10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਝੋਨੇ ਦੇ ਸੀਜ਼ਨ ’ਚ ਟਿਊਬਵੈੱਲਾਂ ’ਤੇ 8 ਘੰਟੇ ਨਿਰਵਿਘਨ ਸਪਲਾਈ ਦੇਣ ਦੀ ਕੀਤੀ ਮੰਗ

Ad Position 21
No active advertisement
ਅਜੀਤ ਡੈਸਕ 30-06-2026
ਰਾੜਾ ਸਾਹਿਬ, 29 ਜੂਨ (ਸੁਖਵੀਰ ਸਿੰਘ ਚਣਕੋਈਆਂ)-ਟਿਊਬਵੈੱਲਾਂ ਤੇ ਬਿਜਲੀ ਸਪਲਾਈ ’ਚ ਲੱਗ ਰਹੇ ਲੰਮੇ ਲੰਮੇ ਕੱਟਾਂ ਦੇ ਖ਼ਿਲਾਫ਼ ਬਿਲਾਸਪੁਰ ਗਰਿੱਡ ’ਤੇ ਕਿਸਾਨਾਂ ਦੇ ਵਫ਼ਦ ਵਲੋਂ ਇਕੱਠੇ ਹੋ ਕੇ ਬਿਜਲੀ ਕੱਟ ਖ਼ਤਮ ਕਰਨ ਅਤੇ ਅੱਠ ਘੰਟੇ ਬਿਜਲੀ ਨਿਰਵਿਘਨ ਸਪਲਾਈ ਦੇਣ ਲਈ ਜੇ ਈ. ਬਲਕਾਰ ਸਿੰਘ ਨਾਲ ਮੁਲਾਕਾਤ ਕੀਤੀ। ਕਿਸਾਨ ਆਗੂ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਬਿਜਲੀ ਸਪਲਾਈ ਦਾ ਬਹੁਤ ਬੁਰਾ ਹਾਲ ਹੈ, ਵੱਡੇ ਵੱਡੇ ਬਿਜਲੀ ਕੱਟ ਲੱਗ ਰਹੇ ਹਨ ਹੁਣ ਸਰਕਾਰ ਵਲੋਂ ਇਹ ਕਿਹਾ ਗਿਆ ਕਿ ਤਿੰਨ ਥਰਮਲ ਪਲਾਂਟ ਬੰਦ ਹੋ ਗਏ ਹਨ ਜਦੋਂ ਕਿ ਬਿਜਲੀ ਬੋਰਡ ਤੇ ਸਰਕਾਰ ਨੂੰ ਇਹ ਪਤਾ ਹੈ ਕਿ ਝੋਨੇ ਦੇ ਸੀਜ਼ਨ ਵਿੱਚ ਬਿਜਲੀ ਦੀ ਲਾਗਤ ਵਧ ਜਾਂਦੀ ਹੈ ਪਰ ਉਸ ਦਾ ਕੋਈ ਅਗਾਊਂ ਪ੍ਰਬੰਧ ਨਹੀਂ ਕੀਤਾ ਜਾਂਦਾ ਕਿਉਂਕਿ ਬਿਜਲੀ ਹੁਣ ਪ੍ਰਾਈਵੇਟ ਕੰਪਨੀਆਂ ਨੂੰ ਸੌਂਪਣ ਜਾਣ ਦੀ ਤਿਆਰੀ ਹੈ । ਉਨ੍ਹਾਂ ਕਿਹਾ ਕਿ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜ ਰਹੀ ਹੈ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਕੰਟਰੋਲ ਵੀ ਕੇਂਦਰ ਸਰਕਾਰ ਵਲੋਂ ਸੰਭਾਲਿਆਂ ਗਿਆ ਹੈ ਤੇ ਪੰਜਾਬ ਦਾ ਹੱਕ ਹੀ ਖ਼ਤਮ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਗਰਿੱਡ ਅਧਿਕਾਰੀਆਂ ਵਲੋਂ ਮੌਕੇ ’ਤੇ ਐਕਸੀਅਨ ਦੋਰਾਹਾ ਨਾਲ ਗੱਲ ਕੀਤੀ ਤੇ ਕਿਸਾਨਾਂ ਦੀ ਮੁਸ਼ਕਿਲ ਦੱਸੀਆਂ ਅਤੇ ਐਕਸੀਅਨ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਉੱਚ ਅਧਿਕਾਰੀਆਂ ਤੱਕ ਪਹੁੰਚਦੀ ਕਰ ਦਿੱਤੀ ਗਈ ਹੈ ਤੇ ਆਪ ਵੀ ਕੋਸ਼ਿਸ਼ ਕਰ ਰਹੇ ਹਨ। ਸੁਦਾਗਰ ਸਿੰਘ ਘੁਡਾਣੀ ਨੇ ਮੰਗ ਕੀਤੀ ਕਿ ਟਿਊਬਵੈੱਲਾਂ ਲਈ ਪਾਵਰ ਕੱਟ ਖ਼ਤਮ ਕੀਤੇ ਜਾਣ ਤੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ । ਇਸ ਮੌਕੇ ਸਰਬਜੀਤ ਸਿੰਘ, ਜਗਮੋਹਨ ਸਿੰਘ, ਪਰਮਜੀਤ ਸਿੰਘ, ਸਿੰਦਰ ਸਿੰਘ, ਮੋਹਨ ਸਿੰਘ, ਕੁਲਵਿੰਦਰ ਸਿੰਘ, ਸੁਖਬੀਰ ਸਿੰਘ ਮਹਿਕ ਸਿੰਘ, ਸਪਿੰਦਰ ਸਿੰਘ, ਚਰਨ ਸਿੰਘ, ਸੋਨੀ, ਭਲਿੰਦਰ ਸਿੰਘ, ਛਜਵੀਰ ਸਿੰਘ, ਕਾਲਾ, ਜੀਤਾ, ਜੋਰਾ ਸਿੰਘ ਸਮੇਤ ਵੱਖ-ਵੱਖ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਕੰਦਪੁਰ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ ਨਿਵੇਸ਼ਕਾਂ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24