ਡੇਹਲੋਂ, 29 ਜੂਨ (ਅੰਮ੍ਰਿਤਪਾਲ ਸਿੰਘ ਕੈਲੇ)-ਗੁਰਦੁਆਰਾ ਗੁਰੂਸਰ ਸਾਹਿਬ ਪਾਤਿਸ਼ਾਹੀ ਛੇਵੀਂ ਮੁਕੰਦਪੁਰ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰਬਾਣੀ ਦਾ ਜਸ ਪ੍ਰਾਪਤ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਕਰਵਾਏ ਸਮਾਗਮਾਂ ਦੌਰਾਨ 26 ਜੂਨ ਨੂੰ ਅਖੰਡ ਪਾਠ ਆਰੰਭ ਹੋਏ। 26 ਅਤੇ 27 ਜੂਨ ਨੂੰ ਰਾਤ ਸਮੇਂ ਭਾਈ ਜਸਵਿੰਦਰ ਸਿੰਘ ਬਿਲਾਸਪੁਰ ਵਲੋਂ ਕਥਾ ਦੁਆਰਾ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। 28 ਜੂਨ ਨੂੰ ਭੋਗ ਸਮੇਂ ਸੰਤ ਅਮਰ ਸਿੰਘ ਰਾੜਾ ਸਾਹਿਬ ਅਤੇ ਬਾਬਾ ਬਲਦੇਵ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਰਾੜਾ ਸਾਹਿਬ ਵਲੋਂ ਸੰਗਤਾਂ ਨਾਲ ਵਿਚਾਰਾਂ ਕਰਦਿਆਂ ਗੁਰਬਾਣੀ ਨਾਲ ਜੋੜਿਆ ਅਤੇ ਸੰਗਤਾਂ ਨੂੰ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਸਮੇਂ ਮਹਿੰਦਰ ਸਿੰਘ ਪੰਨੂ ਨੇ ਗੁਰਦੁਆਰਾ ਕਮੇਟੀ ਵਲੋਂ ਸੰਤ ਮਹਾਂਪੁਰਸ਼ਾਂ ਸਮੇਤ ਵੱਡੀ ਗਿਣਤੀ ਵਿਚ ਹਾਜ਼ਰੀ ਭਰਦੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰੂ ਘਰ ਦੀ ਇਮਾਰਤ ਨੂੰ ਸੁੰਦਰ ਬਣਾਉਣ ਲਈ ਪਿਛਲੇ ਸਮੇਂ ਤੋਂ ਚੱਲ ਰਹੇ ਕਾਰਜਾਂ ਲਈ ਸੇਵਾ ਕਰਨ ਦੀ ਅਪੀਲ ਕੀਤੀ। ਇਸ ਸਮੇਂ ਹੈੱਡ ਗ੍ਰੰਥੀ ਬਾਬਾ ਅਮਰਦੀਪ ਸਿੰਘ, ਸੇਵਾਦਾਰ ਕਰਨੈਲ ਸਿੰਘ, ਰਣਜੋਧ ਸਿੰਘ ਪੰਨੂ, ਮਹਿੰਦਰ ਸਿੰਘ ਪੰਨੂ, ਪਰਮਿੰਦਰ ਸਿੰਘ ਗੋਗੀ ਮਹੰਤ, ਕਰਮਜੀਤ ਸਿੰਘ, ਪ੍ਰੋ. ਬਲਵਿੰਦਰ ਸਿੰਘ ਬੈਂਸ, ਲੱਕੀ ਬਾਠ, ਹਰਜੀਤ ਸਿੰਘ, ਗੁਰਜੀਤ ਸਿੰਘ ਪੰਨੂ, ਤੇਜੀ ਬਾਠ, ਲੱਕੀ ਪੰਨੂ, ਦਲਬਾਰਾ ਸਿੰਘ, ਪ੍ਰਦੀਪ ਸਿੰਘ ਲੱਲੀ ਬਾਠ, ਮੋਹਣ ਸਿੰਘ ਬੈਂਸ, ਪਵਨ ਪੰਨੂ, ਗੁਰਦੀਪ ਸਿੰਘ, ਸਤਵਿੰਦਰ ਸਿੰਘ ਪੰਨੂ ਸਮੇਤ ਵੱਡੀ ਗਿਣਤੀ ਵਿਚ ਸੇਵਾਦਾਰਾਂ ਵਲੋਂ ਸੇਵਾ ਨਿਭਾਈ ਗਈ।