22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਭਾਜਪਾ ਪੰਜਾਬ ’ਚ 117 ਸੀਟਾਂ ’ਤੇ ਇਕੱਲਿਆਂ ਚੋਣਾਂ ਲੜੇਗੀ-ਕੇਵਲ ਸਿੰਘ ਢਿੱਲੋਂ

Ad Position 21
No active advertisement
ਅਜੀਤ ਡੈਸਕ 16-06-2026
ਜਗਰਾਉਂ, 15 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਆਪਣੇ ਇਰਾਦੇ ਸਾਫ਼ ਕਰ ਦਿੱਤੇ ਹਨ। ਪੰਜਾਬ ਭਾਜਪਾ ਪ੍ਰਧਾਨ ਬਣਨ ‘ਤੇ ਪਹਿਲੀ ਵਾਰ ਜਗਰਾਉਂ ਪੁੱਜੇ ਕੇਵਲ ਸਿੰਘ ਢਿੱਲੋਂ ਨੇ ਜਗਰਾਉਂ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਦੌਰਾਨ ਐਲਾਨ ਕੀਤਾ ਕਿ ਭਾਜਪਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਆਪਣੇ ਦਮ ‘ਤੇ ਲੜੇਗੀ ਅਤੇ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਗੱਠਜੋੜ ਨਹੀਂ ਕੀਤਾ ਜਾਵੇਗਾ। ਲੁਧਿਆਣਾ ਰੋਡ ਸਥਿਤ ਇਕ ਹੋਟਲ ਵਿਚ ਸੰਬੋਧਨ ਕਰਦੇ ਹੋਏ ਪ੍ਰਧਾਨ ਢਿੱਲੋਂ ਨੇ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿਚ ਪੰਜਾਬ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ। ਢਿੱਲੋਂ ਨੇ ਕਿਹਾ ਕਿ ਅੱਜ ਪੰਜਾਬ ਦਾ ਨੌਜਵਾਨ ਨਸ਼ਿਆਂ ਦੀ ਦਲਦਲ ਵਿਚ ਫਸਿਆ ਹੋਇਆ ਹੈ ਅਤੇ ਸਰਕਾਰ ਸਿਰਫ਼ ਆਪਣੇ ਆਪ ਨੂੰ ਚਮਕਾਉਣ ਲਈ ਇਸ਼ਤਿਹਾਰਬਾਜ਼ੀ ਦਾ ਸਹਾਰਾ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਬਦਲਾਅ ਦੇ ਨਾਮ ‘ਤੇ ਲੋਕਾਂ ਨੇ ਭਾਰੀ ਬਹੁਮਤ ਨਾਲ ਵੋਟਾਂ ਪਾ ਕੇ ਆਮ ਆਦਮੀ ਪਾਰਟੀ ਨੂੰ ਜਿਤਾਇਆ ਸੀ, ਉਹੀ ਸਰਕਾਰ ਹੁਣ ਨਸ਼ੇ ਅਤੇ ਅਪਰਾਧ ਰੋਕਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਕਾਨੂੰਨ-ਵਿਵਸਥਾ ਦੇ ਮੁੱਦੇ ‘ਤੇ ਵੀ ਭਾਜਪਾ ਪ੍ਰਧਾਨ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਵਿਚ ਅਪਰਾਧੀਆਂ ਅਤੇ ਗੈਂਗਸਟਰਾਂ ਦਾ ਰਾਜ ਸਥਾਪਤ ਹੋ ਚੁੱਕਾ ਹੈ। ਢਿੱਲੋਂ ਨੇ ਦਾਅਵਾ ਕੀਤਾ ਕਿ ਜਿੰਨ੍ਹਾਂ ਰਾਜਾਂ ਵਿਚ ਭਾਜਪਾ ਦੀਆਂ ਸਰਕਾਰਾਂ ਹਨ, ਉੱਥੇ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ, ਜਦਕਿ ਪੰਜਾਬ ਵਿਚ ਅਪਰਾਧਿਕ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਨਸ਼ੇ ਅਤੇ ਅਪਰਾਧ ਤੋਂ ਨੂੰ ਖ਼ਤਮ ਕਰਨ ਲਈ ਪੰਜਾਬ ‘ਚ ਭਾਜਪਾ ਦੀ ਸਰਕਾਰ ਬਣਾਉਣਾ ਜ਼ਰੂਰੀ ਹੈ। ਇਸ ਮੌਕੇ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ‘ਤੇ ਪੰਜਾਬ ਵਿਚ ਉਗਾਈ ਜਾਣ ਵਾਲੀ ਹਰ ਫ਼ਸਲ ‘ਤੇ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ‘ਚ ਭਾਜਪਾ ਸਰਕਾਰ 24 ਫ਼ਸਲਾਂ ‘ਤੇ ਸਮਰਥਨ ਮੁੱਲ ਦੇ ਰਹੀ ਹੈ। ਇਸ ਮੌਕੇ ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਅਤੇ ਜ਼ਿਲ੍ਹਾ ਪ੍ਰਧਾਨ ਡਾ: ਰਾਜਿੰਦਰ ਸ਼ਰਮਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਕਈ ਪਰਿਵਾਰਾਂ ਨੂੰ ਭਾਜਪਾ ‘ਚ ਸ਼ਾਮਿਲ ਕੀਤਾ ਗਿਆ। ਇਸ ਮੌਕੇ ਰੇਨੂ ਥਾਪਰ, ਗੇਜਾ ਰਾਮ ਵਾਲਮੀਕੀ, ਕਰਨਲ ਇੰਦਰਪਾਲ ਸਿੰਘ ਧਾਲੀਵਾਲ, ਮੇਜਰ ਸਿੰਘ ਦੇਤਵਾਲ, ਮਨਪ੍ਰੀਤ ਸਿੰਘ ਤਲਵੰਡੀ, ਅਜੀਤ ਸਿੰਘ ਅਖਾੜਾ, ਸਤੀਸ਼ ਕੁਮਾਰ ਪੱਪੂ, ਲਖਵਿੰਦਰ ਸਪਰਾ, ਪਰਮਜੀਤ ਸਿੰਘ ਟੂਸੇ, ਗੌਰਵ ਖੁੱਲਰ, ਕੁੰਵਰ ਨਰਿੰਦਰ ਸਿੰਘ, ਸੁਮਿਤ ਅਰੋੜਾ, ਪ੍ਰਦੀਪ ਜੰਡ, ਰਮਿੰਦਰ ਸੰਗੋਵਾਲ, ਗੁਰਸਿਮਰਨ ਸਿੰਘ ਗਿੱਲ, ਬਾਲ ਕਿਸ਼ਨ ਗਰਗ, ਵਿਵੇਕ ਭਾਰਦਵਾਜ, ਕਿਸ਼ਨ ਇੰਦੋਰਾ, ਜਗਤਾਰ ਸਿੰਘ ਬਾਂਗੜ, ਸਰਬਜੀਤ ਕੌਰ ਅਕਾਲਗੜ, ਕੁਲਦੀਪ ਸਿੰਘ ਡੱਲਾ, ਰਾਜਵੀਰ ਵਿਰਦੀ, ਰਾਜਨ ਕੁਮਾਰ ਰਵੀ, ਕਪਿਲ ਪ੍ਰਜਾਪਤੀ, ਟੋਨੀ ਵਰਮਾ, ਨਵਨੀਤ ਗੁਪਤਾ ਸ਼ਿਸ਼ੂ, ਕੁਲਵੰਤ ਸਿੰਘ ਭੱਟੀ, ਮਨੋਜ ਗੋਇਲ, ਜੋਤੀ ਦਿ�ਲ, ਗੁਰਭੇਜ ਸਿੰਘ, ਗੁਰਚਰਨ ਸਿੰਘ ਮੱਲ੍ਹਾ, ਗੁਰਦਿਆਲ ਸਿੰਘ ਗਾਲਿਬ, ਗੁਰਜੰਟ ਸਿੰਘ ਹਠੂਰ, ਗੁਰਜੀਤ ਕੌਰ ਕੈਲੇ, ਸੰਜੀਵ ਢੰਡ, ਅਜੀਤਪਾਲ ਮੁੱਲਾਂਪੁਰ, ਡਾ: ਨਿਰਮਲ ਭੁੱਲਰ, ਅਨਿਲ ਕੁਮਾਰ ਸ਼ੈਂਟੀ, ਗੁਰਤੇਜ ਸਿੰਘ, ਨਵੀਨ ਜੈਨ, ਸੁਰੇਸ਼ ਗਰਗ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਗਰਾਉਂ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਅਗਲੀ ਖ਼ਬਰ ਨਾਰੰਗਪੁਰ ’ਚ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਵਿਸ਼ੇਸ਼ ਕੈਂਪ ਲਗਾਇਆ
Ad Position 24