12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪੰਜਾਬ ਦੇ ਹੱਕਾਂ ਲਈ ਡਟ ਕੇ ਲੜੇਗੀ 'ਅਕਾਲੀ ਦਲ ਵਾਰਿਸ ਪੰਜਾਬ ਦੇ'-ਇਯਾਲੀ

Ad Position 21
No active advertisement
ਅਜੀਤ ਡੈਸਕ 14-06-2026
ਭੂੰਦੜੀ, 13 ਜੂਨ (ਕੁਲਦੀਪ ਸਿੰਘ ਮਾਨ)-ਦਾਖਾ ਤੋਂ ਵਿਧਾਇਕ ਅਤੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਪੰਜਾਬ ਅੱਜ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਲੋਕ ਰਵਾਇਤੀ ਸਿਆਸੀ ਧਿਰਾਂ ਤੋਂ ਨਿਰਾਸ਼ ਹੋ ਚੁੱਕੇ ਹਨ | ਉਨ੍ਹਾਂ ਕਿਹਾ ਕਿ ਵਾਰਿਸ ਪੰਜਾਬ ਦੇ ਪਾਰਟੀ ਪੰਜਾਬ, ਪੰਥ ਅਤੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਸੂਬੇ ਦੇ ਹਰ ਵਰਗ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਇਆ ਜਾਵੇਗਾ | ਇਯਾਲੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਮੁਲਾਜ਼ਮਾਂ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਪਾਰਟੀ ਲਗਾਤਾਰ ਸੰਘਰਸ਼ ਕਰੇਗੀ | ਉਨ੍ਹਾਂ ਕਿਹਾ ਕਿ ਲੋਕਾਂ ਦਾ ਮਿਲ ਰਿਹਾ ਭਰਪੂਰ ਸਹਿਯੋਗ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਵਿਚ ਇਕ ਮਜ਼ਬੂਤ ਅਤੇ ਲੋਕ-ਪੱਖੀ ਬਦਲ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦਿਆਂ ਪੰਜਾਬ ਦੀ ਤਰੱਕੀ, ਨੌਜਵਾਨਾਂ ਦੇ ਭਵਿੱਖ ਅਤੇ ਸੂਬੇ ਦੇ ਹੱਕਾਂ ਲਈ ਡਟ ਕੇ ਆਵਾਜ਼ ਉਠਾਉਂਦਾ ਰਹੇਗਾ | ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਪਾਰਟੀ ਆਉਣ ਵਾਲੇ ਸਮੇਂ ਵਿਚ ਸੂਬੇ ਦੀ ਸਿਆਸਤ ਵਿਚ ਇਕ ਮਜ਼ਬੂਤ ਤਾਕਤ ਵਜੋਂ ਉਭਰੇਗੀ ਅਤੇ ਲੋਕਾਂ ਦੀਆਂ ਆਸਾਂ 'ਤੇ ਪੂਰਾ ਉਤਰੇਗੀ |
Ad Position 22
No active advertisement
ਪਿਛਲੀ ਖ਼ਬਰ ਰੱਤੋਵਾਲ 'ਚ ਕੱਚੇ ਰਸਤਿਆਂ 'ਤੇ ਬਣਨ ਵਾਲੀਆਂ 2 ਸੜਕਾਂ ਦਾ ਨੀਂਹ ਪੱਥਰ ਕੱਲ੍ਹ ਅਗਲੀ ਖ਼ਬਰ ਸੂਬੇ ਦੀ ਮਾਨ ਸਰਕਾਰ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ-ਡਾ. ਗਿੱਲ
Ad Position 24