ਚੌਂਕੀਮਾਨ, 22 ਜੂਨ (ਤੇਜਿੰਦਰ ਸਿੰਘ ਚੱਢਾ): ਗੁਰਦੁਆਰਾ ਨਾਨਕਸਰ ਸਾਹਿਬ ਪਿੰਡ ਸਵੱਦੀ ਕਲਾਂ ਦੀ ਪ੍ਰਬੰਧਕੀ ਕਮੇਟੀ ਵੱਲੋਂ ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਜਵੇਂ ਪਾਤਿਸ਼ਹ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਕਮੇਟੀ ਪ੍ਰਧਾਨ ਮਾ: ਅਵਤਾਰ ਸਿੰਘ ਬਿੱਲੂ ਵਲੈਤੀਆ ਸਵੱਦੀ, ਸਕੱਤਰ ਗੁਰਦੀਪ ਸਿੰਘ ਕਾਕਾ ਸਵੱਦੀ ਤੇ ਖ਼ਜਾ਼ਨਚੀ ਜਗਦੀਪ ਸਿੰਘ ਖ਼ਾਲਸਾ (ਸਰਪੰਚ ਸਵੱਦੀ ਕਲਾਂ) ਨੇ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਨਾਨਾਕਸਰ ਸਾਹਿਬ ਤੋਂ ਸ਼ਰੂ ਹੋ ਕੇ ਪਿੰਡ ਦੀ ਪਰਿਕਰਮਾਂ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ । ਇਸ ਮੌਕੇ ਪੰਥ ਦੇ ਪ੍ਰਸਿੱਧ ਢਾਡੀ ਭਾਈ ਅਮਰਜੀਤ ਸਿੰਘ ਸਿੱਧਵਾਂ ਕਾਲਜ ਵਾਲਿਆ ਦੇ ਢਾਡੀ ਜੱਥੇ ਨੇ ਵਾਰਾਂ ਰਾਹੀ ਪੰਜਵੇ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਜੀਵਨ ਦੇ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਇਸ ਮੌਕੇ ਵੱਖ-ਵੱਖ ਪੜ੍ਹਾਵਾਂ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਫੁੱਲਾਂ ਦੀ ਵਰਖਾ ਕੇ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਗੁਰਸੇਵਕ ਸਿੰਘ ਤੂਰ ਫੌਜੀ, ਪ੍ਰਧਾਨ ਸਤਵਿੰਦਰ ਸਿੰਘ ਕੋਨੀ, ਕੁਲਵੰਤ ਸਿੰਘ, ਅਰਵਿੰਦਰ ਸਿੰਘ, ਜਗਤਾਰ ਸਿੰਘ, ਜਸਵਿੰਦਰ ਸਿੰਘ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।