ਭੂੰਦੜੀ, 15 ਜੂਨ (ਕੁਲਦੀਪ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ �ਰਤਾਂ ਦੀ ਆਰਥਿਕ ਮਜ਼ਬੂਤੀ ਅਤੇ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਤਹਿਤ 1000 ਅਤੇ 1500 ਰੁਪਏ ਦੀ ਸਹਾਇਤਾ ਪ੍ਰਾਪਤ ਕਰਨ ਲਈ ਪਿੰਡ ਖੁਦਾਈ ਚੱਕ ਵਿਚ ਫਾਰਮ ਭਰਨ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਪਿੰਡ ਦੀਆਂ ਵੱਡੀ ਗਿਣਤੀ ਮਹਿਲਾਵਾਂ ਨੇ ਉਤਸ਼ਾਹ ਨਾਲ ਹਿੱਸਾ ਲੈਂਂਦਿਆਂ ਆਪਣੇ ਫਾਰਮ ਭਰੇ ਅਤੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਅਰਜ਼ੀਆਂ ਜਮ੍ਹਾਂ ਕਰਵਾਈਆਂ। ਇਸ ਮੌਕੇ ਪਿੰਡ ਦੇ ਸਰਪੰਚ ਭਰਪੂਰ ਸਿੰਘ ਸ਼ੇਰਗਿੱਲ, ਸਰਕਲ ਪ੍ਰਧਾਨ ਗੁਰਮਿੰਦਰ ਸਿੰਘ ਸ਼ੇਰਗਿੱਲ, ਪੰਚ ਕਿਰਪਾਲ ਸਿੰਘ, ਪੰਚ ਜਸਵਿੰਦਰ ਕੌਰ ਦੇ ਪਤੀ ਜਗਦੇਵ ਸਿੰਘ, ਪੰਚ ਹਰਮੀਤ ਕੌਰ, ਆਂਗਨਵਾੜੀ ਵਰਕਰ ਕਰਮਜੀਤ ਕੌਰ, ਆਸ਼ਾ ਵਰਕਰ ਆਸ਼ਾ ਰਾਣੀ, ਸਖੀ ਜਸਪ੍ਰੀਤ ਕੌਰ, ਸਖੀ ਹਰਜੀਤ ਕੌਰ ਅਤੇ ਕੁਲਵਿੰਦਰ ਕੌਰ ਨੇ ਮਹਿਲਾਵਾਂ ਦੀਆਂ ਅਰਜ਼ੀਆਂ ਭਰਨ ਵਿਚ ਸਹਿਯੋਗ ਦਿੱਤਾ। ਕੈਂਪ ਦੌਰਾਨ ਗੁਰਪ੍ਰੀਤ ਕੌਰ, ਮਨਜੋਤ ਕੌਰ, ਸ਼ਿੰਦਰਪਾਲ ਕੌਰ ਸਮੇਤ ਕਈ ਹੋਰ ਮਹਿਲਾਵਾਂ ਨੇ ਆਪਣੇ ਫਾਰਮ ਜਮ੍ਹਾਂ ਕਰਵਾਏ। ਪਿੰਡ ਵਾਸੀਆਂ ਨੇ ਕਿਹਾ ਕਿ ਅਜਿਹੀਆਂ ਲੋਕ ਭਲਾਈ ਸਕੀਮਾਂ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨੂੰ ਰਾਹਤ ਮਿਲੇਗੀ ਅਤੇ ਮਹਿਲਾਵਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਵਿੱਚ ਮਦਦ ਮਿਲੇਗੀ। ਸਰਪੰਚ ਭਰਪੂਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣ ਲਈ ਪਿੰਡ ਪੱਧਰ ‘ਤੇ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੈਂਪ ਦੌਰਾਨ ਮੌਜੂਦ ਆਗੂਆਂ ਅਤੇ ਵਰਕਰਾਂ ਨੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਵੀ ਦਿੱਤੀ ਅਤੇ ਯੋਗ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਅੱਗੇ ਆਉਣ ਦੀ ਅਪੀਲ ਕੀਤੀ।