14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਪਿੰਡ ਪੋਨਾ ਵਿਖੇ ‘ਪੰਜਾਬ ਦਾ ਇਕੋ ਨਾਅਰਾ, ਭਗਵੰਤ ਮਾਨ ਦੁਬਾਰਾ’ ਤਹਿਤ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 26-06-2026
ਚੌਂਕੀਮਾਨ, 25 ਜੂਨ (ਤੇਜਿੰਦਰ ਸਿੰਘ ਚੱਢਾ)-ਪਿੰਡ ਪੋਨਾ ਵਿਖੇ ਆਮ ਆਦਮੀ ਪਾਰਟੀ ਵਲੋਂ ‘ਪੰਜਾਬ ਦਾ ਇਕੋ ਨਾਅਰਾ, ਭਗਵੰਤ ਮਾਨ ਦੁਬਾਰਾ’ ਤਹਿਤ ਲੋਕ ਮਿਲਣੀ ਪ੍ਰੋਗਰਾਮ ਗ੍ਰਾਮ ਪੰਚਾਇਤ ਵੱਲੋਂ ਕਰਵਾਇਆ ਗਿਆ ਜਿਸ ਵਿਚ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਤੇ ‘ਆਪ’ ਆਗੂ ਤੇਜਿੰਦਰ ਸਿੰਘ ਪੋਨਾ ਦੀ ਅਗਵਾਈ ਵਿਚ ਪਤਵੰਤੇ ਸੱਜਣਾਂ ਨੇ ਬੀਬੀ ਸਰਵਜੀਤ ਕੌਰ ਮਾਣੂੰਕੇ ਨੂੰ ਪਿੰਡ ਪੁੱਜਣ ’ਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਜੀ ਆਇਆਂ ਕਿਹਾ। ਇਸ ਮੌਕੇ ਬੀਬੀ ਮਾਣੂੰਕੇ ਨੇ ਲੋਕਾਂ ਨੂੰ ਕਈ ਸਹੂਲਤਾਂ ਦੇਣ ਦੇ ਨਾਲ-ਨਾਲ ਸਰਕਾਰ ਵਲੋਂ ਇਕ ਹੋਰ ਇਤਿਹਾਸਿਕ ਫ਼ੈਸਲਾ ਲੈਂਦੇ ਹੋਏ ਪਿੰਡਾਂ ਦੇ ਸਰਪੰਚਾਂ ਨੂੰ ਪ੍ਰਤੀ ਮਹੀਨਾ 10 ਹਜ਼ਾਰ ਰੁਪਏ ਮਾਣਭੱਤਾ ਦੇਣ ਦਾ ਐਲਾਨ ਕੀਤਾ ਹੈ ਜੋ ਕਿ ਪਹਿਲਾਂ 2000 ਰੁਪਏ ਸੀ। ਬੀਬੀ ਮਾਣੂੰਕੇ ਨੇ ਕਿਹਾ ਕਿ ਸਰਕਾਰ ਨੂੰ ਬਦਨਾਮ ਕਰਨ ਲਈ ਵਿਰੋਧੀ ਪਾਰਟੀਆਂ ਇੱਕਜੁੱਟ ਹੋ ਕੇ ਝੂਠੇ ਤੇ ਬੇਬੁਨਿਆਦ ਦੋਸ਼ ਲਗਾ ਰਹੀਆਂ ਹਨ ਪਰ ਸੂਬੇ ਦੇ ਲੋਕ ਸਭ ਜਾਣਦੇ ਹਨ ਤੇ 2027 ਵਿਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁੜ ਤੋਂ ਸੂਬੇ ਦੀ ਵਾਗਡੋਰ ਸੌਂਪ ਕੇ ਸੂਬੇ ਦੇ ਲੋਕ ਵਿਰੋਧੀਆਂ ਦੇ ਆਗੂਆਂ ਦੇ ਮੂੰਹ ਬੰਦ ਕਰ ਦੇਣਗੇ। ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ, ਸਾਬਕਾ ਸਰਪੰਚ ਗੁਰਬਿੰਦਰ ਸਿੰਘ ਪੋਨਾ, ‘ਆਪ’ ਆਗੂ ਤੇਜਿੰਦਰ ਸਿੰਘ ਪੋਨਾ, ਪੰਚ ਲੱਕੀ ਪੰਡਿਤ, ਪੰਚ ਗਗਨ ਪੋਨਾ, ਪੰਚ ਬਹਾਦਰਵੀਰ ਸਿੰਘ, ਪੰਚ ਜਗਮੇਲ ਸਿੰਘ, ਜਸਵੀਰ ਸਿੰਘ, ਨੰਬਰਦਾਰ ਕੁਲਦੀਪ ਸਿੰਘ, ਸਿਵ ਕੁਮਾਰ ਪੋਨਾ ਆਦਿ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਭਰਾ ਮੱਕੀ ਦੀ ਫ਼ਸਲ ਦਾ ਲਾਹੇਵੰਦ ਭਾਅ ਲੈਣ ਲਈ ਸੁੱਕੀ ਫ਼ਸਲ ਵੇਚਣ ਨੂੰ ਪਹਿਲਕਦਮੀ ਕਰਨੀ-ਬਰ੍ਹਮੀ ਅਗਲੀ ਖ਼ਬਰ ਗੁਰਬਖ਼ਸ਼ ਸਿੰਘ ਬਿੱਲੂ (ਬਿਲਾਸਪੁਰ) ਬੀ. ਸੀ. ਵਿੰਗ ‘ਆਪ’ ਦੇ ਬਲਾਕ ਪ੍ਰਧਾਨ ਨਿਯੁਕਤ
Ad Position 24