13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਆਮ ਆਦਮੀ ਪਾਰਟੀ ਮਹਿਲਾਵਾਂ ਨੂੰ ਮਾਣ-ਸਤਿਕਾਰ ਦੇਣ 'ਚ ਅੱਗੇ-ਜ਼ਿਲ੍ਹਾ ਪ੍ਰਧਾਨ ਗਰੇਵਾਲ

Ad Position 21
No active advertisement
ਪਿੰਡ ਬੜੂੰਦੀ ਵਿਖੇ ਰਮਨ ਗਰੇਵਾਲ ਜ਼ਿਲ੍ਹਾ ਪ੍ਰਧਾਨ ਔਰਤ ਵਿੰਗ ਮਾਵਾਂ-ਭੈਣਾਂ, ਸਰਪੰਚ ਜਸਵਿੰਦਰ ਸਿੰਘ, ਪ੍ਰਮੋਦ ਸਿੰਘ ਬਾਟਾ, ਜਸਵੀਰ ਕੌਰ ਦੀ ਹਾਜ਼ਰੀ 'ਚ ਨਵ-ਨਿਯੁਕਤ ਬਲਾਕ ਕੋਆਰਡੀਨੇਟਰ ਮਨਜੀਤ ਕੌਰ ਦਾ ਸਨਮਾਨ ਕਰਨ ਸਮੇਂ | ਤਸਵੀਰ: ਕੁਲਵਿੰਦਰ ਸਿੰਘ ਡਾਂਗੋਂ <br/> 14-06-2026
ਲੋਹਟਬੱਦੀ, 13 ਜੂਨ (ਕੁਲਵਿੰਦਰ ਸਿੰਘ ਡਾਂਗੋਂ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਵਿਕਾਸ ਕਾਰਜਾਂ ਦੇ ਨਾਲ-ਨਾਲ ਔਰਤ ਵਰਗ ਨੂੰ ਬਣਦਾ ਮਾਣ ਦਿੱਤਾ ਜਾ ਰਿਹਾ ਹੈ | ਜਿੱਥੇ ਮਾਵਾਂ ਧੀਆਂ ਸਤਿਕਾਰ ਯੋਜਨਾ ਅਧੀਨ 1000-1500 ਸਨਮਾਨ ਰਾਸ਼ੀ ਦੇਣ ਵਰਗੇ ਉਪਰਾਲੇ ਦੀ ਸ਼ਲਾਘਾ ਹੋ ਰਹੀ ਹੈ | ਇਸ ਦੇ ਨਾਲ ਹੀ ਮਹਿਲਾ ਵਿੰਗ ਦੇ ਸੂਬਾ ਪ੍ਰਧਾਨ ਡਾ. ਅਮਨਦੀਪ ਅਰੋੜਾ, ਡਾ. ਤੇਜਪਾਲ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਪਨਗ੍ਰੇਨ ਅਤੇ ਹਲਕਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਹਲਕਾ ਰਾਏਕੋਟ 'ਚ ਔਰਤਾਂ ਨੂੰ ਵੱਖ-ਵੱਖ ਅਹੁਦੇ ਦੇ ਕੇ ਪਾਰਟੀ ਦੀ ਮਜ਼ਬੂਤੀ ਲਈ ਅੱਗੇ ਆਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਰਮਨ ਸੰਧੂ ਗਰੇਵਾਲ ਜ਼ਿਲ੍ਹਾ ਪ੍ਰਧਾਨ ਔਰਤ ਵਿੰਗ ਆਮ ਆਦਮੀ ਪਾਰਟੀ ਲੁਧਿਆਣਾ (ਦਿਹਾਤੀ) ਨੇ ਸਰਕਾਰ ਦੀਆਂ ਪ੍ਰਾਪਤੀਆਂ ਸਬੰਧੀ ਪਿੰਡ ਬੜੂੰਦੀ ਵਿਖੇ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਰਮਨ ਗਰੇਵਾਲ ਨੇ ਨਵ-ਨਿਯੁੁਕਤ ਬਲਾਕ ਕੋਆਰਡੀਨੇਟਰ ਮਨਜੀਤ ਕੌਰ ਨੂੰ ਸਿਰੋਪਾਓ ਭੇਟ ਕਰਦਿਆਂ ਮੂੰਹ ਮਿੱਠਾ ਕਰਾਇਆ ਅਤੇ ਨਾਲ ਹੀ ਹੋਰਨਾਂ ਔਰਤਾਂ ਨੂੰ ਵੀ ਆਮ ਆਦਮੀ ਪਾਰਟੀ ਦੀ ਲੋਕ ਅਤੇ ਪੰਜਾਬ ਪੱਖੀ ਵਿਚਾਰਧਾਰਾ ਨਾਲ ਜੁੜਨ ਦਾ ਸੱਦਾ ਦਿੱਤਾ | ਇਸ ਦੌਰਾਨ ਮਨਜੀਤ ਕੌਰ ਨੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਡਾ: ਅਮਨਦੀਪ ਅਰੋੜਾ, ਡਾ: ਤੇਜਪਾਲ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਪਨਗ੍ਰੇਨ, ਜ਼ਿਲ੍ਹਾ ਪ੍ਰਧਾਨ ਰਮਨ ਗਰੇਵਾਲ ਜ਼ਿਲ੍ਹਾ ਪ੍ਰਧਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਵਿੱਖ 'ਚ ਹੋਰ ਸਮਰਪਿਤ ਭਾਵਨਾ ਨਾਲ ਕੰਮ ਕਰਾਂਗੀ | ਇਸ ਮੌਕੇ ਸਰਪੰਚ ਜਸਵਿੰਦਰ ਸਿੰਘ ਬੜੂੰਦੀ, ਅੰਮਿ੍ਤਪਾਲ ਸਿੰਘ ਹੈਪੀ ਬੜੂੰਦੀ, ਪਰਮੋਦ ਸਿੰਘ ਬਾਟਾ ਪੰਚ, ਜਸਵੀਰ ਕੌਰ ਹਲਕਾ ਕੁਆਰਡੀਨੇਟਰ, ਰੇਸ਼ਮ ਸਿੰਘ ਪੰਨੂ, ਸ਼ਿੰਗਾਰਾ ਸਿੰਘ ਸੇਖੋਂ, ਰਛਪਾਲ ਸਿੰਘ ਪੰਨੂ, ਅਵਤਾਰ ਸਿੰਘ ਪੰਚ, ਪ੍ਰਦੀਪ ਸਿੰਘ ਗਿੱਲ, ਧਰਮਵੀਰ ਸਿੰਘ ਪੰਚ, ਇੰਦਰਪਾਲ ਸਿੰਘ ਗਰੇਵਾਲ, ਕਰਮਾ ਸਿੰਘ ਸੇਖੋਂ, ਜਗਦੀਸ਼ ਸਿੰਘ ਬੈਂਕ ਵਾਲੇ, ਜਗਤਾਰ ਸਿੰਘ, ਦਿਲਬਾਗ ਸਿੰਘ ਕਮੇਟੀ ਮੈਂਬਰ, ਜਸਵਿੰਦਰ ਸਿੰਘ ਸੁਖਾਣਾ, ਪਰਮਿੰਦਰ ਸਿੰਘ, ਗੈਵਨ ਗਰੇਵਾਲ, ਗੁਰਜੀਤ ਸਿੰਘ, ਜੋਗਿੰਦਰ ਸਿੰਘ, ਹਰਦੀਪ ਕੁਮਾਰ, ਸੁਖਵੀਰ ਪਾਲ ਸਿੰਘ, ਰਛਪਾਲ ਸਿੰਘ, ਗੁਰਪ੍ਰੀਤ ਕੌਰ ਪ੍ਰਧਾਨ, ਇੰਦਰਪ੍ਰੀਤ ਕੌਰ, ਨਵਦੀਪ ਕੌਰ, ਸਰਬਜੀਤ ਕੌਰ, ਸੁਖਵਿੰਦਰ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਹਿਫ਼ਲ-ਏ-ਅਦੀਬ ਸੰਸਥਾ ਦੀ ਜਗਰਾਉਂ ਵਿਖੇ ਮੀਟਿੰਗ ਅਗਲੀ ਖ਼ਬਰ ਹਰ ਛੋਟੇ-ਵੱਡੇ ਕਾਰੋਬਾਰੀਆਂ ਦੇ ਹਿਤਾਂ ਲਈ 'ਆਪ' ਸਰਕਾਰ ਵਚਨਬੱਧ-ਵਿਧਾਇਕ ਠੇਕੇਦਾਰ
Ad Position 24