‘ ਆਪ’ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ-ਡਾ. ਕੰਗ, ਪਰਮਿੰਦਰ ਸਿੱਧੂ
ਜਗਰਾਉਂ, 19 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਸਿੱਧਵਾਂ ਬੇਟ ਵਿਖੇ ਆਮ ਆਦਮੀ ਪਾਰਟੀ ਵਲੋਂ ‘ਪੰਜਾਬ ਦਾ ਇਕੋ ਨਾਅਰਾ, ਭਗਵੰਤ ਮਾਨ ਦੁਬਾਰਾ’ ਤਹਿਤ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ‘ਚ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਵਿਸ਼ੇਸ਼ ਤੌਰ ‘ਤੇ ਪੁੱਜੇ ਹਲਕਾ ਦਾਖਾ ਦੇ ਇੰਚਾਰਜ ਡਾ. ਕੇ.ਐੱਨ.ਐੱਸ. ਕੰਗ ਨੇ ਲੋਕਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ‘ਚ ਕੀਤੇ ਹਰੇਕ ਵਾਅਦੇ ਨੂੰ ਇਕ-ਇਕ ਕਰਕੇ ਪੂਰਾ ਕੀਤਾ ਗਿਆ ਹੈ, ਜਿਸ ਕਰਕੇ ਲੋਕ ‘ਆਪ’ ਪਾਰਟੀ ਤੋਂ ਖੁਸ਼ ਹਨ ਅਤੇ ਦੁਬਾਰਾ ਭਗਵੰਤ ਮਾਨ ਦੀ ਅਗਵਾਈ ‘ਚ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ, 10 ਲੱਖ ਦਾ ਮੁਫ਼ਤ ਇਲਾਜ, ਭ੍ਰਿਸ਼ਟਾਚਾਰ ਅਤੇ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ, ਨੌਜਵਾਨਾਂ ਲਈ ਰੁਜ਼ਗਾਰ ਸਮੇਤ ਹੋਰ ਵੱਡੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ, ਜਿਸ ਕਾਰਨ ਲੋਕ ਆਮ ਆਦਮੀ ਪਾਰਟੀ ‘ਤੇ ਭਰੋਸਾ ਕਰ ਰਹੇ ਹਨ। ਇਸ ਮੌਕੇ ਹਲਕਾ ਦਾਖਾ ਦੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਅਜਿਹੀਆਂ ਸਹੂਲਤਾਂ ਮਿਲੀਆਂ ਹਨ, ਜੋ ਪਿਛਲੀਆਂ ਕੋਈ ਵੀ ਸਰਕਾਰਾਂ ਮੌਕੇ ਨਹੀਂ ਮਿਲੀਆਂ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਆਪ ਮੁਹਾਰੇ ਹੀ ਪਾਰਟੀ ਨਾਲ ਜੁੜ ਰਹੇ ਹਨ ਅਤੇ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ‘ਤੇ ਅੱਗੇ ਲਿਜਾਣ ਲਈ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ। ਇਸ ਮੌਕੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ, ਸਰਪੰਚ ਸੰਦੀਪ ਕੌਰ ਸਿੱਧੂ ਤੇ ਬਲਾਕ ਪ੍ਰਧਾਨ ਬਲਕਾਰ ਸਿੰਘ ਲਾਡੀ ਵਲੋਂ ਡਾ: ਕੰਗ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਯੂਥ ਕੋਆਰਡੀਨੇਟਰ ਜਸਵੀਰ ਸਿੰਘ ਚੌਂਕੀਮਾਨ, ਸਰਪੰਚ ਬਲਜਿੰਦਰ ਸਿੰਘ ਤਲਵਾੜਾ, ਵਾਈਸ ਕੋਆਰਡੀਨੇਟਰ ਜਸਦੀਪ ਸਿੰਘ ਹੈਪੀ, ਸਰਪੰਚ ਜੱਜ ਸਿੰਘ, ਬਲਾਕ ਪ੍ਰਧਾਨ ਗੁਲਵੰਤ ਸਿੰਘ ਜੰਡੀ, ਪ੍ਰਧਾਨ ਦਵਿੰਦਰ ਸਿੰਘ ਸਲੇਮਪੁਰ, ਸਰਪੰਚ ਗੁਰਪ੍ਰੀਤ ਸਿੰਘ ਗੱਗ ਕਲਾਂ, ਸਰਪੰਚ ਸੁਖਦੇਵ ਸਿੰਘ ਬੰਗਸੀਪੁਰਾ, ਸਰਪੰਚ ਮਨਜੀਤ ਸਿੰਘ ਗੋਰਾਹੂਰ, ਰਵਿੰਦਰ ਸਿੰਘ ਜੰਡੀ, ਨਵਜਿੰਦਰ ਸਿੰਘ ਪੰਚ, ਗੁਰਸੇਵਕ ਸਿੰਘ ਪੰਚ, ਪੰਚ ਭੁਪਿੰਦਰ ਸਿੰਘ ਲਾਇਲਪੁਰੀ, ਪੰਚ ਰਾਮ ਲਾਲ, ਪੰਚ ਸਤੀਸ਼ ਕੁਮਾਰ, ਪੰਚ ਦਲਵੀਰ ਸਿੰਘ ਸਿੱਧੂ, ਪੰਚ ਪਰਮਜੀਤ ਕੌਰ, ਜਰਨੈਲ ਸਿੰਘ ਪੰਨੂੰ, ਮਾ: ਤਰਲੋਕ ਸਿੰਘ ਪੰਨੂੰ, ਸੁਖਵਿੰਦਰ ਸਿੰਘ ਲਾਇਲਪੁਰੀ, ਅਮਨਦੀਪ ਸਿੰਘ ਸਦਰਪੁਰਾ, ਜਥੇਦਾਰ ਗੁਲਵੰਤ ਸਿੰਘ ਸਦਰਪੁਰਾ, ਮਨਜੀਤ ਸਿੰਘ ਪੁਰਬਾ, ਦਲਵਾਰਾ ਸਿੰਘ ਸਿੱਧੂ, ਬਲਜਿੰਦਰ ਸਿੰਘ ਬੋਪਾਰਾਏ, ਥਾਣੇਦਾਰ ਬਲਦੇਵ ਸਿੰਘ, ਹਰਮਿੰਦਰ ਸਿੰਘ ਸਿੱਧੂ, ਹਰਬੰਸ ਸਿੰਘ ਖ਼ਾਲਸਾ, ਬਲਵੀਰ ਸਿੰਘ ਬੁੱਟਰ, ਇੰਦਰਜੀਤ ਸਿੰਘ ਲੀਂਹਾ, ਜਗਰੂਪ ਸਿੰਘ ਕੀੜੀ, ਸੁਰਜੀਤ ਸਿੰਘ ਗੋਰਸੀਆਂ, ਅਮਰ ਸਿੰਘ ਸਿੱਧੂ, ਵਰਿੰਦਰ ਸਿੰਘ ਗੋਲੂ ਆਦਿ ਹਾਜ਼ਰ ਸਨ।
ਸਿੱਧਵਾਂ ਬੇਟ ਵਿਖੇ ‘ਪੰਜਾਬ ਦਾ ਇਕੋ ਨਾਅਰਾ, ਭਗਵੰਤ ਮਾਨ ਦੁਬਾਰਾ’ ਤਹਿਤ ਲੋਕ ਮਿਲਣੀ ਪ੍ਰੋਗਰਾਮ
ਅਜੀਤ ਡੈਸਕ
20-06-2026