09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਮੰਡੀ ਮੁੱਲਾਂਪੁਰ ’ਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰੌਣਕਾਂ

Ad Position 21
No active advertisement
ਅਜੀਤ ਡੈਸਕ 01-07-2026
ਮੁੱਲਾਂਪੁਰ-ਦਾਖਾ, 30 ਜੂਨ (ਨਿਰਮਲ ਸਿੰਘ ਧਾਲੀਵਾਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖੀ ਸਿਧਾਂਤਾ ਦੀ ਪ੍ਰੋੜਤਾ ਵਾਲੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮੰਡੀ ਮੁੱਲਾਂਪੁਰ ਦਾਖਾ ਸ਼ਹਿਰ ਦੇ ਵੱਖੋ-ਵੱਖ ਗੁਰਦੁਆਰਿਆਂ ਅਤੇ ਨੇੜਲੇ ਪਿੰਡਾਂ ’ਚ ਅਥਾਹ ਸ਼ਰਧਾ ਨਾਲ ਮਨਾਇਆ ਗਿਆ। ਸ਼ਹਿਰ ਦੀ ਰਾਏਕੋਟ ਰੋਡ ’ਤੇ ਸਥਿਤ ਗੁਰਦੁਆਰਾ ਪਾਤਿਸ਼ਾਹੀ 6ਵੀਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ’ਤੇ ਭਾਈ ਟਹਿਲ ਸਿੰਘ ਜਾਂਗਪੁਰ ਅਤੇ ਭਾਈ ਮਨਪ੍ਰੀਤ ਸਿੰਘ ਦੇ ਰਾਗੀ ਜਥਿਆਂ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਭਾਈ ਹਰਚੰਦ ਸਿੰਘ ਭਨੋਹੜ ਦੇ ਢਾਡੀ ਜਥੇ ਨੇ ਵਾਰਾਂ ਰਾਹੀਂ ਸੰਗਤ ਨਾਲ ਗੁਰ ਇਤਿਹਾਸ ਸਾਂਝਾ ਕਰਦਿਆਂ ਦੱਸਿਆ ਕਿ ਗੁਰਗੱਦੀ ’ਤੇ ਬੈਠਣ ਤੋਂ ਬਾਅਦ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪਹਿਲਾ ਅਤੇ ਮੁੱਖ ਕੇਂਦਰ ਅੰਮ੍ਰਿਤਸਰ ਰਿਹਾ, ਬਾਅਦ ਵਿਚ ਕਰਤਾਰਪੁਰ ਸਾਹਿਬ ਜਲੰਧਰ ਅਤੇ ਆਖਰੀ ਸਮੇਂ ਕੀਰਤਪੁਰ ਸਾਹਿਬ (ਰੂਪਨਗਰ) ਨੂੰ ਸਿੱਖੀ ਦੇ ਪ੍ਰਚਾਰ-ਪਸਾਰ ਲਈ ਮੁੱਖ ਕੇਂਦਰ ਬਣਾਇਆ। ਗੁਰੂ ਜੀ ਨੇ ਸਿੱਖਾਂ ਵਿਚ ਚੜ੍ਹਦੀ ਕਲਾ ਅਤੇ ਪ੍ਰਭੂਸੱਤਾ ਦੇ ਸੰਚਾਰ ਲਈ ‘ਅਕਾਲ ਰਣਜੀਤ’ ਨਗਾਰਾ ਵਜਾਉਣ ਦੀ ਪ੍ਰਥਾ ਸ਼ੁਰੂ ਕੀਤੀ ਅਤੇ ਉੱਚੇ ਨਿਸ਼ਾਨ ਸਾਹਿਬ ਝੁਲਾਏ। ਗੁਰਬਾਣੀ ਦੇ ਪ੍ਰਚਾਰ ਲਈ ਆਪ ਜੀ ਨੇ ਢਾਡੀ ਕਲਾ ਨੂੰ ਉਤਸ਼ਾਹਿਤ ਕੀਤਾ। ਸੰਗਤ ਨੂੰ ਦੱਸਿਆ ਗਿਆ ਕਿ 1595 ’ਚ ਗੁਰੂ ਕੀ ਵਡਾਲੀ ਅੰਮ੍ਰਿਤਸਰ ਵਿਖੇ ਸ੍ਰੀ ਅਰਜਨ ਦੇਵ ਜੀ ਦੇ ਗ੍ਰਹਿ ਮਾਤਾ ਗੰਗਾ ਜੀ ਦੀ ਕੁੱਖੋਂ ਪੈਦਾ ਹੋਏ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ 1609 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਨਾ ਕੀਤੀ ਅਤੇ ਮੀਰੀ-ਪੀਰੀ ਦੀਆਂ 2 ਤਲਵਾਰਾਂ ਧਾਰਨ ਕੀਤੀਆਂ। ਗੁਰੂ ਸਾਹਿਬ 1612 ਵਿਚ ਗਵਾਲੀਅਰ ਦੇ ਕਿਲ੍ਹੇ ’ਚੋਂ 52 ਰਾਜੇ ਰਿਹਾਅ ਕਰਵਾਏ, ਆਪ ਜੀ ਦਾ ਕਾਫੀ ਜੀਵਨ ਧਰਮ ਯੁੱਧਾਂ ’ਚ ਰਿਹਾ ਅਤੇ ਸਾਰੀਆਂ ਜੰਗਾਂ ਵਿਚ ਜਿੱਤ ਪ੍ਰਾਪਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਦੇ ਕੱਟਾਂ ਖ਼ਿਲਾਫ ਪਾਵਰਕਾਮ ਦਫ਼ਤਰ ਜਗਰਾਉਂ ਅੱਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24