੀ ਮਾਨ ਸਰਕਾਰ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ-ਡਾ. ਗਿੱਲ

Ad Position 21
No active advertisement
ਅਜੀਤ ਡੈਸਕ 14-06-2026
ਚੌਂਕੀਮਾਨ, 13 ਜੂਨ (ਤੇਜਿੰਦਰ ਸਿੰਘ ਚੱਢਾ)-ਹਲਕੇ ਦਾਖੇ ਦੇ ਪਿੰਡਾਂ 'ਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ (ਸੁਧਾਰ) ਵਲੋਂ ਖੇਡ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਤਹਿਤ ਅੱਜ ਪਿੰਡ ਕੁਲਾਰ ਦੀ ਖੇਡ ਪਾਰਕ ਵਿਚ ਉਚੇਚੇ ਤੌਰ 'ਤੇ ਪਹੁੰਚ ਕੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਕਿ੍ਕਟ ਦੀਆਂ ਖੇਡ ਕਿੱਟਾਂ ਵੰਡੀਆਂ | ਇਸ ਮੌਕੇ ਉਨ੍ਹਾਂ ਨਾਲ ਸਰਪੰਚ ਮਨਿੰਦਰ ਸਿੰਘ ਗਿੱਲ ਸੁਧਾਰ ਤੇ ਯੂਥ ਪ੍ਰਧਾਨ ਜਸਵੀਰ ਸਿੰਘ ਧਾਲੀਵਾਲ ਚੌਕੀਮਾਨ ਵੀ ਪਹੁੰਚੇ | ਇਸ ਮੌਕੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਨੇ ਕਿਹਾ ਕਿ ਸੂਬੇ ਦੀ ਮਾਨ ਸਰਕਾਰ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ, ਕਿਉਂਕਿ ਖੇਡਾਂ ਨਾਲ ਜਿੱਥੇ ਅਸੀਂ ਤੰਦਰੁਸਤ ਰਹਿ ਸਕਦੇ ਹਾਂ, ਉੱਥੇ ਹੀ ਖੇਡਾਂ ਵਿਚ ਦੇਸ਼ ਦਾ ਨਾਂਅ ਰੌਸ਼ਨ ਕਰ ਸਕਦੇ ਹਾਂ | ਗਿੱਲ ਨੇ ਕਿਹਾ ਕਿ ਸੂਬੇ ਦੀ ਮਾਨ ਸਰਕਾਰ ਵਲੋਂ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫਾਰਿਸ਼ ਦੇ ਯੋਗਤਾ ਅਨੁਸਾਰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਉਹ ਆਪਣੇ ਹੀ ਦੇਸ਼ ਵਿਚ ਰਹਿ ਕੇ ਤਰੱਕੀ ਕਰਨ 'ਤੇ ਸੂਬੇ ਨੂੰ ਆਰਥਿਕ ਪੱਖੋ ਮਜ਼ਬੂਤ ਕਰਨ ਲਈ ਬਣਦਾ ਯੋਗਦਾਨ ਪਾਉੇਣ | ਇਸ ਮੌਕੇ ਗੁਰਚਰਨ ਸਿੰਘ ਕੁਲਾਰ, ਸੂਬੇਦਾਰ ਸੁਰਜੀਤ ਸਿੰਘ, ਸਹਿਕਾਰੀ ਸਭਾ ਦੇ ਪ੍ਰਧਾਨ ਨਿਰਪਾਲ ਸਿੰਘ ਕੁਲਾਰ, ਵੀਰ ਕੁਲਾਰ, ਪਰਮਪਾਲ ਸਿੰਘ ਸੰਧੂ, ਪ੍ਰੀਤਮ ਸਿੰਘ, ਨਿਰਮਲ ਸਿੰਘ, ਬਲਪ੍ਰੀਤ ਸਿੰਘ, ਤਜਮਾਨ ਸਿੰਘ, ਗੁਰਦੀਪ ਸਿੰਘ ਕਾਕਾ, ਕੇਵਲ ਸਿੰਘ, ਜਸਵੰਤ ਸਿੰਘ ਬਿੱਲੂ, ਨਿਰਮਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਹੱਕਾਂ ਲਈ ਡਟ ਕੇ ਲੜੇਗੀ 'ਅਕਾਲੀ ਦਲ ਵਾਰਿਸ ਪੰਜਾਬ ਦੇ'-ਇਯਾਲੀ ਅਗਲੀ ਖ਼ਬਰ ਪਿੰਡ ਚੌਂਕੀਮਾਨ ਵਿਖੇ 'ਮੇਰੀ ਰਸੋਈ ਯੋਜਨਾ' ਤਹਿਤ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡੀਆਂ
Ad Position 24