07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਸ੍ਰੀ ਹੇਮਕੁੰਟ ਸਾਹਿਬ ਦੇ ਸ਼ਰਧਾਲੂਆਂ ’ਤੇ ਹਮਲਾ ਬੇਹੱਦ ਮੰਦਭਾਗਾ

Ad Position 21
No active advertisement
ਅਜੀਤ ਡੈਸਕ 22-06-2026


* ਦੋਸ਼ੀਆਂ ਖਿਲਾਫ਼ ਹੋਵੇ ਸਖ਼ਤ ਕਾਰਵਾਈ: ਵਾਰਿਸ ਪੰਜਾਬ * ਪੀੜਤਾਂ ਨੂੰ ਇਨਸਾਫ਼ ਤੇ ਯਾਤਰੀਆਂ ਦੀ ਸੁਰੱਖਿਆ ਲਈ ਜਲਦ ਹੀ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ ਇਯਾਲੀ * ਕੇਂਦਰ ਤੇ ਰਾਜ ਸਰਕਾਰ ਨੂੰ ਮਿਸਾਲੀ ਕਾਰਵਾਈ ਦੀ ਕੀਤੀ ਅਪੀਲ
ਮੁੱਲਾਂਪੁਰ-ਦਾਖਾ, 21 ਜੂਨ (ਨਿਰਮਲ ਸਿੰਘ ਧਾਲੀਵਾਲ)-ਉੱਤਰਾਖੰਡ ਵਿਖੇ ਸ੍ਰੀ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ ‘ਤੇ ਗਏ ਨਿਹੰਗ ਸਿੰਘ ਜਥੇਬੰਦੀਆਂ ਨਾਲ ਸਬੰਧਤ ਨੌਜਵਾਨਾਂ ਨਾਲ ਕੁਝ ਸਥਾਨਕ ਵਿਅਕਤੀਆਂ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਬਦਸਲੂਕੀ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ‘ਵਾਰਿਸ ਪੰਜਾਬ ਦੇ’ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਇਸ ਨੂੰ ਬੇਹੱਦ ਮੰਦਭਾਗੀ ਅਤੇ ਚਿੰਤਾਜਨਕ ਕਰਾਰ ਦਿੱਤਾ ਹੈ। ਰਾਸ਼ਟਰੀ ਮੀਡੀਆ ਲਈ ਜਾਰੀ ਇੱਕ ਵਿਸ਼ੇਸ਼ ਬਿਆਨ ਵਿੱਚ ਇਯਾਲੀ ਨੇ ਆਖਿਆ ਕਿ ਸ੍ਰੀ ਹੇਮਕੁੰਟ ਸਾਹਿਬ ਦੁਨੀਆ ਭਰ ਦੇ ਸਿੱਖਾਂ ਦੀ ਅਥਾਹ ਆਸਥਾ ਦਾ ਕੇਂਦਰ ਹੈ, ਜਿੱਥੇ ਹਰ ਸਾਲ ਪੰਜਾਬ ਸਮੇਤ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਸ਼ਰਧਾਲੂ ਨਤਮਸਤਕ ਹੋਣ ਪਹੁੰਚਦੇ ਹਨ, ਪਰ ਇਸ ਪਵਿੱਤਰ ਅਸਥਾਨ ਦੇ ਰਸਤੇ ਵਿਚ ਸ਼ਰਧਾਲੂਆਂ ਨਾਲ ਹੋਈ ਹਿੰਸਾ ਨੇ ਸਮੁੱਚੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਿਰਫ਼ ਕੁਝ ਨੌਜਵਾਨਾਂ ਨਾਲ ਵਾਪਰੀ ਆਮ ਘਟਨਾ ਨਹੀਂ, ਸਗੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਧਾਰਮਿਕ ਯਾਤਰਾਵਾਂ ‘ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਨਮਾਨ ਨਾਲ ਜੁੜਿਆ ਇੱਕ ਗੰਭੀਰ ਤੇ ਸੰਵੇਦਨਸ਼ੀਲ ਮਾਮਲਾ ਹੈ, ਕਿਉਂਕਿ ਕਿਸੇ ਵੀ ਸੂਬੇ ਵਿਚ ਬਾਹਰੋਂ ਆਉਣ ਵਾਲੇ ਯਾਤਰੀਆਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣਾ ਸਬੰਧਿਤ ਰਾਜ ਸਰਕਾਰ ਦੀ ਸੰਵਿਧਾਨਕ ਜਿੰਮੇਵਾਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਪੀੜਤ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣਾ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਵਾਉਣਾ ਹੈ, ਜਿਸ ਲਈ ਇਸ ਮਾਮਲੇ ਨੂੰ ਸਿੱਧੇ ਤੌਰ ‘ਤੇ ਉੱਤਰਾਖੰਡ ਦੇ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਉਣ ਲਈ ਮੁਲਾਕਾਤ ਦਾ ਸਮਾਂ ਲਿਆ ਗਿਆ ਹੈ ਅਤੇ ਉਹ ਜਲਦ ਹੀ ਮੁੱਖ ਮੰਤਰੀ ਨੂੰ ਮਿਲ ਕੇ ਪੀੜਤਾਂ ਲਈ ਇਨਸਾਫ਼ ਅਤੇ ਸ਼ਰਧਾਲੂਆਂ ਦੀ ਪੁਖ਼ਤਾ ਸੁਰੱਖਿਆ ਦੀ ਮੰਗ ਕਰਨਗੇ। ਇਯਾਲੀ ਨੇ ਅੱਗੇ ਦੱਸਿਆ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਅਤੇ ਸੱਚਾਈ ਸਾਹਮਣੇ ਲਿਆਉਣ ਲਈ ਪ੍ਰਸ਼ਾਸਨਿਕ ਤੇ ਕਾਨੂੰਨੀ ਪੱਧਰ ‘ਤੇ ਵੀ ਲਗਾਤਾਰ ਪੈਰਵੀ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਦੋਸ਼ੀ ਬਚ ਨਾ ਸਕੇ। ਉਨ੍ਹਾਂ ਕੇਂਦਰ ਅਤੇ ਉੱਤਰਾਖੰਡ ਸਰਕਾਰ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਦੋਸ਼ੀਆਂ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਧਾਰਮਿਕ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂ ਨੂੰ ਅਜਿਹੀ ਨਾਇਨਸਾਫ਼ੀ ਦਾ ਸਾਹਮਣਾ ਨਾ ਕਰਨਾ ਪਵੇ, ਕਿਉਂਕਿ ਦੇਸ਼ ਦੇ ਹਰ ਨਾਗਰਿਕ ਦੀ ਸੁਰੱਖਿਆ ਅਤੇ ਭਰੋਸੇ ਦੀ ਰਾਖੀ ਕਰਨਾ ਸਰਕਾਰਾਂ ਦਾ ਮੁਢਲਾ ਫ਼ਰਜ਼ ਹੈ।

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਹਾਕਮ ਸਿੰਘ ਦੀ ਬਰਸੀ ਮੌਕੇ ਧਾਰਮਿਕ ਸਮਾਗਮ ਦੇਹੜਕਾ ’ਚ 24 ਤੋਂ, ਤਿਆਰੀਆਂ ਮੁਕੰਮਲ ਅਗਲੀ ਖ਼ਬਰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
Ad Position 24
No active advertisement