ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਜ਼ਿਲ੍ਹੇ ’ਚ 5 ਸਾਲ ਤੱਕ ਉਮਰ ਦੇ 1.01 ਲੱਖ ਤੋਂ ਵੱਧ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ 100 ਫ਼ੀਸਦੀ ਕੰਮ ਲਈ ਘਰ-ਘਰ ਪਿਲਾਈਆਂ ਜਾਣਗੀਆਂ ਬੂੰਦਾਂ-ਜ਼ਿਲ੍ਹਾ ਟੀਕਾਕਰਨ ਅਫ਼ਸਰ

Ad Position 21
No active advertisement
ਅਜੀਤ ਡੈਸਕ 29-06-2026
ਲੋਹਟਬੱਦੀ, 28 ਜੂਨ (ਕੁਲਵਿੰਦਰ ਸਿੰਘ ਡਾਂਗੋਂ)- ਅੱਜ ਸਿਹਤ ਵਿਭਾਗ ਵਲੋਂ 2026-ਰਾਸ਼ਟਰੀ ਪਲਸ ਪੋਲਿਓ ਮੁਹਿੰਮ ਦਾ ਆਗਾਜ਼ ਅੱਜ ਲੁਧਿਆਣਾ ਜ਼ਿਲ੍ਹੇ ਵਿੱਚ ਉਤਸ਼ਾਹ ਨਾਲ ਕੀਤਾ ਗਿਆ। ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪ੍ਰੀਤ ਸਿੰਘ ਨੇ ਸਿਵਲ ਹਸਪਤਾਲ ਲੁਧਿਆਣਾ ਵਿਖੇ ਬੱਚਿਆਂ ਨੂੰ ਪੋਲਿਓ ਦੀਆਂ ਬੂੰਦਾਂ ਪਿਲਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ। ਮੁਹਿੰਮ ਦੇ ਪਹਿਲੇ ਦਿਨ ਜ਼ਿਲ੍ਹੇ ਭਰ ਵਿੱਚ 5 ਸਾਲ ਤੱਕ ਦੀ ਉਮਰ ਦੇ ਲਗਭਗ 1,01,571 ਬੱਚਿਆਂ ਨੂੰ ਪੋਲਿਓ ਦੀਆਂ ਬੂੰਦਾਂ ਪਿਲਾਈਆਂ ਗਈਆਂ।ਇਸ ਮੁਹਿੰਮ ਸਬੰਧੀ ਗੱਲ ਕਰਦਿਆਂ ਸਿਵਲ ਸਰਜਨ ਡਾ. ਰਮਨਦੀਪ ਕੌਰ ਨੇ ਕਿਹਾ ਕਿ ਹਰ ਬੱਚੇ ਤੱਕ ਪੋਲਿਓ ਦੀਆਂ ਦੋ ਬੂੰਦਾਂ ਪਹੁੰਚਾਉਣਾ ਸਿਹਤ ਵਿਭਾਗ ਦੀ ਸਭ ਤੋਂ ਵੱਡੀ ਤਰਜੀਹ ਹੈ।ਪੋਲੀਓ ਤੋਂ ਬਚਾਅ ਅਤੇ ਬੱਚੇ ਦੀ ਸੁਰੱਖਿਆ ਲਈ ਹਰ 0 ਤੋਂ 5 ਸਾਲ ਤੱਕ ਦੇ ਬੱਚੇ ਨੂੰ ਪੋਲੀਓ ਦੀ ਖੁਰਾਕ ਪਿਲਾਉਣਾ ਬਹੁਤ ਜ਼ਰੂਰੀ ਹੈ, ਭਾਵੇਂ ਉਹ ਪਹਿਲਾਂ ਵੀ ਰੁਟੀਨ ਟੀਕਾਕਰਨ ਤਹਿਤ ਪੋਲਿਓ ਦੀਆਂ ਖੁਰਾਕਾਂ ਲੈ ਚੁੱਕਾ ਹੋਵੇ। ਉਨ੍ਹਾਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾਣ ਵਾਲੀਆਂ ਸਿਹਤ ਟੀਮਾਂ ਦਾ ਪੂਰਾ ਸਹਿਯੋਗ ਕਰਨ ਤਾਂ ਜੋ ਕੋਈ ਵੀ ਬੱਚਾ ਇਸ ਮੁਹਿੰਮ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬੂਥ ਗਤੀਵਿਧੀ ਤੋਂ ਬਾਅਦ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਉਨ੍ਹਾਂ ਬੱਚਿਆਂ ਨੂੰ ਪੋਲਿਓ ਦੀਆਂ ਬੂੰਦਾਂ ਪਿਲਾਉਣਗੀਆਂ, ਜੋ ਕਿਸੇ ਕਾਰਨ ਬੂਥਾਂ ਤੱਕ ਨਹੀਂ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਟੀਚਾ ਜ਼ਿਲ੍ਹੇ ਦੇ ਹਰ ਯੋਗ ਬੱਚੇ ਤੱਕ ਪਹੁੰਚਣਾ ਅਤੇ 100 ਫ਼ੀਸਦੀ ਕਵਰੇਜ਼ ਯਕੀਨੀ ਬਣਾਉਣਾ ਹੈ।ਪੋਲਿਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ, ਸੁਪਰਵਾਈਜ਼ਰ, ਆਸ਼ਾ ਵਰਕਰ, ਆਂਗਣਵਾੜੀ ਵਰਕਰ, ਵਲੰਟੀਅਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਨੇ ਪ੍ਰਭੂ ਪ੍ਰਾਪਤੀ ਲਈ ਮਨ ਨੂੰ ਖੋਜਣ ਦਾ ਸਿਧਾਂਤ ਸਿਖਾਇਆ- ਸੰਤ ਬਲਰਾਮ ਸਿੰਘ ਡਾਂਗੋਂ ’ਚ ਗ... ਅਗਲੀ ਖ਼ਬਰ ਰੇਲਵੇ ਫਾਟਕਾਂ ਨੇੜੇ ਅਧੂਰੀ ਪਈ ਸੜਕ ਨੂੰ ਨਗਰ ਕੌਂਸਲ ਜਗਰਾਉਂ ਭੁੱਲੀ ਬੈਠੀ
Ad Position 24
No active advertisement