10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਤੋਂ ਪ੍ਰਕਾਸ਼ ਪੁਰਬ ਦੀ ਖੁਸ਼ੀ ’ਚ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 30-06-2026
ਜਗਰਾਉਂ, 29 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ- ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਕੱਢਿਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਫੁੱਲਾਂ ਨਾਲ ਸਜੀ ਬੱਸਨੁਮਾ ਪਾਲਕੀ ਸਾਹਿਬ ’ਚ ਸੁਸ਼ੋਭਿਤ ਕੀਤੇ ਗਏ ਸਨ। ਨਗਰ ਕੀਰਤਨ ’ਚ ਬੈਂਡ ਬਾਜਿਆਂ ਦੀਆਂ ਧਾਰਮਿਕ ਧੁੰਨਾਂ ਫ਼ਿਜ਼ਾ ਅੰਦਰ ਰੂਹਾਨੀਅਤ ਭਰ ਰਹੀਆਂ ਸਨ। ਨੌਜਵਾਨ ਬੱਚੇ ਪਾਲਕੀ ਸਾਹਿਬ ਦੇ ਅੱਗੇ ਸੜਕ ’ਤੇ ਝਾੜੂ ਲਾ ਕੇ ਪਾਣੀ ਦਾ ਛਿੜਕਾ ਕਰ ਰਹੇ ਸਨ। ਬੀਬੀਆਂ ਪਾਲਕੀ ਸਾਹਿਬ ਜੀ ਦੇ ਪਿੱਛੇ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀਆਂ ਸਨ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸਾਬਕਾ ਵਿਧਾਇਕ ਐਸ.ਆਰ. ਕਲੇਰ ਨੇ ਰਾਵਾਨਾ ਕੀਤਾ। ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਕਾਉਂਕੇ ਕਲਾਂ, ਗੁਰੂਸਰ ਕਾਉਂਕੇ ਅਤੇ ਨਾਨਕਸਰ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਹੀ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਲਾਏ ਪੜਾਵਾਂ ਵਿਚ ਗਿਆਨੀ ਲਖਵੀਰ ਸਿੰਘ ਤਖ਼ਤੂਪੁਰਾ ਦੇ ਕਵੀਸ਼ਰੀ ਜਥੇ ਨੇ ਵਾਰਾਂ ਦਾ ਗਾਇਨ ਕਰਕੇ ਸੰਗਤਾਂ ਨੂੰ ਗੁਰੂ ਇਤਿਹਾਸ ਪ੍ਰਤੀ ਜਾਣੂ ਕਰਵਾਇਆ। ਨਾਨਕਸਰ ਪੁੱਜਣ ’ਤੇ ਨਾਨਕਸਰ ਦੇ ਸਾਰੇ ਮਹਾਂਪੁਰਖਾਂ ਨੇ ਨਗਰ ਕੀਰਤਨ ’ਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ। ਮੈਨੇਜਰ ਗੁਰਪ੍ਰੀਤ ਸਿੰਘ ਕਾਉਂਕੇ ਨੇ ਦੱਸਿਆ ਕਿ 30 ਜੂਨ ਨੂੰ ਸਵੇਰੇ 9 ਵਜੇ ਪ੍ਰਕਾਸ਼ ਕਰਵਾਏ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਜਾਣਗੇ। ਇਸ ਮੌਕੇ ਚਰਨਜੀਤ ਕੌਰ, ਜਗਜੀਤ ਸਿੰਘ ਕਾਉਂਕੇ, ਬਲਜਿੰਦਰ ਸਿੰਘ, ਮਨਜਿੰਦਰ ਸਿੰਘ, ਸਰਪ੍ਰੀਤ ਸਿੰਘ, ਜਗਦੀਸ਼ ਸਿੰਘ, ਪ੍ਰਧਾਨ ਕਰਮ ਸਿੰਘ, ਕੁਲਦੀਪ ਸਿੰਘ ਰਾਜੂ, ਸੁਖਦੀਪ ਸਿੰਘ ਸਿੱਧਵਾਂ, ਜੋਗਾ ਸਿੰਘ, ਵਰਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਈਕਲ ਵੇਚਣ ਦੇ ਵਿਵਾਦ ਨੇ ਲਿਆ ਖ਼ੂਨੀ ਰੂਪ ਪ੍ਰਵਾਸੀ ਨੇ ਕੀਤਾ ਪ੍ਰਵਾਸੀ ਮਜ਼ਦੂਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਅਗਲੀ ਖ਼ਬਰ ਪੁਣੇ ਜਬਰ ਜਨਾਹ ਤੇ ਹੱਤਿਆ ਮਾਮਲੇ ’ਚ 65 ਸਾਲਾ ਵਿਅਕਤੀ ਨੂੰ ਫਾਂਸੀ ਦੀ ਸਜ਼ਾ
Ad Position 24