ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਅੰਤਰਰਾਸ਼ਟਰੀ ਏਅਰਪੋਰਟ ਹਲਵਾਰਾ ਵਿਖੇ ਨਿਤਿਨ ਨਬੀਨ ਨਾਲ ਡਾ. ਰਾਜਿੰਦਰ ਸ਼ਰਮਾ ਵਲੋਂ ਮੁਲਾਕਾਤ

Ad Position 21
No active advertisement
ਅਜੀਤ ਡੈਸਕ 23-06-2026
ਹਲਵਾਰਾ/ਜਗਰਾਉਂ, 22 ਜੂਨ (ਮਨਦੀਪ ਸਿੰਘ ਉੱਭੀ, ਵਿਨੋਦ ਕੁਮਾਰ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਪੰਜਾਬ ਫੇਰੀ ਮੁਕੰਮਲ ਕਰਨ ਤੋਂ ਬਾਅਦ ਹਲਵਾਰਾ ਏਅਰਪੋਰਟ ’ਤੇ ਜ਼ਿਲ੍ਹਾ ਪ੍ਰਧਾਨ ਡਾ. ਰਜਿੰਦਰ ਸ਼ਰਮਾ ਸਮੇਤ ਪਾਰਟੀ ਆਗੂਆਂ ਨੂੰ ਬੂਥ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਦਾਇਤਾਂ ਦਿੱਤੀਆਂ। ਇਸ ਮੌਕੇ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਤੇ ਰਾਸ਼ਟਰੀ ਜਰਨਲ ਸਕੱਤਰ ਤਰੁਣ ਚੁੱਘ, ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਰਾਜ ਸਭਾ ਮੈਂਬਰ ਬਿਕਰਮਜੀਤ ਸਿੰਘ ਸਾਹਨੀ, ਰਾਜ ਸਭਾ ਮੈਂਬਰ ਰਾਘਵ ਚੱਢਾ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਤੇ ਸਮੇਤ ਪਾਰਟੀ ਦੀ ਹਾਈਕਮਾਨ ਦੇ ਆਗੂ ਹਾਜ਼ਰ ਸਨ। ਇਸ ਮੌਕੇ ਨਿਤਿਨ ਨਬੀਨ ਨੇ ਜ਼ਿਲ੍ਹਾ ਜਗਰਾਉਂ ਦੀ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਲੈਦਿਆਂ ਜ਼ਿਲ੍ਹਾ ਪ੍ਰਧਾਨ ਡਾਕਟਰ ਰਜਿੰਦਰ ਸ਼ਰਮਾ ਦੀ ਪਿੱਠ ਥਾਪੜਦਿਆਂ ਕਿਹਾ ਕਿ ਆਉਣ ਵਾਲਾ ਸਮਾਂ ਭਾਜਪਾ ਦਾ ਹੈ ਅਤੇ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨਾ ਤੈਅ ਹੈ। ਉਨ੍ਹਾਂ ਕਿਹਾ ਕਿ ਬੂਥ ਪੱਧਰ ਤੱਕ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਵਿਚ ਉਤਸ਼ਾਹ ਭਰਨ ਦਾ ਦੀ ਜ਼ਿੰਮੇਵਾਰੀ ਹੁਣ ਤੁਹਾਡੀ ਹੈ ਅਤੇ ਤੁਹਾਨੂੰ ਪੂਰੀ ਤਨਦੇਹੀ ਨਾਲ ਇਸ ਕੰਮ ਵਿਚ ਲੱਗ ਜਾਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾਕਟਰ ਰਜਿੰਦਰ ਸ਼ਰਮਾ ਨੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੂੰ ਭਰੋਸਾ ਦਵਾਇਆ ਕਿ ਪੂਰੀ ਤਨਦੇਹੀ ਨਾਲ ਆਪਣੀ ਪੂਰੀ ਟੀਮ ਨਾਲ ਜ਼ਿਲ੍ਹੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰਨਗੇ ਅਤੇ ਹਰੇਕ ਵਰਕਰ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸੁਮਿਤ ਅਰੋੜਾ, ਲਖਵਿੰਦਰ ਸਿੰਘ ਸਪਰਾ, ਜਗਤਾਰ ਬਾਂਗੜ, ਬਾਲ ਕਿਸ਼ਨ ਗਰਗ, ਮਨੋਜ ਗੋਇਲ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਿਲਾਵਾਂ ਦੇ ਖ਼ਾਤਿਆਂ ’ਚ 3 ਮਹੀਨੇ ਦੀ ਰਾਸ਼ੀ ਕਿਉਂ ! ਅਗਲੀ ਖ਼ਬਰ ਈਸ਼ਵਰ ਨਗਰ ਜਗਰਾਉਂ ਵਿਖੇ ਪ੍ਰਾਪਰਟੀ ਨੂੰ ਲੈ ਕੇ 2 ਧਿਰਾਂ ਆਹਮੋ-ਸਾਹਮਣੇ ਹੋਈਆਂ, 2 ਖ਼ਿਲਾਫ਼ ਮਾਮਲਾ ਦਰਜ
Ad Position 24
No active advertisement