10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਨੂਰਪੁਰਾ ਰਜਵਾਹੇ ’ਚੋਂ ਲਤਾਲਾ ਦੇ ਨੌਜਵਾਨ ਦੀ ਲਾਸ਼ ਬਰਾਮਦ

Ad Position 21
No active advertisement
ਅਜੀਤ ਡੈਸਕ 30-06-2026
ਰਾਏਕੋਟ, 29 ਜੂਨ (ਬਲਵਿੰਦਰ ਸਿੰਘ ਲਿੱਤਰ)-ਲੁਧਿਆਣਾ-ਬਠਿੰਡਾ ਰਾਜਮਾਰਗ ’ਤੇ ਪੈਂਦੇ ਪਿੰਡ ਨੂਰਪੁਰਾ ਦੇ ਰਜਵਾਹੇ ’ਚੋਂ ਇੱਕ 25 ਸਾਲਾਂ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ ਹੈ। ਦੱਸਣਯੋਗ ਹੈ ਕਿ ਬੀਤੇ ਇੱਕ ਦਿਨ ਪਹਿਲਾਂ ਇਸੇ ਨੂਰਪੁਰਾ ਰਜਵਾਹੇ ’ਚੋਂ ਇੱਕ ਸ਼ੱਕੀ ਹਾਲਾਤਾਂ ’ਚ ਮੋਟਰਸਾਈਕਲ ਬਰਾਮਦ ਹੋਇਆ ਸੀ, ਜਿਸ ਤੋਂ ਬਾਅਦ ਉਕਤ ਮੋਟਰਸਾਈਕਲ ਚਾਲਕ ਦੀ ਪੁਲਿਸ ਤੇ ਪਰਿਵਾਰ ਵੱਲੋਂ ਭਾਲ ਕੀਤੀ ਜਾ ਰਹੀ ਸੀ। ਅੱਜ ਨੂਰਪੁਰਾ ਰਜਵਾਹੇ ’ਚੋਂ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਲੋਕਾਂ ਵਲੋਂ ਪੁਲਿਸ ਥਾਣਾ ਸਦਰ ਰਾਏਕੋਟ ਨੂੰ ਸੂਚਨਾ ਦਿੱਤੀ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਜਸਮੇਲ ਸਿੰਘ ਵਾਸੀ ਲਤਾਲਾ ਵਜੋਂ ਹੋਈ । ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਰਾਏਕੋਟ ਦੀ ਪੁਲਿਸ ਮੌਕੇ ’ਤੇ ਪੁੱਜੀ, ਜਿੰਨ੍ਹਾਂ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਉਣ ਉਪਰੰਤ ਮ੍ਰਿਤਕ ਦੇਹ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ। ਇਸ ਮੌਕੇ ਹੈੱਡ ਕਾਂਸਟੇਬਲ ਜਸਪਾਲ ਕੌਰ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਿਤਾ ਜਸਮੇਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਦੀ ਕਾਰਵਾਈ ਕੀਤੀ ਗਈ ਅਤੇ ਉਸ ਦੀ ਮੌਤ ਦੇ ਅਸਲ ਕਾਰਨਾਂ ਬਾਰੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਪ੍ਰੀਤ ਸਿੰਘ ਵਾਸੀ-ਲਤਾਲਾ ਮੁਸਕਾਨ ਕੈਟਲ ਫੀਡ ਇੰਡਸਟਰੀ ਵਿੱਚ ਨੌਕਰੀ ਕਰਦਾ ਸੀ, ਜਿਸ ਦੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਅਤੇ ਉਸਦੀ ਭੇਦਭਰੇ ਹਾਲਾਤਾਂ ਵਿੱਚ ਹੋਈ ਮੌਤ ਨਾਲ ਪਰਿਵਾਰ ਤੇ ਪਿੰਡ ਵਿੱਚ ਮਾਤਮ ਛਾ ਗਿਆ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਨੇ ਚੰਡੀਗੜ੍ਹ ਪ੍ਰਦਰਸ਼ਨ ਸੰਬੰਧੀ ਕਿਸਾਨਾਂ-ਮਜ਼ਦੂਰਾਂ ਨੂੰ ਕੀਤਾ ਲਾਮਬੰਦ ਅਗਲੀ ਖ਼ਬਰ ਜਰਮਨੀ ਦੀ ਪੰਜਾਬੀ ਧੀ ਤਰਨਵੀਰ ਕੌਰ (ਸਿੰਘ) ਨੌਜਵਾਨ ਪੀੜ੍ਹੀ ਲਈ ਬਣੀ ਪ੍ਰੇਰਣਾ ਸਰੋਤ
Ad Position 24