07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਅੱਜ ਤੋਂ

Ad Position 21
No active advertisement
ਅਜੀਤ ਡੈਸਕ 28-06-2026
ਗੁਰੂਸਰ ਸੁਧਾਰ , 27 ਜੂਨ (ਬਲਵਿੰਦਰ ਸਿੰਘ ਧਾਲੀਵਾਲ) ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਸਰ ਸੁਧਾਰ ਵਿਖੇ ਛੇਵੇਂ ਪਾਤਿਸ਼ਾਹ ਮੀਰੀ-ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ ਅੱਜ 28 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਕਰਵਾਏ ਜਾਣ ਵਾਲੇ ਇਨ੍ਹਾਂ ਸਮਾਗਮਾਂ ਦੀ ਜਾਣਕਾਰੀ ਦਿੰਦਿਆਂ ਮੈਨੇਜਰ ਅਮਰੀਕ ਸਿੰਘ ਦਿਓਲ ਨੇ ਦੱਸਿਆ ਕਿ ਕੱਲ੍ਹ 29 ਜੂਨ ਨੂੰ ਹਾੜ ਮਹੀਨੇ ਦੀ ਪੂਰਨਮਾਸੀ ਮੌਕੇ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਧਾਰਮਿਕ ਸਮਾਗਮ ਹੋਣਗੇ। ਆਖ਼ਰੀ ਦਿਨ 30 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਤੋਂ ਇਲਾਵਾ ਇਨ੍ਹਾਂ ਸਮਾਗਮਾਂ ਦੌਰਾਨ ਭਾਈ ਨਿਰਭੈ ਸਿੰਘ ਹਜ਼ੂਰੀ ਰਾਗੀ ਜਥਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗਿਆਨੀ ਜਗਦੇਵ ਸਿੰਘ ਮੁੱਖ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ, ਗਿਆਨੀ ਜਸਵਿੰਦਰ ਸਿੰਘ ਬਾਗੀ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਜੱਥਾ ਸੰਗਤਾਂ ਨੂੰ ਸ਼ਬਦ ਗੁਰਬਾਣੀ, ਕਥਾ ਵਿਚਾਰਾਂ ਤੇ ਪ੍ਰਸੰਗ ਵਾਰਾਂ ਰਾਹੀਂ ਨਿਹਾਲ ਕਰਨਗੇ। ਮੈਨੇਜਰ ਅਮਰੀਕ ਸਿੰਘ ਦਿਓਲ ਅਨੁਸਾਰ ਹਰ ਮਹੀਨੇ ਪੁੰਨਿਆ ਦਾ ਦਿਹਾੜਾ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਤੇ ਸੰਗਤਾਂ ਵਲੋਂ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਗਜੀਤ ਸਿੰਘ ਤਲਵੰਡੀ, ਮੈਨੇਜਰ ਅਮਰੀਕ ਸਿੰਘ ਦਿਓਲ, ਪ੍ਰਬੰਧਕੀ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਸੁਧਾਰ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਸਬੰਧੀ ਤਿੰਨ ਰੋਜ਼ਾ ਸਮਾਗਮਾਂ ਵਿਚ ਹੁੰਮ-ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਨੂਰਪੁਰਾ-ਬਰ੍ਹਮੀ ਲਿੰਕ ਰੋਡ ’ਤੇ ਪੈਂਦੇ ਰਜਵਾਹੇ ’ਚੋਂ ਲਾਵਾਰਿਸ ਮੋਟਰਸਾਈਕਲ ਬਰਾਮਦ, ਪੁਲਿਸ ਵੱਲੋਂ ਜਾਂਚ ਸ਼ੁਰੂ ਅਗਲੀ ਖ਼ਬਰ ਅਣਐਲਾਨੇ ਪਾਵਰ ਕੱਟ ਤੁਰੰਤ ਬੰਦ ਕੀਤੇ ਜਾਣ- ਕਮਾਲਪੁਰਾ/ਚੱਕ ਭਾਈਕਾ
Ad Position 24