10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਐੱਸ.ਆਰ. ਕਲੇਰ ਦੀ ਅਗਵਾਈ ਹੇਠ ਜਗਰਾਉਂ ਹਲਕੇ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 30-06-2026
ਜਗਰਾਉਂ, 29 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਜਗਰਾਉਂ ਦੇ ਇੰਚਾਰਜ ਐੱਸ.ਆਰ. ਕਲੇਰ (ਸਾਬਕਾ ਵਿਧਾਇਕ) ਦੀ ਅਗਵਾਈ ਹੇਠ ਹਲਕਾ ਜਗਰਾਉਂ ਦੇ ਸਮੂਹ ਸਰਕਲ ਪ੍ਰਧਾਨਾਂ, ਵੱਖ-ਵੱਖ ਵਿੰਗਾਂ ਦੇ ਹਲਕਾ ਪ੍ਰਧਾਨਾਂ, ਅਹੁਦੇਦਾਰਾਂ ਅਤੇ ਸੀਨੀਅਰ ਲੀਡਰਸ਼ਿਪ ਨਾਲ ਇੱਕ ਅਹਿਮ ਸੰਗਠਨਾਤਮਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹਲਕੇ ਦੇ ਹਰ ਪਿੰਡ ਅਤੇ ਸ਼ਹਿਰੀ ਵਾਰਡ ਵਿੱਚ ਬੂਥ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਬੂਥ ਪੱਧਰ ’ਤੇ ਪਾਰਟੀ ਦੇ ਢਾਂਚੇ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਨਵੇਂ ਵਰਕਰਾਂ ਨੂੰ ਪਾਰਟੀ ਨਾਲ ਜੋੜਨ, ਘਰ-ਘਰ ਸੰਪਰਕ ਮੁਹਿੰਮ ਨੂੰ ਤੇਜ਼ ਕਰਨ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਗਈ। ਇਸ ਮੌਕੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ ਅਤੇ ਉਨ੍ਹਾਂ ਨੂੰ ਨਿਰਧਾਰਤ ਸਮੇਂ ਅੰਦਰ ਆਪਣਾ ਕੰਮ ਪੂਰਾ ਕਰਨ ਲਈ ਕਿਹਾ ਗਿਆ। ਐੱਸ.ਆਰ. ਕਲੇਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਕੇਡਰ ਆਧਾਰਿਤ ਪਾਰਟੀ ਹੈ, ਜਿਸ ਦੀ ਅਸਲ ਤਾਕਤ ਉਸਦੇ ਮਿਹਨਤੀ ਅਤੇ ਸਮਰਪਿਤ ਵਰਕਰ ਹਨ। ਉਨ੍ਹਾਂ ਕਿਹਾ ਕਿ ਜੇਕਰ ਹਰ ਵਰਕਰ ਆਪਣੇ ਬੂਥ ’ਤੇ ਪੂਰੀ ਸਰਗਰਮੀ ਨਾਲ ਕੰਮ ਕਰੇ ਤਾਂ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਦਾ ਭਰੋਸਾ ਹੋਰ ਵਧੇਗਾ। ਉਨ੍ਹਾਂ ਨੇ ਸਾਰੇ ਸਰਕਲ ਪ੍ਰਧਾਨਾਂ ਅਤੇ ਵਿੰਗਾਂ ਦੇ ਅਹੁਦੇਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਨਿਯਮਿਤ ਮੀਟਿੰਗਾਂ ਕਰਨ, ਨੌਜਵਾਨਾਂ, ਮਹਿਲਾਵਾਂ ਅਤੇ ਹਰ ਵਰਗ ਦੇ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਹਰ ਬੂਥ ਨੂੰ ਮਜ਼ਬੂਤ ਕਰਨਾ ਹੀ 2027 ਦੀਆ ਆਉਣ ਵਾਲੀਆਂ ਚੋਣਾਂ ਲਈ ਸਭ ਤੋਂ ਵੱਡੀ ਤਿਆਰੀ ਹੈ। ਮੀਟਿੰਗ ਦੌਰਾਨ ਹਲਕੇ ਦੀ ਮੌਜੂਦਾ ਸਿਆਸੀ ਸਥਿਤੀ, ਸੰਗਠਨ ਨੂੰ ਹੋਰ ਸਰਗਰਮ ਬਣਾਉਣ ਅਤੇ ਲੋਕਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਮੂਹ ਲੀਡਰਸ਼ਿਪ ਨੇ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਅੰਤ ਵਿੱਚ ਐੱਸ.ਆਰ. ਕਲੇਰ ਨੇ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਹੀ ਪੰਜਾਬ ਅਤੇ ਪੰਜਾਬੀਅਤ ਦੀ ਮਜ਼ਬੂਤੀ ਹੈ। ਇਸ ਮੌਕੇ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ, ਸਰਕਲ ਪ੍ਰਧਾਨ ਪਰਮਿੰਦਰ ਸਿੰਘ ਚੀਮਾ, ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਸਰਪੰਚ, ਸਰਕਲ ਪ੍ਰਧਾਨ ਸਰਪ੍ਰੀਤ ਸਿੰਘ ਕਾਉਂਕੇ, ਸਰਕਲ ਪ੍ਰਧਾਨ ਕੁਲਦੀਪ ਸਿੰਘ ਗਿੱਦੜਵਿੰਡੀ, ਸਰਕਲ ਪ੍ਰਧਾਨ ਰਣਧੀਰ ਸਿੰਘ ਚਕਰ, ਸਰਕਲ ਪ੍ਰਧਾਨ ਮਨਦੀਪ ਸਿੰਘ ਗਾਲਿਬ, ਸਰਕਲ ਪ੍ਰਧਾਨ ਚਰਨਜੀਤ ਸਿੰਘ ਚੀਨੂ ਜਗਰਾਉਂ, ਇਸਤਰੀ ਵਿੰਗ ਹਲਕਾ ਪ੍ਰਧਾਨ ਬੀਬੀ ਸਤਪਾਲ ਕੌਰ ਗਰੇਵਾਲ ਲੀਲਾਂ, ਐਸ.ਸੀ ਵਿੰਗ ਹਲਕਾ ਪ੍ਰਧਾਨ ਰੇਸ਼ਮ ਸਿੰਘ ਮਾਣੂੰਕੇ, ਬੀ.ਸੀ. ਵਿੰਗ ਹਲਕਾ ਪ੍ਰਧਾਨ ਪਰਮਿੰਦਰ ਸਿੰਘ ਕੰਬੋ ਹਠੂਰ, ਆਈ.ਟੀ ਵਿੰਗ ਹਲਕਾ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਬੱਸੂਵਾਲ, ਆਈ.ਟੀ. ਵਿੰਗ ਹਲਕਾ ਪ੍ਰਧਾਨ ਸੁਖਦੇਵ ਸਿੰਘ ਜੱਗਾ ਸੇਖੋਂ, ਟਰਾਂਸਪੋਰਟ ਵਿੰਗ ਪ੍ਰਧਾਨ ਗੁਰਤੇਜ ਸਿੰਘ ਚੀਮਾ, ਸਰਕਲ ਯੂਥ ਪ੍ਰਧਾਨ ਗੁਰਕੀਰਤ ਸਿੰਘ ਚੀਮਾ, ਸਰਕਲ ਯੂਥ ਪ੍ਰਧਾਨ ਚੇਤਨਜੀਤ ਸਿੰਘ ਚਕਰ, ਇਸਤਰੀ ਵਿੰਗ ਪ੍ਰਧਾਨ ਚਰਨਜੀਤ ਕੌਰ ਕਾਉਂਕੇ ਕਲਾਂ, ਪਰਮਜੀਤ ਕੌਰ ਚਕਰ, ਪਰਮਜੀਤ ਕੌਰ ਕੰਨੀਆ ਹੁਸੈਨੀ, ਪ੍ਰਧਾਨ ਬੈਨਜੀਰ ਬੀਨਾ ਗਾਲਿਬ ਕਲਾਂ, ਪ੍ਰਧਾਨ ਪਰਮਿੰਦਰ ਕੌਰ ਕੋਠੇ ਜੀਵੇ, ਪ੍ਰਧਾਨ ਪਰਮਿੰਦਰ ਕੌਰ ਅਗਵਾੜ ਖਵਾਜਾ ਬਾਜੂ, ਐੱਸ.ਸੀ. ਵਿੰਗ ਸਰਕਲ ਪ੍ਰਧਾਨ ਚਮਕੌਰ ਸਿੰਘ ਬੁਜਗਰ, ਪ੍ਰਧਾਨ ਮਨਜੀਤ ਸਿੰਘ ਬਿੱਟੂ ਅਗਵਾੜ ਖਵਾਜਾ ਵਾਜੂ, ਪ੍ਰਧਾਨ ਹਰਪਾਲ ਸਿੰਘ ਹਠੂਰ , ਪ੍ਰਧਾਨ ਸੁਰਿੰਦਰ ਸਿੰਘ ਪਰਜੀਆਂ ਬਿਹਾਰੀਪੁਰ, ਪ੍ਰਧਾਨ ਰੇਸ਼ਮ ਸਿੰਘ ਗਾਲਿਬ ਖੁਰਦ, ਪ੍ਰਧਾਨ ਸਤਨਾਮ ਸਿੰਘ ਜਗਰਾਉਂ, ਬੀ.ਸੀ ਵਿੰਗ ਸਰਕਲ ਪ੍ਰਧਾਨ ਬਲਜੀਤ ਸਿੰਘ ਸਿੱਧਵਾਂ, ਪ੍ਰਧਾਨ ਸ਼ੌਕਤ ਅਲੀ ਅਗਵਾੜ ਲੋਪੋ ਖੁਰਦ, ਪ੍ਰਧਾਨ ਗੁਰਮੀਤ ਸਿੰਘ ਚਕਰ, ਪ੍ਰਧਾਨ ਅਮਰਜੀਤ ਸਿੰਘ ਪਰਜੀਆਂ ਬਿਹਾਰੀਪੁਰ, ਪ੍ਰਧਾਨ ਤਜਿੰਦਰ ਸਿੰਘ ਜੱਸਲ ਜਗਰਾਉਂ, ਸਤਨਾਮ ਸਿੰਘ ਬੱਸੂਵਾਲ, ਬਲਰਾਜ ਸਿੰਘ ਗਰੇਵਾਲ, ਜੋਗਿੰਦਰ ਸਿੰਘ ਮਾਣੂੰਕੇ, ਪ੍ਰਧਾਨ ਜਸਪ੍ਰੀਤ ਸਿੰਘ ਚੀਮਾ, ਜਗਤਾਰ ਸਿੰਘ ਕੋਠੇ ਚੱਕ ਤੋਂ ਇਲਾਵਾ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਸਰਪਲੱਸ ਬਿਜਲੀ ਦੇਣ ਵਾਲਾ ‘ਆਪ’ ਦਾ ਵਾਅਦਾ ਖੋਖਲਾ- ਸੰਦੀਪ ਸੰਧੂ ਅਗਲੀ ਖ਼ਬਰ ਸਾਈਕਲ ਵੇਚਣ ਦੇ ਵਿਵਾਦ ਨੇ ਲਿਆ ਖ਼ੂਨੀ ਰੂਪ ਪ੍ਰਵਾਸੀ ਨੇ ਕੀਤਾ ਪ੍ਰਵਾਸੀ ਮਜ਼ਦੂਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
Ad Position 24