ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਸੰਤ ਨਿਰੰਕਾਰੀ ਸਤਿਸੰਗ ਭਵਨ ਰਾਏਕੋਟ ਵਿਖੇ ‘ਅੰਤਰਰਾਸ਼ਟਰੀ ਯੋਗ ਦਿਵਸ’ ਮਨਾਇਆ

Ad Position 21
No active advertisement
ਅਜੀਤ ਡੈਸਕ 23-06-2026
ਰਾਏਕੋਟ, 22 ਜੂਨ (ਬਲਵਿੰਦਰ ਸਿੰਘ ਲਿੱਤਰ)-ਸੰਤ ਨਿਰੰਕਾਰੀ ਸਤਿਸੰਗ ਭਵਨ ਬਰਨਾਲਾ ਰੋਡ, ਰਾਏਕੋਟ ਵਿਖੇ ਸੰਯੋਜਕ ਡਾ. ਅਵਤਾਰ ਸਿੰਘ ਦੀ ਦੇਖ-ਰੇਖ ਹੇਠ ‘ਅੰਤਰਰਾਸ਼ਟਰੀ ਯੋਗ ਦਿਵਸ’ ਮਨਾਇਆ ਗਿਆ। ਜਿਸ ਦੌਰਾਨ ਵੱਡੀ ਗਿਣਤੀ ‘ਚ ਲੋਕਾਂ ਨੇ ਸ਼ਿਰਕਤ ਕਰਕੇ ਯੋਗ ਦਾ ਅਭਿਆਸ ਕੀਤਾ। ਇਸ ਮੌਕੇ ਮਹਾਤਮਾ ਜਗਦੀਪ ਸਿੰਘ ਸੰਚਾਲਕ, ਮਹਾਤਮਾ ਜਸਵਿੰਦਰ ਸਿੰਘ ਸਿਕਸਿਕ, ਭੈਣ ਰੁਪਿੰਦਰ ਕੌਰ ਸਹਾਇਕ ਸੰਚਾਲਿਕਾ ਅਤੇ ਭੈਣ ਸੁਖਪਾਲ ਕੌਰ ਸਿਕਸਿਕ ਦੀ ਅਗਵਾਈ ਹੇਠ ਸੰਗਤਾਂ ਨੂੰ ਵੱਖ-ਵੱਖ ਯੋਗ ਆਸਨਾਂ, ਪ੍ਰਾਣਾਯਾਮ ਅਤੇ ਧਿਆਨ ਦੀ ਵਿਧੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਵੱਖ-ਵੱਖ ਯੋਗ ਕਿਰਿਆਵਾਂ ਕੀਤੀਆਂ ਗਈਆਂ। ਮਹਾਤਮਾ ਜਗਦੀਪ ਸਿੰਘ ਸੰਚਾਲਕ ਨੇ ਸੰਬੋਧਨ ਕਰਦਿਆਂ ਕਿਹਾ ਕਿ ਯੋਗ ਸਿਰਫ਼ ਸਰੀਰਿਕ ਕਸਰਤ ਹੀ ਨਹੀਂ, ਸਗੋਂ ਮਨ, ਆਤਮਾ ਅਤੇ ਵਿਚਾਰਾਂ ਨੂੰ ਸ਼ੁੱਧ ਕਰਨ ਦਾ ਵਿਗਿਆਨ ਹੈ। ਇਸ ਮੌਕੇ ਡਾ. ਅਵਤਾਰ ਸਿੰਘ ਸੰਯੋਜਕ ਨੇ ਦੱਸਿਆ ਕਿ ਸੰਤ ਨਿਰੰਕਾਰੀ ਮਿਸ਼ਨ ਹਮੇਸ਼ਾ ਮਾਨਵਤਾ ਦੀ ਭਲਾਈ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਕੰਮ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਅੰਤਰਾਸ਼ਟਰੀ ਯੋਗ ਦਿਵਸ’ ਮਨਾਉਣ ਦਾ ਮਕਸਦ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਯੋਗ ਦੇ ਲਾਭਾਂ ਬਾਰੇ ਦੱਸਣਾ ਹੈ।ਇਸ ਮੌਕੇ ਸਮੂਹ ਸਾਧ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਗੁੜੇ ਵਿਖੇ ਸ਼ਹੀਦ ਬਾਬਾ ਵਸਾਵਾ ਸਿੰਘ (ਬਾਬਾ ਸ਼ਹੀਦਾਂ) ਦੇ ਅਸਥਾਨ ਦੀ ਸਰਬਸੰਮਤੀ ਨਾਲ ਕਮੇਟੀ ਦੀ ਚੋਣ ਅਗਲੀ ਖ਼ਬਰ ਪਿੰਡ ਸਵੱਦੀ ਕਲਾਂ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24
No active advertisement