ਹੰਬੜਾਂ, 20 ਜੂਨ (ਮੇਜਰ ਹੰਬੜਾਂ) ਸੂਬੇ ‘ਚ ਹਰ ਫਰੰਟ ‘ਤੇ ਫੇਲ ਸਾਬਿਤ ਹੋਈ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰਾ ਨਾ ਕਰਨ ‘ਚ ਨਾਕਾਮ ਰਹੀ ‘ਆਪ’ ਸਰਕਾਰ ਨੂੰ ਸੂਬੇ ਦੇ ਲੋਕ 2027 ‘ਚ ਚੱਲਦਾ ਕਰਕੇ ਭਾਰੀ ਸਮੱਰਥਨ ਨਾਲ ਕਾਂਗਰਸ ਦੀ ਸਰਕਾਰ ਬਣਾਉਣਗੇ। ਇਹ ਪ੍ਰਗਟਾਵਾ ਕਾਂਗਰਸ ਦੇ ਹਲਕਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਅਤੇ ਕਾਂਗਰਸ ਦੇ ਸੁਬਾਈ ਆਗੂ ਦਰਸ਼ਨ ਸਿੰਘ ਬੀਰਮੀ ਨੇ ਭਗਵੰਤ ਮਾਨ ਸਰਕਾਰ ਨੂੰ ਆਪਣੇ ਕਾਰਜਕਾਲ ‘ਚ ਵਿਵਾਦਾਂ ‘ਚ ਘਿਰੇ ਰਹਿਣ ਕਰਕੇ ਲੋਕਾਂ ‘ਚ ਆਪਣੀ ਸ਼ਾਖ ਗਵਾਉਣ ਦੇ ਨਾਲ ਸੂਬੇ ਦੇ ਵਿਕਾਸ ਕਾਰਜ ਠੱਪ ਹੋਣ ਨਾਲ ਪੰਜਾਬ ਦੇ ਵਿਗੜ ਰਹੇ ਹਲਾਤਾ ਲਈ ਜਿੰਮੇਵਾਰ ਦੱਸਦਿਆਂ ਕੀਤਾ। ਕੈਪਟਨ ਸੰਧੂ ਕਿਹਾ ਕਿ ਲੋਕ ਸਭ ਜਾਣਦੇ ਹਨ ਤੇ ਲੋਕਾਂ ‘ਚ ਅੱਜ ਆਮ ਆਦਮੀ ਪਾਰਟੀ ਦਾ ਗ੍ਰਾਫ ਡਿੱਗ ਚੁੱਕਾ ਹੈ, ਜਿਸ ਕਰਕੇ ਲੋਕ ਪਿਛਲੀ ਕਾਂਗਰਸ ਸਰਕਾਰ ਵਲੋਂ ਸੂਬੇ ‘ਚ ਕੀਤੇ ਲੋਕ ਭਲਾਈ ਦੇ ਕੰਮਾਂ ਦੇ ਨਾਲ ਹਰ ਵਰਗ ਨੂੰ ਦਿੱਤੀਆਂ ਲੋਕ ਭਲਾਈ ਸਕੀਮਾਂ ਦੇ ਨਾਲ ਸੂਬੇ ਦੇ ਹੋਏ ਅਥਾਹ ਵਿਕਾਸ ਕਾਰਜਾਂ ਲਈ ਯਾਦ ਕਰ ਰਹੇ ਹਨ ਤੇ ਆਗਾਮੀ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਲੋਕ ਭਗਵੰਤ ਮਾਨ ਸਰਕਾਰ ਨੂੰ ਮੂੰਹ ਨਹੀਂ ਲਾਉਣਗੇ ਤੇ ਸੂਬੇ ਅੰਦਰ ਕਾਂਗਰਸ ਸਰਕਾਰ ਬਣਾ ਕੇ ਨਵਾਂ ਇਤਿਹਾਸ ਸਿਰਜਣਗੇ।