ਭੂੰਦੜੀ, 29 ਜੂਨ (ਕੁਲਦੀਪ ਸਿੰਘ ਮਾਨ)-ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਪੰਜਾਬ ਭਰ ਵਿਚ ਪਾਰਟੀ ਨੂੰ ਲੋਕਾਂ ਦਾ ਭਰਵਾਂ ਸਮੱਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ, ਸ਼ਹਿਰਾਂ ਅਤੇ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜ ਰਹੇ ਹਨ, ਜਿਸ ਨਾਲ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਦੇ ਲੋਕ ਇਕ ਨਵੀਂ ਅਤੇ ਮਜ਼ਬੂਤ ਰਾਜਨੀਤਿਕ ਸੋਚ ਨੂੰ ਅਪਣਾਉਣ ਲਈ ਤਿਆਰ ਹਨ। ਵਿਧਾਇਕ ਇਯਾਲੀ ਨੇ ਕਿਹਾ ਕਿ ਹਾਲ ਵਿਚ ਹੀ ਹੋਈਆਂ ਮੀਟਿੰਗਾਂ ਦੌਰਾਨ ਲੋਕਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ਲੋਕ ਪੰਜਾਬ ਦੇ ਹੱਕਾਂ, ਨੌਜਵਾਨਾਂ ਦੇ ਭਵਿੱਖ, ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਦੇ ਮੁੱਦਿਆਂ ਨੂੰ ਲੈ ਕੇ ਗੰਭੀਰ ਹਨ ਅਤੇ ਅਜਿਹੀ ਪਾਰਟੀ ਨੂੰ ਅੱਗੇ ਲਿਆਉਣਾ ਚਾਹੁੰਦੇ ਹਨ ਜੋ ਲੋਕਾਂ ਦੀ ਆਵਾਜ਼ ਨੂੰ ਇਮਾਨਦਾਰੀ ਨਾਲ ਉਠਾਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਸੂਬੇ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਵਿਧਾਇਕ ਇਯਾਲੀ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਹਿੱਤ ਦੇ ਮੁੱਦਿਆਂ ਨੂੰ ਲੋਕਾਂ ਤੱਕ ਪਹੁੰਚਾਉਣ।