10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਮੰਡੀ ਮੁੱਲਾਂਪੁਰ ’ਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਟਰੰਪ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 25-06-2026

ਮੁੱਲਾਂਪੁਰ-ਦਾਖਾ, 24 ਜੂਨ (ਨਿਰਮਲ ਸਿੰਘ ਧਾਲੀਵਾਲ)-ਕਿਸਾਨ-ਮਜ਼ਦੂਰ ਮੋਰਚੇ ਦੇ ਸੱਦੇ ’ਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਫੂਕਦਿਆਂ ਰੋਸ ਪ੍ਰਦਰਸ਼ਨ ਕੀਤਾ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਬੱਲੋਵਾਲ ਅਤੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਮੋਹੀ ਕਿਹਾ ਕਿ ਕੇਂਦਰ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਅਜਿਹੀਆਂ ਵਪਾਰਕ ਸੰਧੀਆਂ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹਿੱਤਾਂ ਦੇ ਖ਼ਿਲਾਫ਼ ਹਨ, ਜਿਨ੍ਹਾਂ ਦਾ ਡਟਕੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 25 ਜੂਨ ਨੂੰ ਕਿਸਾਨ ਭਵਨ, ਚੰਡੀਗੜ੍ਹ ਵਿਖੇ ਬੁਲਾਈ ਸਾਂਝੀ ਮੀਟਿੰਗ ਵਿਚ ਕਿਸਾਨ-ਮਜ਼ਦੂਰ ਮੋਰਚੇ ਵਲੋਂ ਪੰਜ ਮੈਂਬਰੀ ਵਫ਼ਦ ਸ਼ਮੂਲੀਅਤ ਕਰੇਗਾ। ਇਸ ਤੋਂ ਬਾਅਦ 27 ਜੂਨ ਨੂੰ ਲੁਧਿਆਣਾ ਵਿਖੇ ਕਿਸਾਨ-ਮਜ਼ਦੂਰ ਮੋਰਚੇ ਦੀ ਦੁਬਾਰਾ ਮੀਟਿੰਗ ਹੋਵੇਗੀ, ਜਿਸ ਵਿਚ ਅਗਲੇ ਸੰਘਰਸ਼ਾਂ ਦੀ ਰੂਪ-ਰੇਖਾ ਤੈਅ ਕੀਤੀ ਜਾਵੇਗੀ। ਮੋਰਚੇ ਵਲੋਂ ਇਹ ਵੀ ਫ਼ੈਸਲਾ ਕੀਤਾ ਗਿਆ ਕਿ 30 ਜੁਲਾਈ 2026 ਤੋਂ ਸ਼ੰਭੂ-ਖਨੌਰੀ ਮੋਰਚਿਆਂ ਦੌਰਾਨ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਅਤੇ ਸ਼ੰਭੂ-ਖਨੌਰੀ ਮੋਰਚੇ ਨਾਲ ਜੁੜੀਆਂ ਮੰਗਾਂ ਸਬੰਧੀ ਬੈਨਰ ਪੰਜਾਬ ਦੇ ਹਰੇਕ ਪਿੰਡ ਵਿਚ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਮੌਕੇ ਹਰਦੀਪ ਸਿੰਘ ਬੱਲੋਬਾਲ, ਕੁਲਦੀਪ ਸਿੰਘ ਮੋਹੀ ਵਲੋਂ ਪੰਜਾਬ ਦੀ ਅਰਥ ਵਿਵਸਥਾ ਅਤੇ ਨੌਜਵਾਨਾਂ ਦੀ ਸਥਿਤੀ ਬਾਰੇ ਅਜੇ ਬੰਗਾ (ਪ੍ਰਧਾਨ ਵਿਸ਼ਵ ਬੈਂਕ ਸਮੂਹ) ਦੁਆਰਾ ਟਿੱਪਣੀਆਂ ਦਾ ਸਖਤ ਵਿਰੋਧ ਕਰਦਿਆਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ’ਚ ਵੱਡਾ ਯੋਗਦਾਨ ਪਾਉਣ ਅਤੇ ਭਾਰਤ ਨੂੰ ਆਜ਼ਾਦ ਕਰਵਾਉਣ ’ਚ ਵੱਧ ਸ਼ਹਾਦਤਾਂ ਦੇਣ ਵਾਲੇ ਪੰਜਾਬੀਆਂ ਪ੍ਰਤੀ ਵਿਅਕਤੀ ਵਿਸ਼ੇਸ਼ ਬੰਗਾ ਦੀ ਟਿੱਪਣੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅਜੇ ਬੰਗਾ ਵਰਗੇ ਲੋਕਾਂ ਨੂੰ ਪੰਜਾਬ ਦੀ ਜ਼ਮੀਨੀ ਹਕੀਕਤ ਜਾਨਣ ਲਈ ਖੇਤੀ ਸੈਕਟਰ, ਡੇਅਰੀ ਸੈਕਟਰ ਨੂੰ ਨੇੜਿਓ ਵੇਖਣਾ ਚਾਹੀਦਾ। ਇਸ ਮੌਕੇ ਰਣਜੀਤ ਸਿੰਘ ਮੋਹੀ, ਅਰਜਨ ਸਿੰਘ ਮੋਹੀ, ਏਕਮ ਸਿੰਘ, ਅਰਮਾਨਦੀਪ ਸਿੰਘ, ਰਛਪਾਲ ਸਿੰਘ, ਮਹਿੰਦਰ ਸਿੰਘ, ਬਾਵਾ ਸਿੰਘ, ਹਰਜਿੰਦਰ ਸਿੰਘ ਮੁੱਲਾਂਪੁਰ, ਗਗਨਦੀਪ ਸਿੰਘ ਮੁੱਲਾਂਪੁਰ, ਹਰਦੀਪ ਸਿੰਘ ਮੋਹੀ, ਰਾਜਾ ਸਿੰਘ, ਰਾਮ ਰਤਨ ਸਿੰਘ, ਕੁਲਦੀਪ ਸਿੰਘ ਕਾਕਾ, ਸੋਨੀ ਜਗਰਾਉਂ, ਹੋਰ ਮੌਜੂਦ ਰਹੇ।

Ad Position 22
No active advertisement
ਪਿਛਲੀ ਖ਼ਬਰ ਕਿਸ ਦੇ ਸਿਰ ਸਜੇਗਾ ਰਾਏਕੋਟ ਨਗਰ ਕੌਂਸਲ ਦੀ ਪ੍ਰਧਾਨਗੀ ਦਾ ਤਾਜ…? ਅਗਲੀ ਖ਼ਬਰ ਗਿੱਦੜਬਾਹਾ ’ਚ ਪੈ ਰਹੇ ਸੀਵਰੇਜ ਦੀ ਰਫ਼ਤਾਰ ਧੀਮੀ
Ad Position 24