ਮੁੱਲਾਂਪੁਰ ਗੁਰਦੁਆਰਾ ਮੁਸ਼ਕਿਆਣਾ ਸਾਹਿਬ ਵਿਖੇ ਸਮਾਗਮ
ਮੁੱਲਾਂਪੁਰ-ਦਾਖਾ, 18 ਜੂਨ (ਨਿਰਮਲ ਸਿੰਘ ਧਾਲੀਵਾਲ)-ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਮੁੱਲਾਂਪੁਰ ਵਿਖੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਪ੍ਰਧਾਨ ਜਰਨੈਲ ਸਿੰਘ, ਹੈੱਡ ਗ੍ਰੰਥੀ ਮਨਵਿੰਦਰ ਸਿੰਘ, ਹੋਰ ਅਹੁਦੇਦਾਰ, ਕਮੇਟੀ ਮੈਂਬਰਾਂ ਵਲੋਂ ਸੰਗਤ ਦੇ ਸਹਿਯੋਗ ਨਾਲ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਪਿਛਲੇ ਕਈ ਰੋਜ਼ ਤੋਂ ਆਰੰਭ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਪ੍ਰੀਤ ਸਿੰਘ ਖੁਸ਼ਦਿਲ ਦੇ ਕੀਰਤਨੀ ਜਥੇ ਕੀਰਤਨ ਕਰਦਿਆਂ ਗੁਰੂ ਅਰਜਨ ਦੇਵ ਜੀ ਦੀ ਬਾਣੀ ਵਿਚੋਂ ਸ਼ਬਦਾਂ ਦਾ ਉਚਾਰਨ ਕੀਤਾ। ਭਾਈ ਮਨਵਿੰਦਰ ਸਿੰਘ ਵਲੋਂ ਗੁਰੂ ਸ਼ਬਦ ਕਥਾ ਦੀ ਵਿਚਾਰ ਸਮੇਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ 30 ਰਾਗਾਂ ਅਧਾਰਿਤ ਗੁਰਬਾਣੀ, ਬਾਰਾਮਾਹਾਂ (ਮਾਝ) ਤੇ ਸੁਖਮਨੀ ਸਾਹਿਬ, ਹੋਰ ਰਚਨਾਵਾਂ ਦਾ ਵਰਨਣ ਕੀਤਾ। ਭਾਈ ਮੁਹੱਬਤਪ੍ਰੀਤ ਸਿੰਘ ਲੀਲ੍ਹਾਂ ਮੇਘ ਸਿੰਘ ਵਲੋਂ ਸੰਗਤ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਦੀਆਂ ਘਟਵਾਨਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਗੁਰੂ ਸਾਹਿਬ ਜੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਉਸਾਰੀ ਸਮੇਂ ਨੀਂਹ ਉਦੋਂ ਦੇ ਪ੍ਰਸਿੱਧ ਫ਼ਕੀਰ ਸਾਂਈ ਮੀਆਂ ਮੀਰ ਤੋਂ ਰਖਵਾ ਕੇ ਚਾਰੇ ਦਰਵਾਜੇ ਸਾਰੀ ਲੋਕਾਈ ਲਈ ਖੋਲ੍ਹੇ ਗਏ, ਜੋ ਦੇਸ਼ ਅੰਦਰ ਸਰਬ ਸਾਂਝੀਵਾਲਤਾ ਦਾ ਇੱਕ ਅਧਿਆਇ ਜੋੜਨ ਦੀ ਵੱਡੀ ਪਹਿਲ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਮਨੁੱਖਤਾ ਲਈ ਸਰਬ-ਸਾਂਝਾ ਗ੍ਰੰਥ (ਆਦਿ) ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਪਾਦਨ ਕਰਕੇ ਸਿੱਖ ਧਰਮ ਨੂੰ ਇੱਕ ਨਵਾਂ ਅਤੇ ਨਿਵੇਕਲਾ ਉਪਦੇਸ਼ ਦਿੱਤਾ। ਸਮਾਗਮ ਸਮੇਂ ਪ੍ਰਧਾਨ ਜਰਨੈਲ ਸਿੰਘ ਮੁੱਲਾਂਪੁਰ, ਮੀਤ ਪ੍ਰਧਾਨ ਮਨਜੀਤ ਸਿੰਘ, ਸਾਬਕਾ ਪ੍ਰਧਾਨ ਦਵਿੰਦਰ ਸਿੰਘ ਗਿੱਲ, ਸਾਬਕਾ ਪ੍ਰਧਾਨ ਸੁਰਜੀਤ ਸਿੰਘ ਗਿੱਲ, ਕੈਪਟਨ ਮੇਜਰ ਸਿੰਘ, ਦਰਸ਼ਨ ਸਿੰਘ ਧਨੋਆ, ਗੁਰਦੇਵ ਸਿੰਘ ਕਲੇਰ, ਹਰਵਿੰਦਰ ਸਿੰਘ ਮਿੱਠਾ, ਬਲਵਿੰਦਰ ਸਿੰਘ, ਹਰਮਿੰਦਰ ਸਿੰਘ, ਬਲਦੇਵ ਸਿੰਘ ਐੱਲ.ਆਈ.ਸੀ, ਭੁਪਿੰਦਰ ਸਿੰਘ, ਤੇਜਾ ਸਿੰਘ ਗਿੱਲ, ਜਗਦੀਪ ਸਿੰਘ ਗਿੱਲ, ਹੋਰ ਸੰਗਤ ਵਲੋਂ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ‘ਤੇ ਜਲ ਦੀ ਸੇਵਾ ਨਿਭਾਈ।
ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ
ਜਗਰਾਉਂ, (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਹੋਇਆ। ਇਸ ਸਮਾਗਮ ਵਿਚ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਇਸ ਉਪਰੰਤ ਦੀਵਾਨ ਸਜਾਏ ਗਏ। ਇਸ ਸਮਾਗਮ ਵਿਚ ਕੀਰਤਨੀ ਜਥਿਆਂ ਨੇ ਵੈਰਾਗਮਈ ਗੁਰਬਾਣੀ ਦਾ ਕੀਰਤਨ ਕੀਤਾ। ਢਾਡੀ ਤੇ ਕਵੀਸ਼ਰੀ ਜਥਿਆਂ ਨੇ ਵਾਰਾਂ ਦਾ ਗਾਇਣ ਕਰਕੇ ਸੰਗਤਾਂ ਨੂੰ ਸ਼ਹੀਦੀ ਦਿਹਾੜੇ ਸਬੰਧੀ ਜਾਣੂ ਕਰਵਾਇਆ। ਇਸ ਮੌਕੇ ਗੁਰੂ ਦਾ ਲੰਗਰ ਅਤੇ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਾਈ ਗਈ। ਇਸ ਦੀ ਸ਼ੁਰੂਆਤ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਵਲੋਂ ਕਰਵਾਈ ਗਈ। ਇਸ ਸਮਾਗਮ ਵਿਚ ਰਾਜਪ੍ਰੀਤ ਸਿੰਘ, ਗੁਰਮੀਤ ਸਿੰਘ, ਗੁਰਬਖ਼ਸ਼ ਸਿੰਘ, ਰਣਧੀਰ ਸਿੰਘ, ਪ੍ਰਦੀਪ ਸਿੰਘ, ਮਨਦੀਪ ਸਿੰਘ, ਜੋਗਨਾਥ ਸਿੰਘ ਆਦਿ ਨੇ ਸੇਵਾ ਕੀਤੀ। ਭਾਈ ਗਰੇਵਾਲ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹਾਦਤਾਂ ਸਿੱਖ ਕੌਮ ਦਾ ਮਹਾਨ ਖ਼ਜਾਨਾ ਹੈ। ਇਹ ਸ਼ਹਾਦਤਾਂ ਕਿਸੇ ਨਿੱਜ ਵਾਸਤੇ ਨਹੀਂ ਬਲਕਿ ਲੋਕਾਈ ਅੰਦਰ ਮਨੁੱਖਤਾ ਦੀ ਚੜ੍ਹਦੀ ਕਲਾ ਦਾ ਬੋਲਬਾਲਾ ਸਥਾਪਿਤ ਕਰਨ ਲਈ ਹੋਈਆਂ ਹਨ। ਇਸ ਮੌਕੇ ਮੈਨੇਜਰ ਗੁਰਪ੍ਰੀਤ ਸਿੰਘ ਕਾਉਂਕੇ, ਪ੍ਰਧਾਨ ਸਰਪ੍ਰੀਤ ਸਿੰਘ ਕਾਉਂਕੇ, ਕੁਲਦੀਪ ਸਿੰਘ, ਤੇਜਿੰਦਰ ਸਿੰਘ, ਸੁਖਜੀਵਨ ਸਿੰਘ, ਜਸਵਿੰਦਰਪਾਲ ਸਿੰਘ, ਗੁਰਿੰਦਰ ਸਿੰਘ, ਭੁਪਿੰਦਰ ਸਿੰਘ, ਵਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਕੁਲਦੀਪ ਸਿੰਘ ਰਾਜੂ, ਜਸਵਿੰਦਰ ਕੌਰ, ਜਸਵੀਰ ਕੌਰ ਆਦਿ ਹਾਜ਼ਰ ਸਨ।
ਵਿਸ਼ਵਕਰਮਾ ਭਵਨ ਰਾਏਕੋਟ ਵਿਖੇ
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ): ਵਿਸ਼ਵਕਰਮਾ ਭਵਨ ਕਮੇਟੀ ਰਾਏਕੋਟ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਵਿਸ਼ਵਕਰਮਾ ਸੁਖਮਨੀ ਸਾਹਿਬ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ।ਇਸ ਤੋਂ ਇਲਾਵਾ ਪਿਛਲੇ 40 ਦਿਨਾਂ ਤੋਂ ਘਰਾਂ ਵਿੱਚ ਕੀਤੇ ਗਏ ਸ੍ਰੀ ਜਪੁਜੀ ਸਾਹਿਬ ਦੇ 12501, ਸ੍ਰੀ ਸੁਖਮਨੀ ਸਾਹਿਬ ਦੇ 580 ਅਤੇ ਸ੍ਰੀ ਚੌਪਈ ਸਾਹਿਬ ਦੇ 6340 ਪਾਠਾਂ ਦੀ ਲੜੀ ਦੇ ਭੋਗ ਪਾਏ ਗਏ। ਸਮਾਗਮ ਦੌਰਾਨ ਬੀਬੀ ਰੁਪਿੰਦਰ ਕੌਰ ਅਤੇ ਵਿਸ਼ਵਕਰਮਾ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਕੀਰਤਨ ਕਰਕੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਜੀਵਨੀ ‘ਤੇ ਚਾਨਣਾ ਪਾਇਆ। ਇਸ ਮੌਕੇ ਇੰਜੀਨੀਅਰ ਜਸਵੀਰ ਸਿੰਘ ਸਾਬਕਾ ਐਸ.ਡੀ.�. ਨੇ ਸੰਬੋਧਨ ਕਰਦਿਆਂ ਆਖਿਆ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਸਿੱਖ ਧਰਮ ਦੇ ਪਹਿਲੇ ਸ਼ਹੀਦ ਸਨ, ਜਿੰਨ੍ਹਾਂ ਨੇ ਤੱਤੀ ਤਵੀ ਉੱਪਰ ਬੈਠ ਕੇ ਸ਼ਹੀਦੀ ਪ੍ਰਾਪਤ ਕੀਤੀ ਅਤੇ ਦੁਸ਼ਮਣਾਂ ਦੀ ਈਨ ਨਹੀਂ ਮੰਨੀ। ਉਨ੍ਹਾਂ ਦੀ ਇਸ ਲਾਸਾਨੀ ਸ਼ਹਾਦਤ ਸਦਕਾ ਉਨ੍ਹਾਂ ਨੂੰ ‘ਸ਼ਹੀਦਾਂ ਦੇ ਸਿਰਤਾਜ ਵਜੋਂ ਸਤਿਕਾਰਿਆ ਜਾਂਦਾ ਹੈ। ਇਸ ਮੌਕੇ ਪ੍ਰਧਾਨ ਭੁਪਿੰਦਰ ਸਿੰਘ ਕਾਕਾ, ਸੈਕਟਰੀ ਗੁਰਮੀਤ ਸਿੰਘ, ਜਗਦੇਵ ਸਿੰਘ ਸੈਂਭੀ ਮੀਤ ਪ੍ਰਧਾਨ, ਰਜਿੰਦਰ ਸਿੰਘ ਸੌਂਦ ਜੁਆਇੰਟ ਸਕੱਤਰ, ਸਾਬਕਾ ਸ਼ਰਨਜੀਤ ਸਿੰਘ ਵੱਲੋਂ ਵੀ ਸਮਾਗਮ ਦੌਰਾਨ ਹਾਜ਼ਰੀ ਭਰੀ। ਇਸ ਮੌਕੇ ਕੜਾਹ-ਛੋਲਿਆਂ ਦਾ ਲੰਗਰ ਅਤੁੱਟ ਵਰਤਾਇਆ ਅਤੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਪਰਮਿੰਦਰ ਸਿੰਘ ਬੰਮ੍ਹਰਾ, ਗੁਰਮੀਤ ਸਿੰਘ ਬਿੱਲਾ, ਮੇਵਾ ਸਿੰਘ, ਬਿੱਲਾ ਪਦਮ, ਮਨਜੀਤ ਕੌਰ ਮੁੱਲਾਂਪੁਰੀ, ਜਸਵੰਤ ਕੌਰ, ਸਤਵੰਤ ਕੌਰ, ਆਸ਼ਾ ਰਾਣੀ, ਬੌਬੀ ਦੁਆ, ਪਰਮਿੰਦਰ ਸਿੰਘ, ਗੁਰਮੀਤ ਕੌਰ ਬੇਦੀ, ਮਨਜੀਤ ਕੌਰ, ਕਮਲ ਕੌਰ, ਵਿਜੈ ਰਾਣੀ, ਸੁਮਨ ਕੌਰ, ਜਸਵਿੰਦਰ ਕੌਰ, ਨੀਲਮ ਰਾਣੀ, ਗਿਆਨੀ ਕੁਲਵੰਤ ਸਿੰਘ, ਹਰਜੀਤ ਸਿੰਘ ਸੌਂਦ, ਹਰਨੇਕ ਸਿੰਘ, ਪ੍ਰਿਤਪਾਲ ਕੌਰ, ਸਾਬਕਾ ਸੈਕਟਰੀ ਜਗਤਾਰ ਸਿੰਘ ਸੌਂਦ, ਊਸ਼ਾ ਰਾਣੀ, ਕੁਲਦੀਪ ਕੌਰ ਮੁੱਲਾਂਪੁਰੀ, ਬੇਬੀ ਗੁਲਾਟੀ, ਬੀਬੀ ਰਜਨੀ, ਕਾਂਤਾ ਬੱਤਰਾ, ਸੁਨੀਤਾ ਰਾਣੀ, ਅਮਰਜੀਤ ਕੌਰ, ਸੁਰਿੰਦਰ ਕੌਰ, ਚਰਨਜੀਤ ਕੌਰ, ਸ਼ਸ਼ੀ ਬਾਲਾ, ਅਨੀਤਾ ਰਾਣੀ, ਸੀਮਾ ਰਾਣੀ, ਬੀਨਾ ਰਾਣੀ, ਬਲਜੀਤ ਕੌਰ ਬਾਪਲਾ, ਕੁਲਦੀਪ ਕੌਰ ਆਦਿ ਹਾਜ਼ਰ ਸਨ।
ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਸਬੰਧੀ ਧਾਰਮਿਕ ਸਮਾਗਮ
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ): ਸਿੱਖਾਂ ਦੇ ਪੰਜਵੇਂ ਗੁਰੂ, ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ 420ਵੇਂ ਸ਼ਹੀਦੀ ਦਿਹਾੜੇ ਸਬੰਧੀ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਦੀ ਦੇਖ-ਰੇਖ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਭਾਈ ਬਲਦੇਵ ਸਿੰਘ ਰਕਬਾ ਵਾਲਿਆਂ ਦੇ ਜੱਥੇ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਜੀਵਨੀ ਸਬੰਧੀ ਪ੍ਰਸੰਗ ਸੁਣਾਏ ਅਤੇ ਕਥਾਵਾਚਕ ਭਾਈ ਸੁਰਿੰਦਰ ਸਿੰਘ ਵੱਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਜੀਵਨੀ ਤੇ ਸ਼ਹੀਦੀ ਵਿਰਤਾਂਤ ਸਬੰਧੀ ਸੰਗਤਾਂ ਨਾਲ ਗੁਰਇਤਿਹਾਸ ਦੀ ਸਾਂਝ ਪਾਈ। ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਨੇ ਸੰਬੋਧਨ ਕਰਦਿਆਂ ਆਖਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਮਨੁੱਖਤਾ, ਭਾਈਚਾਰੇ ਤੇ ਸਰਬੱਤ ਦੇ ਭਲੇ ਲਈ ਆਪਣੀ ਸ਼ਹਾਦਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਸਾਨੂੰ ਧਰਮ, ਸੱਚ ਤੇ ਨਿਆਂ ਦੇ ਰਾਹ ‘ਤੇ ਪ੍ਰਪੱਕ ਰਹਿਣ ਦੀ ਸਿੱਖਿਆ ਦਿੰਦੀ ਹੈ। ਇਸ ਲਈ ਸਾਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ । ਇਸ ਮੌਕੇ ਸੰਗਤਾਂ ਲਈ ਠੰਢੇ ਮਿੱਠੇ ਜਲ ਦੀ ਛਬੀਲ ਤੇ ਛੋਲਿਆਂ ਦੇ ਪ੍ਰਸ਼ਾਦ ਦਾ ਲੰਗਰ ਲਗਾਇਆ ਗਿਆ, ਜੋ ਸੇਵਾਦਾਰਾਂ ਵੱਲੋਂ ਸੰਗਤਾਂ ਨੂੰ ਬੜੀ ਸ਼ਰਧਾ ਭਾਵਨਾ ਨਾਲ ਛਕਾਇਆ ਗਿਆ। ਇਸ ਮੌਕੇ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ, ਗੁਰਦੁਆਰਾ ਇੰਸਪੈਕਟਰ ਤੇਜਿੰਦਰ ਸਿੰਘ, ਗੁਰਵਿੰਦਰ ਸਿੰਘ ਰਾਗੀ ਜੱਥਾ, ਅਕਾਊਟੈਂਟ ਹਰਪ੍ਰੀਤ ਸਿੰਘ, ਖਜਾਨਚੀ ਹਰਵਿੰਦਰ ਸਿੰਘ ਭੂੰਦੜੀ, ਹਰਜਿੰਦਰ ਸਿੰਘ ਆਰ.ਕੇ, ਰਾਮਦੀਪ ਸਿੰਘ, ਵਰਿੰਦਰ ਸਿੰਘ, ਪਰਮਵੀਰ ਸਿੰਘ ਆਰ.ਕੇ, ਗੁਰਦੀਪ ਸਿੰਘ, ਗੁਰਕੀਰਤ ਸਿੰਘ ਸਟੋਰ ਕੀਪਰ, ਸੁਖਵਿੰਦਰ ਸਿੰਘ ਬਰ੍ਹਮੀ, ਗੁਰਮੀਤ ਸਿੰਘ, ਗ੍ਰੰਥੀ ਭਾਈ ਗੁਰਵਿੰਦਰ ਸਿੰਘ, ਗ੍ਰੰਥੀ ਭਾਈ ਮਨਪ੍ਰੀਤ ਸਿੰਘ, ਗੁਰਜੀਤ ਸਿੰਘ ਗੁੱਜਰਵਾਲ, ਮਨਜੀਤ ਸਿੰਘ ਡਰਾਈਵਰ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਬਲੀਦਾਨ ਜ਼ੁਲਮ ਅੱਗੇ ਨਾ ਝੁਕਣ ਦੀ ਲਾਸਾਨੀ ਪ੍ਰੇਰਨਾ - ਜਥੇਦਾਰ ਤਲਵੰਡੀ
ਗੁਰੂਸਰ ਸੁਧਾਰ, (ਬਲਵਿੰਦਰ ਸਿੰਘ ਧਾਲੀਵਾਲ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਬਲੀਦਾਨ ਮਨੁੱਖ ਨੂੰ ਜ਼ੁਲਮ ਅੱਗੇ ਨਾ ਝੁਕਣ ਦੀ ਲਾਸਾਨੀ ਪ੍ਰੇਰਨਾ ਦਿੰਦਾ ਹੈ ਤੇ ਜ਼ਬਰ ਦਾ ਮੁਕਾਬਲਾ ਸਬਰ ਨਾਲ ਕਰਨ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹੀਦੀ ਮਾਨਸਿਕ ਅਡੋਲਤਾ ਅਤੇ ਮਨੁੱਖੀ ਹੱਕਾਂ ਦੀ ਰਾਖੀ ਕਰਨ ਦਾ ਅਨਮੋਲ ਸੰਦੇਸ਼ ਦਿੰਦੀ ਹੈ। ਇਹ ਪ੍ਰਗਟਾਵਾ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਸਰ ਸੁਧਾਰ ਵਿਖੇ ਪੰਜਵੇਂ ਪਾਤਿਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ ਯਾਦ ਵਿਚ ਲਗਾਈ ਠੰਡੇ ਮਿੱਠੇ ਜਲ ਦੀ ਛਬੀਲ ਦੌਰਾਨ ਹਾਜ਼ਰੀ ਭਾਰੀ ਗਿਣਤੀ ਵਿਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਇਹ ਵੀ ਕਿਹਾ ਕਿ ਧਾਰਮਿਕ ਕੱਟੜਤਾ ਦੇ ਖ਼ਿਲਾਫ਼ ਅਤੇ ਸੱਚਾਈ ਖ਼ਾਤਰ ਸ਼ਹੀਦੀ ਪਾਉਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਜੀਵਨ ਤਾਂ ਕੁਰਬਾਨ ਕਰ ਦਿੱਤਾ ਪ੍ਰੰਤੂ ਸਿੱਖੀ ਸਿਧਾਂਤਾਂ ਤੇ ਅਸੂਲਾਂ ਤੋਂ ਪਿੱਛੇ ਨਹੀਂ ਹਟੇ। ਸ.ਜਗਜੀਤ ਸਿੰਘ ਤਲਵੰਡੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਦਰਸਾਏ ਸੱਚ ਦੇ ਮਾਰਗ ਉਤੇ ਚੱਲਣ ਅਤੇ ਪਹਿਰਾ ਦੇਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਜ਼ਿੰਦਗੀ ਵਿਚ ਨੈਤਿਕ ਕਦਰਾਂ ਕੀਮਤਾਂ ਬਰਕਰਾਰ ਰੱਖਣ ਸਮੇਤ ਇਨਸਾਨੀਅਤ ਦੀ ਰਾਖੀ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ। ਇਸ ਮੌਕੇ ਮੈਨੇਜਰ ਅਮਰੀਕ ਸਿੰਘ ਦਿ�ਲ, ਭਾਈ ਰਵਿੰਦਰਪਾਲ ਸਿੰਘ, ਭਾਈ ਰੁਪਿੰਦਰ ਸਿੰਘ, ਭਾਈ ਭਗਵੰਤ ਸਿੰਘ, ਗੁਰਵਿੰਦਰ ਸਿੰਘ, ਹਰਮੀਤ ਸਿੰਘ, ਬਾਬਾ ਹੁਸ਼ਿਆਰ ਸਿੰਘ ਆਦਿ ਸਮੇਤ ਸਮੂਹ ਸਟਾਫ਼ ਮੈਂਬਰ ਤੇ ਇਲਾਕੇ ਭਰ ਵਿਚੋਂ ਪਹੁੰਚੀਆਂ ਸੰਗਤਾਂ ਹਾਜ਼ਰ ਸਨ।
ਪਿੰਡ ਰਸੂਲਪੁਰ ਵਿਖੇ ਸ਼ਹੀਦੀ ਦਿਹਾੜਾ ਮਨਾਇਆ
ਹਠੂਰ, (ਜਸਵਿੰਦਰ ਸਿੰਘ ਛਿੰਦਾ)-ਸ਼ਹੀਦਾਂ ਦੇ ਸਿਰਤਾਜ਼, ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਰਸੂਲਪੁਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਕਰਵਾਏ ਗਏ ਅਤੇ ਅੱਜ ਭੋਗ ਪਾਏ ਗਏ। ਇਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਲਾਈ ਗਈ। ਸਮੂਹ ਸੰਗਤਾਂ ਨੇ ਹਾਜ਼ਰ ਹੋ ਕੇ ਸੇਵਾ ਅਤੇ ਸਿਮਰਨ ਕੀਤਾ। ਇਸੇ ਤਰ੍ਹਾਂ ਹੀ ਗੁਰਦੁਆਰਾ ਬਾਬਾ ਫਤਹਿ ਸਿੰਘ ਪਿੰਡ ਦੇਹੜਕਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸਮਾਗਮ ਕਰਵਾਏ ਗਏ। ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ੍ਰੀ ਅਖੰਡ ਪਾਠਾਂ ਕਰਵਾਏ ਗਏ ਅਤੇ ਅੱਜ ਉਨ੍ਹਾਂ ਦੇ ਭੋਗ ਪਾਏ। ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਦੁਆਰਾ ਹਾਜ਼ਰੀ ਭਰੀ ਅਤੇ ਠੰਢੇ ਮਿੱਠੇ ਜਲ ਦੀ ਛਬੀਲ ਲਾਈ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੁਰਪ੍ਰੀਤ ਸਿੰਘ ਸਿੱਧੂ, ਮੀਤ ਪ੍ਰਧਾਨ ਲਛਮਣ ਸਿੰਘ ਖਹਿਰਾ ਅਤੇ ਸਮੂਹ ਸੇਵਾਦਾਰ ਹਾਜ਼ਰ ਸਨ।
ਪਿੰਡ ਚੌਂਕੀਮਾਨ ਵਿਖੇ ਸ਼ਹੀਦੀ ਦਿਹਾੜਾ ਮਨਾਇਆ
ਚੌਂਕੀਮਾਨ, (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਸਾਹਿਬ (ਪੱਤੀ ਮਾਨ) ਪਿੰਡ ਚੌਂਕੀਮਾਨ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਐੱਨ.ਆਰ.ਆਈਜ਼ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸਜਾਏ ਦੀਵਾਨਾਂ ਵਿਚ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਗੁਰਜੰਟ ਸਿੰਘ ਨੇ ਕਥਾ ਰਾਹੀਂ ਸੰਗਤਾਂ ਨੂੰ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਜੀਵਨ ਅਤੇ ਸ਼ਹੀਦੀ ਬਾਰੇ ਜਾਣੂੰ ਕਰਵਾਇਆ। ਇਸ ਮੌਕੇ ਛੋਟੇ-ਛੋਟੇ ਬੱਚਿਆਂ ਵਲੋਂ ਧਾਰਮਿਕ ਗੀਤ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਲਾਲੀ ਚੌਂਕੀਮਾਨ, ਮਾ: ਆਤਮਾ ਸਿੰਘ ਬੋਪਾਰਾਏ, ਚਰਨਜੀਤ ਸਿੰਘ ਚੰਨਾ ਮਾਨ, ਜਗਵਿੰਦਰ ਸਿੰਘ ਮਾਨ, ਨੰਬਰਦਾਰ ਮਨਦੀਪ ਸਿੰਘ ਮਾਨ, ਜਗਮੋਹਨ ਸਿੰਘ ਜੱਗੀ ਮਾਨ, ਹਰਪ੍ਰੀਤ ਸਿੰਘ ਬਦੇਸਾ ਅਮਰੀਕਾ, ਨੰਬਰਦਾਰ ਜਸਵਿੰਦਰ ਸਿੰਘ ਜੱਸਾ ਮਾਨ, ਹਰਮਨਦੀਪ ਸਿੰਘ ਮਾਨ, ਰਮਨਦੀਪ ਸਿੰਘ ਰਮਨਾ ਮਾਨ, ਜਗਮੋਹਨ ਸਿੰਘ ਜੱਗਾ ਮਾਨ, ਕਰਨਵੀਰ ਸਿੰਘ ਮਠਾੜੂ, ਅਮ੍ਰਿੰਤਪਾਲ ਸਿੰਘ ਬਦੇਸਾ ਤੇ ਜਗਦੀਪ ਸਿੰਘ ਸਾਊਦੀ ਅਰਬ ਦੀ ਅਗਵਾਈ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਚ ਏ.ਸੀ. ਅਤੇ ਸੋਲਰ ਸਿਸਟਮ ਸਮੇਤ ਸੈੱਡ ਪਾਉਣ ਵਿਚ ਸਹਿਯੋਗ ਦੇਣ ਵਾਲੇ ਸਹਿਯੋਗੀ ਸੱਜਣਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਮਾ: ਤਰਲੋਚਨ ਸਿੰਘ ਖ਼ਾਲਸਾ ਤੇ ਬੀਬੀ ਕੁਲਵਿੰਦਰ ਕੌਰ ਖ਼ਾਲਸਾ ਦਾ ਸਨਮਾਨ ਵੀ ਕੀਤਾ ਗਿਆ ਜਿੰਨ੍ਹਾਂ ਨੇ ਗੁਰਮਤਿ ਕਲਾਸਾਂ ਲਗਾਕੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਿਆ ਤੇ ਗੁਰਮਤਿ ਕਲਾਸਾਂ ਵਿਚ ਆਉਣ ਵਾਲੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਹੈੱਡ ਮਾ: ਹਰਬੰਸ ਸਿੰਘ ਬਦੇਸਾ, ਥਾਣੇਦਾਰ ਜਗਤਾਰ ਸਿੰਘ ਮਾਨ, ਥਾਣੇਦਾਰ ਗੁਰਚਰਨ ਸਿੰਘ ਮਾਨ, ਦਰਸਨ ਸਿੰਘ ਮਾਨ, ਹਰਦੇਵ ਸਿੰਘ ਮਾਨ, ਮਾ: ਬਲਤੇਜ ਸਿੰਘ ਬਦੇਸਾ, ਹਰਬੰਸ ਸਿੰਘ ਮਾਨ, ਹਰਦੇਵ ਸਿੰਘ ਮਾਨ, ਮਾ: ਪਰਮਜੀਤ ਸਿੰਘ ਖੜਖੜ, ਸੂਬੇਦਾਰ ਪਰਮਜੀਤ ਸਿੰਘ ਮਠਾੜੂ, ਪਰਮਜੀਤ ਸਿੰਘ ਮਾਨ ਸੁਖਵਿੰਦਰ ਸਿੰਘ ਸਿੰਦਾ ਆਦਿ ਹਾਜ਼ਰ ਸਨ।
ਦਿਹਾੜੇ ਮੌਕੇ ਹੰਬੜਾਂ ‘ਚ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ
ਹੰਬੜਾਂ, ( ਹਰਵਿੰਦਰ ਸਿੰਘ ਮੱਕੜ)-ਹੰਬੜਾਂ ਵਿਖੇ ਬਾਠ ਇੰਟਰਲਾਕ ਟਾਇਲ ਇੰਡਸਟਰੀ ਦੇ ਡਾਇਰੈਕਟਰ ਗੁਰਚਰਨ ਸਿੰਘ ਬਾਠ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ। ਛਬੀਲ ਸ਼ੁਰੂ ਕਰਨ ਤੋਂ ਪਹਿਲਾਂ ਭਾਈ ਗੱਜਣ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਉਪਰੰਤ ਸੇਵਾਦਾਰਾਂ ਵਲੋਂ ਲੋਕਾਂ ਤੇ ਹੰਬੜਾਂ- ਲੁਧਿਆਣਾ ਮੇਨ ਸੜਕ ਤੋਂ ਲੰਘ ਰਹੇ ਰਾਹਗੀਰਾਂ ਨੂੰ ਠੰਢੇ- ਮਿੱਠੇ ਜਲ ਦੀ ਛਬੀਲ ਪਿਆਈ ਗਈ ਅਤੇ ਛੋਲੇ- ਕੁਲਚਿਆਂ ਦਾ ਲੰਗਰ ਛਕਾਇਆ ਗਿਆ, ਜਿਸ ਤੋਂ ਲੋਕਾਂ ਨੇ ਵੱਧ ਰਹੀ ਗਰਮੀ ਕਾਰਨ ਬਹੁਤ ਰਾਹਤ ਮਹਿਸੂਸ ਕੀਤੀ। ਇਸ ਮੌਕੇ ਸ਼ਬਦ, ਗੁਰਬਾਣੀ ਦੇ ਪ੍ਰਵਾਹ ਨਿਰੰਤਰ ਚਲਦੇ ਰਹੇ। ਇਸ ਸਮੇਂ ਸਰਪ੍ਰਸਤ ਤੇਜਾ ਸਿੰਘ ਗਿੱਲ, ਡਾਇਰੈਕਟਰ ਮਨਜੀਤ ਸਿੰਘ ਹੰਬੜਾਂ, ਸਰਪੰਚ ਚਰਨ ਸਿੰਘ ਗੁਰੂ, ਏ.ਐੱਸ.ਆਈ ਰਣਬੀਰ ਸਿੰਘ ਬਾਬਾ, ਮਲਕੀਤ ਸਿੰਘ ਮਾਲੜਾ, ਪ੍ਰਧਾਨ ਗੁਰਮੀਤ ਸਿੰਘ ਧਾਲੀਵਾਲ, ਬਲਾਕ ਸੰਮਤੀ ਮੈਂਬਰ ਕਾਰਜ ਸਿੰਘ ਬਾਠ, ਮੈਂਬਰ ਅਜੀਤ ਸਿੰਘ ਢਿੱਲੋਂ, ਕੁਲਵੰਤ ਸਿੰਘ ਬਾਠ, ਸੂਬਾ ਸਿੰਘ ਬਾਠ, ਜੱਗਾ ਸਿੰਘ, ਪੰਚ ਕੁਲਵਿੰਦਰ ਸਿੰਘ ਸਹੋਤਾ, ਸੁਖਜੀਤ ਸਿੰਘ ਬਾਠ, ਪੰਚ ਖੁਸ਼ਦੀਪ ਸਿੰਘ ਥਿੰਦ, ਮੇਜਰ ਸਿੰਘ ਚੀਮਾ, ਮਨਜੀਤ ਸਿੰਘ ਭੈਰੋਮੁੰਨਾ, ਸੁਖਵਿੰਦਰ ਸਿੰਘ ਚੀਮਾ, ਹਰਪਾਲ ਸਿੰਘ, ਲਖਵੀਰ ਸਿੰਘ, ਲਵਲੀ ਸ਼ਰਮਾ, ਪ੍ਰਧਾਨ ਭੁਪਿੰਦਰ ਸਿੰਘ ਢਿਡਾਲ, ਗਿਆਨੀ ਹਰਦੀਪ ਸਿੰਘ ਤੇ ਹੋਰ ਸੇਵਾਦਾਰ ਸੰਗਤ ਦੇ ਰੂਪ ਵਿਚ ਹਾਜ਼ਰ ਸਨ।
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਅਜੀਤ ਡੈਸਕ
19-06-2026